ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ’ਚ ਸ਼ਾਮਿਲ ਹੋਣ ਸਮੇਂ ਪ੍ਰਧਾਨ ਜਗਦੀਪ ਸਿੰਘ ਗਟਰਾ। ‘ਆਪ’ ਪਾਰਟੀ ਹਲਕਾ ਬਾਘਾ ਪੁਰਾਣਾ ਨੂੰ ਲੱਗਿਆ ਝਟਕਾ ਪ੍ਰਧਾਨ ਜਗਦੀਪ ਸਿੰਘ ਗਟਰਾ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਪਾਰਟੀ ’ਚ ਸ਼ਾਮਿਲ
ਬਾਘਾ ਪੁਰਾਣਾ/ਮੋਗਾ, 12 ਨਵੰਬਰ (ਗੁਰਮੀਤ ਸਿੰਘ ਮਾਣੂੰਕੇ, ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਹਲਕਾ ਬਾਘਾ ਪੁਰਾਣਾ ’ਚ ‘ਆਪ’ ਪਾਰਟੀਆਂ ਦੀਆਂ ਨੀਤੀਆਂ ਨੂੰ ਘਰ-ਘਰ ਪੁੱਜਦਾ ਕਰਨ ਵਾਲੇ ਕਿਸਾਨ ਵਿੰਗ ਪੰਜਾਬ ਦੇ ਵਾਈਸ ਪ੍ਰਧਾਨ ਜਗਦੀਪ ਸਿੰਘ ਗਟਰਾ ਨੇ ‘ਆਪ’ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸੀ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਗਏ। ਇਸ ਮੌਕੇ ਪ੍ਰਧਾਨ ਜਗਦੀਪ ਸਿੰਘ ਗਟਰਾ ਨੇ ਦੱਸਿਆ ਕਿ ਉਹ ਕਿਸਾਨ ਵਿੰਗ ਪੰਜਾਬ ਦੇ ਵਾਈਸ ਪ੍ਰਧਾਨ ਹੁੰਦੇ ਹੋਏ ਹਲਕਾ ਬਾਘਾ ਪੁਰਾਣਾ ‘ਚ ਉਹ ਲੰਬੇ ਸਮੇਂ ਤੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪੁੱਜਦਾ ਕਰ ਰਹੇ ਸਨ ਪਰ ਹਲਕੇ ਅੰਦਰ ਪਾਰਟੀ ਦੀ ਅਗਵਾਈ ਕਰ ਰਹੇ ਹਲਕਾ ਵਿਧਾਇਕ ਸਿਰਫ਼ ਕਾਗ਼ਜ਼ੀ ਵਿਕਾਸ ਦੀਆਂ ਗੱਲਾਂ ਕਰ ਰਹੇ ਹਨ।
ਅਜੀਤ ਡੈਸਕ
13-11-2026