12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਕ੍ਰਿਸ਼ਨਾ ਪਾਲ ਰਾਜਪੂਤ ਆਈ.ਏ.ਐੱਸ. ਨੇ ਵਧੀਕ ਡਿਪਟੀ ਕਮਿਸ਼ਨਰ (ਜ) ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ

ਫ਼ਿਰੋਜ਼ਪੁਰ, 12 ਨਵੰਬਰ (ਸੁਖਵਿੰਦਰ ਸਿੰਘ)-ਕ੍ਰਿਸ਼ਨਾ ਪਾਲ ਰਾਜਪੂਤ ਆਈ. ਏ.

Ad Position 21
No active advertisement
ਅਜੀਤ ਡੈਸਕ 13-11-2026
ਫ਼ਿਰੋਜ਼ਪੁਰ, 12 ਨਵੰਬਰ (ਸੁਖਵਿੰਦਰ ਸਿੰਘ)-ਕ੍ਰਿਸ਼ਨਾ ਪਾਲ ਰਾਜਪੂਤ ਆਈ.ਏ.ਐੱਸ. ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਫ਼ਿਰੋਜ਼ਪੁਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ ਵਿਭਾਗ ਨਾਲ ਸਬੰਧਤ ਕੰਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਲੋਕ ਹਿੱਤ ਨੂੰ ਪਹਿਲ ਦੇਣ ਦੀ ਹਦਾਇਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਪੈਨਸ਼ਨਰ ਯੂਨੀਅਨ ਦੀ ਮੀਟਿੰਗ ਕੱਲ੍ਹ ਅਗਲੀ ਖ਼ਬਰ 10 ਤਹਿਸੀਲਦਾਰਾਂ ਤੇ 27 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਸਬ ਤਹਿਸੀਲ ਮਮਦੋਟ ਤੇ ਤਲਵੰਡੀ ਭਾਈ ਅਜੇ ਵੀ ਖਾਲੀ
Ad Position 24