ਸਰਕਾਰਾਂ ਕਿਸਾਨ ਮਾਰੂ ਨੀਤੀਆਂ ਬੰਦ ਕਰਨ ਤੇ ਕਿਸਾਨਾਂ ਦੇ ਭਵਿੱਖ ਬਾਰੇ ਸੋਚਣ-ਬੁੱਟਰ
ਮੱਖੂ,12 ਨਵੰਬਰ (ਕੁਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਮੱਖੂ ਪ੍ਰਧਾਨ ਸਰਪੰਚ ਦਲਜੀਤ ਸਿੰਘ ਬੁੱਟਰ ਨੇ ਆਪਣੇ ਵਿਚਾਰ ਪੱਤਰਕਾਰਾਂ ਨਾਲ ਸਾਂਝੇ ਕਰਦਿਆਂ ਕਿਹਾ ਕਿ ਝੋਨੇ ਦੀ ਖ਼ਰੀਦ ਸਰਕਾਰ ਨੇ ਬੰਦ ਕਰ ਦਿੱਤੀ ਗਈ ਹੈ। ਪਰ ਮੰਡੀਆਂ ਵਿਚ ਝੋਨੇ ਦੀ ਅਜੇ ਵੀ ਅੰਬਾਰ ਲੱਗੇ ਹੋਏ ਹਨ।
ਮੱਖੂ,12 ਨਵੰਬਰ (ਕੁਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਮੱਖੂ ਪ੍ਰਧਾਨ ਸਰਪੰਚ ਦਲਜੀਤ ਸਿੰਘ ਬੁੱਟਰ ਨੇ ਆਪਣੇ ਵਿਚਾਰ ਪੱਤਰਕਾਰਾਂ ਨਾਲ ਸਾਂਝੇ ਕਰਦਿਆਂ ਕਿਹਾ ਕਿ ਝੋਨੇ ਦੀ ਖ਼ਰੀਦ ਸਰਕਾਰ ਨੇ ਬੰਦ ਕਰ ਦਿੱਤੀ ਗਈ ਹੈ। ਪਰ ਮੰਡੀਆਂ ਵਿਚ ਝੋਨੇ ਦੀ ਅਜੇ ਵੀ ਅੰਬਾਰ ਲੱਗੇ ਹੋਏ ਹਨ। ਜਿਹੜੀਆਂ ਸਰਕਾਰਾਂ ਕਹਿ ਰਹੀਆਂ ਸਨ ਕਿ ਕਿਸਾਨਾਂ ਦੀ ਆਮਦਨ ਦੁਗਣੀ ਕਰ ਦਿੱਤੀ ਜਾਏਗੀ ਪਰ ਕਿਸਾਨ ਮਾਰੂ ਨੀਤੀਆਂ ਤਹਿਤ ਉਨ੍ਹਾਂ ਦੀ ਆਮਦਨ ਅੱਗੇ ਨਾਲੋਂ ਵੀ ਘਟਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮਾਰੂ ਨੀਤੀਆਂ ਸਰਕਾਰਾਂ ਕਦੋਂ ਬੰਦ ਕਰਨਗੀਆਂ ਕਿਉਂਕਿ ਕਿਸਾਨ ਪਹਿਲੇ ਹੀ ਕਰਜ਼ ਦੇ ਬੋਝ ਥੱਲੇ ਦੱਬਿਆ ਹੋਇਆ ਹੈ। ਉਨ੍ਹਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਝੋਨੇ ਦੀ ਖ਼ਰੀਦ ਜਲਦ ਸ਼ੁਰੂ ਕਰਵਾ ਕੇ ਕਿਸਾਨਾਂ ਦਾ ਸਾਰਾ ਝੋਨਾ ਖ਼ਰੀਦਿਆ ਜਾਵੇ ਤਾਂ ਜੋ ਆੜ੍ਹਤੀ,ਕਿਸਾਨ ਮਜ਼ਦੂਰ ਸੁੱਖ ਦਾ ਸਾਹ ਲੈ ਸਕਣ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਦੁਬਾਰਾ ਜਲਦ ਸ਼ੁਰੂ ਨਾ ਕੀਤੀ ਗਈ ਤਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਕਿਸਾਨਾਂ ਦੇ ਹੱਕ ਵਿਚ ਵੱਡਾ ਅੰਦੋਲਨ ਕਰਨ ਤੋਂ ਗੁਰੇਜ਼ ਨਹੀਂ ਕਰੇਗੀ ਅਤੇ ਜਿਸ ਦੀ ਜ਼ਿੰਮੇਵਾਰੀ ਸਰਕਾਰਾਂ ਦੀ ਹੋਵੇਗੀ।