12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਗੁਰੂ ਨਾਨਕ ਕਾਲਜ ਮੋਗਾ ਦੇ ਪੰਜਾਬੀ ਵਿਭਾਗ ਵਲੋਂ ਐਕਸਟੈਨਸ਼ਨ ਲੈਕਚਰ ਕਰਵਾਇਆ

ਮੋਗਾ, 12 ਨਵੰਬਰ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਪੰਜਾਬੀ ਵਿਭਾਗ ਵਲੋਂ ‘ਪੰਜਾਬੀ ਕਵਿਤਾ ਮੁੱਢ ਤੋਂ ਹੁਣ ਤੱਕ’ (ਇਤਿਹਾਸ ਧਰਾਵਾਂ ਅਤੇ ਸੰਵੇਦਨਾ) ਵਿਸ਼ੇ ‘ਤੇ ਐਕਸਟੈਨਸ਼ਨ ਲੈਕਚਰ ਕਰਵਾਇਆ।

Ad Position 21
No active advertisement
ਗੁਰੂ ਨਾਨਕ ਕਾਲਜ ਮੋਗਾ ਵਿਖੇ ਪੰਜਾਬੀ ਵਿਭਾਗ ਵਲੋਂ ਐਕਸਟੈਨਸ਼ਨ ਲੈਕਚਰ ਮੌਕੇ ਸੰਬੋਧਨ ਕਰਦੇ ਡਾ. ਬਲਰਾਜ ਸਿੰਘ। ਤਸਵੀਰ : ਜਸਪਾਲ ਸਿੰਘ ਬੱਬੀ 13-11-2026
ਮੋਗਾ, 12 ਨਵੰਬਰ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਪੰਜਾਬੀ ਵਿਭਾਗ ਵਲੋਂ ‘ਪੰਜਾਬੀ ਕਵਿਤਾ ਮੁੱਢ ਤੋਂ ਹੁਣ ਤੱਕ’ (ਇਤਿਹਾਸ ਧਰਾਵਾਂ ਅਤੇ ਸੰਵੇਦਨਾ) ਵਿਸ਼ੇ ‘ਤੇ ਐਕਸਟੈਨਸ਼ਨ ਲੈਕਚਰ ਕਰਵਾਇਆ। ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਮੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਪਹੁੰਚੇ ਮੁੱਖ ਬੁਲਾਰੇ ਡਾ. ਬਲਰਾਜ ਸਿੰਘ ਖ਼ਾਲਸਾ ਕਾਲਜ, ਪਟਿਆਲਾ ਦੀ ਰਸਮੀ ਜਾਣ ਪਹਿਚਾਣ ਕਰਵਾਈ ਤੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ। ਡਾ. ਗੁਰਮੀਤ ਕੌਰ ਨੇ ਵਿਦਿਆਰਥੀ ਉਨ੍ਹਾਂ ਦੇ ਲੈਕਚਰ ਦੇ ਵਿਸ਼ੇ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ। ਇਸ ਮੌਕੇ ਡਾ. ਬਲਰਾਜ ਸਿੰਘ ਨੇ ਪੰਜਾਬੀ ਕਵਿਤਾ ਦੇ ਇਤਿਹਾਸਕ ਵਿਕਾਸ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਨੇ ਪੰਜਾਬੀ ਕਵਿਤਾ ਦੇ ਮੁੱਢ ਗੋਰਖਨਾਥ ਤੋਂ ਲੈ ਕੇ ਗੁਰੂ ਸਾਹਿਬਾਨ ਦੀ ਬਾਣੀ, ਸੂਫ਼ੀ ਕਾਵਿ, ਕਿੱਸਾ ਕਾਵਿ, ਵਾਰ ਕਾਵਿ ਤੇ ਆਧੁਨਿਕ ਪੰਜਾਬੀ ਕਵਿਤਾ ਤੱਕ ਦੇ ਸਫ਼ਰ ਨੂੰ ਬਹੁਤ ਹੀ ਸਰਲ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਵਿਦਿਆਰਥੀਆਂ ਨਾਲ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਮਾਨਵੀਪਣ ਦੇ ਪ੍ਰਚਾਰ ਤੇ ਪਾਸਾਰ ਲਈ ਕਵਿਤਾ ਇਕ ਸ਼ਕਤੀਸ਼ਾਲੀ ਮਾਧਿਅਮ ਹੈ, ਉਨ੍ਹਾਂ ਨੇ ਆਪਣੇ ਲੈਕਚਰ ਦੌਰਾਨ ਵਿਦਿਆਰਥੀਆਂ ਦੇ ਕਈ ਸ਼ੰਕੇ ਵੀ ਦੂਰ ਕੀਤੇ। ਡਾ. ਸਿਮਰਜੀਤ ਕੌਰ ਗਿੱਲ ਵਲੋਂ ਮੁੱਖ ਬੁਲਾਰੇ ਡਾ. ਬਲਰਾਜ ਸਿੰਘ ਦਾ ਧੰਨਵਾਦ ਕੀਤਾ। ਪੰਜਾਬੀ ਵਿਭਾਗ ਵਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਡਾ. ਵਿਕਾਸ ਮੋਂਗੀਆ, ਮੁਖੀ ਕੰਪਿਊਟਰ ਵਿਭਾਗ ਅਤੇ ਪ੍ਰੋਫੈਸਰ ਤਨਵੀਰ ਕੌਰ ਪੰਜਾਬੀ ਵਿਭਾਗ, ਪ੍ਰੋ. ਨਵਦੀਪ ਕੌਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਜਾਣਕਾਰੀ ਭਰਪੂਰ ਲੈਕਚਰ ਤੋਂ ਵਿਦਿਆਰਥੀਆਂ ਨੇ ਭਰਪੂਰ ਲਾਭ ਉਠਾਇਆ ਤੇ ਪੰਜਾਬੀ ਕਵਿਤਾ ਦੇ ਇਤਿਹਾਸਕ ਤੇ ਸਾਹਿਤਕ ਵਿਕਾਸ ਬਾਰੇ ਆਪਣੇ ਗਿਆਨ ਵਿਚ ਵਾਧਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼ ਕਰਮ ਸਿੰਘ ਗਿੱਲ ਕੋਕਰੀ ਕਲਾਂ ਅਗਲੀ ਖ਼ਬਰ ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਵਿਖੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਦੇ ਹੋਏ ਪ੍ਰਿੰਸੀਪਲ ਮੋਨਾ ਠਾਕੁਰ ਤੇ ਹੋਰ ਪ...
Ad Position 24