12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਆਰ.ਟੀ.ਓ. ਦਫ਼ਤਰ ਪਹੁੰਚੇ ਵਿਧਾਇਕ ਰਣਬੀਰ ਸਿੰਘ ਭੁੱਲਰ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਜਲਦ ਹੱਲ ਕਰਵਾਉਣ ਦਾ ਦਿੱਤਾ ਭਰੋਸਾ

ਫ਼ਿਰੋਜ਼ਪੁਰ,12 ਨਵੰਬਰ (ਕੁਲਬੀਰ ਸਿੰਘ ਸੋਢੀ): ਆਰ. ਟੀ.

Ad Position 21
No active advertisement
ਆਰ.ਟੀ.ਓ. ਦਫ਼ਤਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਜਲਦ ਹੱਲ ਕਰਵਾਉਣ ਦਾ ਭਰੋਸਾ ਦੇਣ ਸਮੇਂ ਵਿਧਾਇਕ ਰਣਬੀਰ ਸਿੰਘ ਭੁੱਲਰ। ਅਜੀਤ ਤਸਵੀਰ 13-11-2026
ਫ਼ਿਰੋਜ਼ਪੁਰ,12 ਨਵੰਬਰ (ਕੁਲਬੀਰ ਸਿੰਘ ਸੋਢੀ): ਆਰ.ਟੀ.ਓ. ਦਫ਼ਤਰ ਫ਼ਿਰੋਜ਼ਪੁਰ ਵਿਖੇ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਸਮੇਂ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਜਾਇਜ਼ਾ ਲੈਣ ਲਈ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਦਫ਼ਤਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਆਪਣੇ ਕੰਮਾਂ ਲਈ ਦਫ਼ਤਰ ਆਏ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਪ੍ਰੇਸ਼ਾਨੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਲੋਕਾਂ ਨੇ ਵਿਧਾਇਕ ਦੇ ਧਿਆਨ ਵਿਚ ਲਿਆਂਦਾ ਕਿ ਸਬੰਧਤ ਦਫ਼ਤਰ ਵਿਚ ਅਧਿਕਾਰੀਆਂ ਦੀ ਗੈਰ-ਮੌਜ਼ੂਦਗੀ ਅਤੇ ਕੰਮਾਂ ਵਿਚ ਦੇਰੀ ਕਾਰਨ ਉਨ੍ਹਾਂ ਨੂੰ ਵਾਰ-ਵਾਰ ਦਫ਼ਤਰਾਂ ਦੇ ਚੱਕਰ ਲਗਾਉਣੇ ਪੈ ਰਹੇ ਹਨ। ਇਸ ਮੌਕੇ ਆਰ.ਟੀ.ਓ. ਦੀ ਗੈਰ-ਹਾਜ਼ਰੀ ਦਾ ਮੁੱਦਾ ਵੀ ਵਿਸ਼ੇਸ਼ ਤੌਰ ’ਤੇ ਸਾਹਮਣੇ ਆਇਆ, ਜਿਸ ਕਾਰਨ ਦਫ਼ਤਰੀ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦਾ ਕਹਿਣਾ ਸੀ ਕਿ ਉਹ ਦੂਰ-ਦੁਰਾਡੇ ਇਲਾਕਿਆਂ ਤੋਂ ਆਪਣੇ ਜ਼ਰੂਰੀ ਕੰਮ ਕਰਵਾਉਣ ਲਈ ਦਫ਼ਤਰ ਪਹੁੰਚਦੇ ਹਨ, ਪਰ ਜਦੋਂ ਸਬੰਧਤ ਅਧਿਕਾਰੀ ਮੌਜ਼ੂਦ ਨਹੀਂ ਹੁੰਦੇ ਤਾਂ ਉਨ੍ਹਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਰਬਾਦ ਹੁੰਦੇ ਹਨ। ਇਸ ਮੌਕੇ ਹਾਜ਼ਰ ਲੋਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਕਈ ਕੰਮਾਂ ਲਈ ਮੁੜ ਦਫ਼ਤਰ ਆਉਣਾ ਪੈਂਦਾ ਹੈ। ਜਿਸ ਨਾਲ ਆਮ ਲੋਕਾਂ ਦੀ ਖੱਜਲ-ਖੁਆਰੀ ਵੱਧਦੀ ਹੈ। ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾਵੇਗੀ ਅਤੇ ਮਾਮਲੇ ਨੂੰ ਉੱਚ ਪੱਧਰ ’ਤੇ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਆਪਣੇ ਜਾਇਜ਼ ਕੰਮ ਕਰਵਾਉਣ ਲਈ ਬੇਲੋੜੀਆਂ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਰਕਾਰੀ ਦਫ਼ਤਰਾਂ ਵਿਚ ਲੋਕਾਂ ਦੇ ਕੰਮ ਸਮੇਂ ਸਿਰ ਹੋਣੇ ਚਾਹੀਦੇ ਹਨ ਅਤੇ ਅਧਿਕਾਰੀਆਂ ਦੀ ਜਵਾਬਦੇਹੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਲੋਕਾਂ ਨੂੰ ਆਪਣੇ ਕੰਮਾਂ ਲਈ ਵਾਰ-ਵਾਰ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ, ਇਸ ਲਈ ਪ੍ਰਬੰਧਾਂ ਵਿਚ ਲੋੜੀਂਦਾ ਸੁਧਾਰ ਕਰਨਾ ਜ਼ਰੂਰੀ ਹੈ। ਵਿਧਾਇਕ ਦੇ ਇਸ ਦੌਰੇ ਤੋਂ ਬਾਅਦ ਹੁਣ ਲੋਕਾਂ ਦੀ ਨਜ਼ਰ ਇਸ ਗੱਲ ’ਤੇ ਰਹੇਗੀ ਕਿ ਆਰ.ਟੀ.ਓ. ਦਫ਼ਤਰ ਵਿਚ ਅਧਿਕਾਰੀਆਂ ਦੀ ਹਾਜ਼ਰੀ, ਕੰਮਕਾਜ ਦੇ ਪ੍ਰਬੰਧਾਂ ਅਤੇ ਆਮ ਲੋਕਾਂ ਦੀ ਖੱਜਲ-ਖੁਆਰੀ ਨੂੰ ਘਟਾਉਣ ਲਈ ਸਬੰਧਤ ਵਿਭਾਗ ਵਲੋਂ ਕੀ ਕਦਮ ਚੁੱਕੇ ਜਾਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਐਕਸ ਸੈਂਟਰਲ ਆਰਮਡ ਪੁਲਿਸ ਫੋਰਸ ਪਰਸਨਲ ਵੈਲਫੇਅਰ ਐਸੋਸੀਏਸ਼ਨ ਦੇ ਵਫ਼ਦ ਵਲੋਂ ਰੀਜਨਲ ਪਾਸਪੋਰਟ ਅਫ਼ਸਰ ਜਲੰਧਰ ਨਾਲ ਕੀਤੀ ਮ... ਅਗਲੀ ਖ਼ਬਰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਆਂਗਣਵਾੜੀ ਵਰਕਰਾਂ ਨੂੰ 17.16 ਲੱਖ ਰੁਪਏ ਦੇ ਚੈੱਕ ਵੰਡੇ ਵਿਧਾਇਕ ਫ਼ੌਜਾ...
Ad Position 24