ਬਾਬਾ ਫ਼ਰੀਦ ਲਾਅ ਕਾਲਜ ਦਾ ਵਿਦਿਆਰਥੀ ‘ਪੰਜਾਬ ਕਲਾਈਮੇਟ ਕਨਕਲੇਵ 2026’ ’ਚ ਅੱਵਲ
ਫ਼ਰੀਦਕੋਟ, 11 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਕਾਲਜ ਦੇ ਵਿਦਿਆਰਥੀ ਦਲਜੀਤ ਸਿੰਘ ਨੇ ਆਈ. ਆਈ.
ਫ਼ਰੀਦਕੋਟ, 11 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਕਾਲਜ ਦੇ ਵਿਦਿਆਰਥੀ ਦਲਜੀਤ ਸਿੰਘ ਨੇ ਆਈ.ਆਈ.ਟੀ. ਰੋਪੜ ਵਿਚ ਪੰਜਾਬ ਕਲਾਈਮੇਟ ਕਨਕਲੇਵ 2026 ਦੇ ਵਾਤਾਵਰਨ ਸਬੰਧੀ ਵਿਚਾਰ ਪੇਸ਼ਕਾਰੀ ਮੁਕਾਬਲੇ ਵਿਚ ਜਿੱਤ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਜਿਸ ਵਿਚ ਦਲਜੀਤ ਸਿੰਘ ਨੇ ਪੰਜਾਬ ਦੇ ਵਾਤਾਵਰਨ ਨਾਲ ਜੁੜੇ ਵੱਖ-ਵੱਖ ਅਹਿਮ ਮੁੱਦਿਆਂ ਅਤੇ ਉਨ੍ਹਾਂ ਦੇ ਹੱਲਾਂ ’ਤੇ ਵਿਚਾਰ-ਵਟਾਂਦਰਾ ਕੀਤਾ ਅਤੇ ਆਪਣੇ ਪ੍ਰਭਾਵਸ਼ਾਲੀ ਵਿਚਾਰਾਂ ਅਤੇ ਵਾਤਾਵਰਨ ਸੰਭਾਲ ਸਬੰਧੀ ਸੁਝਾਵਾਂ ਰਾਹੀਂ ਜਿੱਤ ਪ੍ਰਾਪਤ ਕੀਤੀ। ਸਮਾਗਮ ਵਿਚ ਆਈ.ਆਈ.ਟੀ ਰੋਪੜ ਦੇ ਡਾਇਰੈਕਟਰ ਪ੍ਰੋਫੈਸਰ ਰਾਜੀਵ ਆਹੂਜਾ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਸੰਸਦੀ ਕਮੇਟੀ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਵਿਦਿਆਰਥੀ ਦੇ ਕਾਲਜ ਪਹੁੰਚਣ ’ਤੇ ਪ੍ਰਿੰਸੀਪਲ ਪੰਕਜ ਕੁਮਾਰ ਗਰਗ ਨੇ ਵਿਦਿਆਰਥੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲਿਆਂ ਵਿਚ ਭਾਗ ਲੈਣ ਨਾਲ ਵਿਦਿਆਰਥੀਆਂ ਦੀ ਪ੍ਰਤਿਭਾ ਵਿਚ ਨਿਖਾਰ ਆਉਂਦਾ ਹੈ। ਇਸ ਮੌਕੇ ਡਾ. ਮੋਹਣ ਸਿੰਘ ਸੱਗੂ, ਡਾ. ਨਵਜੋਤ ਕੌਰ ਇੰਚਾਰਜ ਅਕੈਡਮਿਕ, ਮਨਿੰਦਰ ਸਿੰਘ, ਨਿਸ਼ਾ ਅਤੇ ਪਰਵਿੰਦਰ ਕੌਰ ਵੀ ਮੌਜੂਦ ਸਨ।