ਸਿੱਖ ਕਤਲੇਆਮ ਲਈ ਪਸ਼ਚਾਤਾਪ ਵਜੋਂ ਗਾਂਧੀ ਪਰਿਵਾਰ ਦੇਸ਼ ਤੇ ਸਿੱਖ ਕੌਮ ਤੋਂ ਮੁਆਫ਼ੀ ਮੰਗੇ-ਕਰਨੈਲ ਸਿੰਘ ਪੀਰ ਮੁਹੰਮਦ
ਮੱਖੂ, 12 ਨਵੰਬਰ (ਵਰਿੰਦਰ ਮਨਚੰਦਾ)-1984 ਦੇ ਸਿੱਖ ਕਤਲੇਆਮ ਨੂੰ ਲੈ ਕੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਕਾਂਗਰਸ ਪਾਰਟੀ ਵਲੋਂ ਸਮੇਂ-ਸਮੇਂ ’ਤੇ ਪ੍ਰਗਟਾਏ ਜਾਂਦੇ ਪਸ਼ਚਾਤਾਪ ਅਤੇ ਮੁਆਫ਼ੀ ਸਬੰਧੀ ਦਾਅਵਿਆਂ ’ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਸਿੱਖ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੀੜਤ ਪਰਿਵਾਰਾਂ ਦੇ ਜ਼ਖ਼ਮ ਅਜੇ ਵੀ ਅੱਲੇ ਹਨ। ਉਨ੍ਹਾਂ ਕਿਹਾ ਕਿ ਮਹਿਜ਼ ਸਿਆਸੀ ਬਿਆਨਬਾਜ਼ੀ ਨਾਲ ਇਨ੍ਹਾਂ ਡੂੰਘੇ ਜ਼ਖ਼ਮਾਂ ’ਤੇ ਮੱਲ੍ਹਮ ਨਹੀਂ ਲਗਾਈ ਜਾ ਸਕਦੀ, ਸਗੋਂ ਇਸ ਲਈ ਠੋਸ ਕਾਰਵਾਈ ਅਤੇ ਇਨਸਾਫ਼ ਯਕੀਨੀ ਬਣਾਉਣਾ ਜ਼ਰੂਰੀ ਹੈ।
ਕ
ਕਰਨੈਲ ਸਿੰਘ ਪੀਰ ਮੁਹੰਮਦ
13-11-2026
ਮੱਖੂ, 12 ਨਵੰਬਰ (ਵਰਿੰਦਰ ਮਨਚੰਦਾ)-1984 ਦੇ ਸਿੱਖ ਕਤਲੇਆਮ ਨੂੰ ਲੈ ਕੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਕਾਂਗਰਸ ਪਾਰਟੀ ਵਲੋਂ ਸਮੇਂ-ਸਮੇਂ ’ਤੇ ਪ੍ਰਗਟਾਏ ਜਾਂਦੇ ਪਸ਼ਚਾਤਾਪ ਅਤੇ ਮੁਆਫ਼ੀ ਸਬੰਧੀ ਦਾਅਵਿਆਂ ’ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਸਿੱਖ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੀੜਤ ਪਰਿਵਾਰਾਂ ਦੇ ਜ਼ਖ਼ਮ ਅਜੇ ਵੀ ਅੱਲੇ ਹਨ। ਉਨ੍ਹਾਂ ਕਿਹਾ ਕਿ ਮਹਿਜ਼ ਸਿਆਸੀ ਬਿਆਨਬਾਜ਼ੀ ਨਾਲ ਇਨ੍ਹਾਂ ਡੂੰਘੇ ਜ਼ਖ਼ਮਾਂ ’ਤੇ ਮੱਲ੍ਹਮ ਨਹੀਂ ਲਗਾਈ ਜਾ ਸਕਦੀ, ਸਗੋਂ ਇਸ ਲਈ ਠੋਸ ਕਾਰਵਾਈ ਅਤੇ ਇਨਸਾਫ਼ ਯਕੀਨੀ ਬਣਾਉਣਾ ਜ਼ਰੂਰੀ ਹੈ। ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਨਵੰਬਰ 1984 ਦੌਰਾਨ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਹੋਏ ਸਿੱਖ ਕਤਲੇਆਮ ਦੇ ਮਾਮਲਿਆਂ ਵਿਚ ਇਨਸਾਫ਼ ਦੀ ਪ੍ਰਕਿਰਿਆ ਨੂੰ ਤੇਜ਼ ਕਰਨਾ ਸਮੇਂ ਦੀ ਮੁੱਖ ਲੋੜ ਹੈ। ਸੋਨੀਆ ਗਾਂਧੀ ਵਲੋਂ ਕਤਲੇਆਮ ’ਤੇ ਦੁੱਖ ਪ੍ਰਗਟਾਉਣ ਅਤੇ ਪਸ਼ਚਾਤਾਪ ਕਰਨ ਦੇ ਦਾਅਵਿਆਂ ਬਾਰੇ ਸਵਾਲ ਉਠਾਉਂਦਿਆਂ ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਲੀਡਰਸ਼ਿਪ ਦੇ ਪਸ਼ਚਾਤਾਪ ਦੇ ਦਾਅਵਿਆਂ ਵਿਚ ਅਮਲੀ ਸਚਾਈ ਹੁੰਦੀ ਤਾਂ ਕਤਲੇਆਮ ਨਾਲ ਸਬੰਧਿਤ ਗੰਭੀਰ ਦੋਸ਼ਾਂ ਦਾ ਸਾਹਮਣਾ ਕਰਨ ਵਾਲੇ ਆਗੂਆਂ ਨੂੰ ਪਾਰਟੀ ਵਲੋਂ ਸਿਆਸੀ ਅਹਿਮੀਅਤ ਨਾ ਦਿੱਤੀ ਜਾਂਦੀ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀਆਂ ਕਾਂਗਰਸ ਸਰਕਾਰਾਂ ਦੌਰਾਨ ਜਾਂਚ ਕਮੇਟੀਆਂ ਅਤੇ ਕਮਿਸ਼ਨਾਂ ਦੀਆਂ ਰਿਪੋਰਟਾਂ ’ਤੇ ਬਣਦੀ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਹਜ਼ਾਰਾਂ ਬੇਗੁਨਾਹ ਸਿੱਖਾਂ ਦੇ ਕਤਲ, ਔਰਤਾਂ ਨਾਲ ਕੀਤੇ ਗਏ ਅੱਤਿਆਚਾਰ ਅਤੇ ਗੁਰਦੁਆਰਾ ਸਾਹਿਬਾਨ ਦੀ ਬੇਅਦਬੀ ਨਾਲ ਸਬੰਧਿਤ ਦਰਦਨਾਕ ਘਟਨਾਵਾਂ ਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਅੰਤ ਵਿਚ ਕਰਨੈਲ ਸਿੰਘ ਪੀਰ ਮੁਹੰਮਦ ਨੇ ਮੰਗ ਕੀਤੀ ਕਿ 1984 ਦੇ ਸਿੱਖ ਕਤਲੇਆਮ ਨਾਲ ਸਬੰਧਿਤ ਸਾਰੇ ਲੰਬਿਤ ਮਾਮਲਿਆਂ ਦਾ ਫਾਸਟ ਟਰੈਕ ਅਦਾਲਤਾਂ ਰਾਹੀਂ ਜਲਦ ਨਿਪਟਾਰਾ ਕੀਤਾ ਜਾਵੇ, ਕਤਲੇਆਮ ਨਾਲ ਸਬੰਧਿਤ ਮਾਮਲਿਆਂ ਵਿਚ ਦੋਸ਼ੀ ਠਹਿਰਾਏ ਗਏ ਵਿਅਕਤੀਆਂ ਨੂੰ ਸਿਆਸੀ ਜਾਂ ਸੰਵਿਧਾਨਕ ਅਹੁਦਿਆਂ ਤੋਂ ਦੂਰ ਰੱਖਿਆ ਜਾਵੇ ਅਤੇ ਪੀੜਤ ਪਰਿਵਾਰਾਂ ਦੇ ਮੁੜ-ਵਸੇਬੇ ਸਮੇਤ ਉਨ੍ਹਾਂ ਦੇ ਬਣਦੇ ਹੱਕ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਗਾਂਧੀ ਪਰਿਵਾਰ ਨੂੰ ਵੀ ਸਿੱਖ ਕੌਮ ਅਤੇ ਪੀੜਤ ਪਰਿਵਾਰਾਂ ਤੋਂ ਖੁੱਲ੍ਹੇ ਦਿਲ ਨਾਲ ਮੁਆਫ਼ੀ ਮੰਗਣੀ ਚਾਹੀਦੀ ਹੈ।