ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਵਲੋਂ ਗੁਰਮਤਿ ਸਮਾਗਮ 15 ਨੂੰ
ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਮੋਗਾ ਵਲੋਂ ਮਿਤੀ 15 ਨਵੰਬਰ ਦਿਨ ਐਤਵਾਰ ਨੂੰ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਗੁਰਸ਼ਬਦ ਪ੍ਰਚਾਰ ਮਿਸ਼ਨ ਤਹਿਤ ਕਰਵਾਏ ਜਾ ਰਹੇ ਗੁਰਮਤਿ ਕੀਰਤਨ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੀ ਜਾਣਕਾਰੀ ਸਮੁੱਚੇ ਮੀਡੀਆ ਨੂੰ ਦਿੰਦੇ ਹੋਏ ਬਲਜੀਤ ਸਿੰਘ ਵਿੱਕੀ ਮੁੱਖ ਸੇਵਾਦਾਰ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਸਿੱਖ ਕੌਮ ਦੇ ਮਹਾਨ ਕੀਰਤਨੀਏ ਪਦਮ ਸ੍ਰੀ ਭਾਈ ਹਰਜਿੰਦਰ ਸਿੰਘ ਸ੍ਰੀ ਨਗਰ ਵਾਲੇ, ਭਾਈ ਨਿਰਮਲ ਸਿੰਘ ਨਾਗਪੁਰੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਪ੍ਰਿੰਸੀਪਲ ਸੁਖਵੰਤ ਸਿੰਘ ਜਵੱਦੀ ਟਕਸਾਲ, ਭਾਈ ਅਨੰਤਵੀਰ ਸਿੰਘ ਯੂ. ਐਸ.
ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਮੋਗਾ ਵਲੋਂ ਮਿਤੀ 15 ਨਵੰਬਰ ਦਿਨ ਐਤਵਾਰ ਨੂੰ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਗੁਰਸ਼ਬਦ ਪ੍ਰਚਾਰ ਮਿਸ਼ਨ ਤਹਿਤ ਕਰਵਾਏ ਜਾ ਰਹੇ ਗੁਰਮਤਿ ਕੀਰਤਨ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੀ ਜਾਣਕਾਰੀ ਸਮੁੱਚੇ ਮੀਡੀਆ ਨੂੰ ਦਿੰਦੇ ਹੋਏ ਬਲਜੀਤ ਸਿੰਘ ਵਿੱਕੀ ਮੁੱਖ ਸੇਵਾਦਾਰ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਸਿੱਖ ਕੌਮ ਦੇ ਮਹਾਨ ਕੀਰਤਨੀਏ ਪਦਮ ਸ੍ਰੀ ਭਾਈ ਹਰਜਿੰਦਰ ਸਿੰਘ ਸ੍ਰੀ ਨਗਰ ਵਾਲੇ, ਭਾਈ ਨਿਰਮਲ ਸਿੰਘ ਨਾਗਪੁਰੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਪ੍ਰਿੰਸੀਪਲ ਸੁਖਵੰਤ ਸਿੰਘ ਜਵੱਦੀ ਟਕਸਾਲ, ਭਾਈ ਅਨੰਤਵੀਰ ਸਿੰਘ ਯੂ.ਐਸ.ਏ. ਵਾਲੇ, ਭਾਈ ਅੰਮ੍ਰਿਤਪਾਲ ਸਿੰਘ ਢਪਈ ਉਚੇਚੇ ਤੌਰ ‘ਤੇ ਪੁੱਜ ਰਹੇ ਹਨ। ਇਸ ਮੌਕੇ ਬਲਜਿੰਦਰ ਸਿੰਘ ਸਹਿਗਲ ਜਨਰਲ ਸਕੱਤਰ, ਸਰਪ੍ਰਸਤ ਬਾਬਾ ਮਹਿੰਦਰ ਸਿੰਘ ਮੁਖੀ ਜਨੇਰ ਟਕਸਾਲ, ਬਲਜੀਤ ਸਿੰਘ ਵਿੱਕੀ ਮੁੱਖ ਸੇਵਾਦਾਰ, ਰਛਪਾਲ ਸਿੰਘ ਅਰੋੜਾ, ਜਸਬੀਰ ਸਿੰਘ ਯੂ.ਕੇ., ਬਲਜਿੰਦਰ ਸਿੰਘ ਸਹਿਗਲ ਜਨਰਲ ਸਕੱਤਰ, ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ, ਕੁਲਦੀਪ ਸਿੰਘ ਗਿਆਨੀ ਬ੍ਰਦਰਜ਼, ਸਤਨਾਮ ਸਿੰਘ ਬੀ.ਏ., ਉੱਘੇ ਸਮਾਜ ਸੇਵੀ ਭੁਪਿੰਦਰ ਸਿੰਘ ਬਬਲੂ ਕੰਡਾ, ਅਜੀਤ ਸਿੰਘ ਰੋਹਣੀ, ਭਾਈ ਚਰਨ ਸਿੰਘ ਹੈੱਡ ਗ੍ਰੰਥੀ, ਮਨਜੀਤ ਸਿੰਘ ਮਿੰਦੀ, ਗੁਰਜਿੰਦਰ ਸਿੰਘ ਧੰਮੂ, ਗੁਰਮੀਤ ਸਿੰਘ ਹੇਮ ਹਾਂਡਾ, ਹਰਪ੍ਰੀਤ ਸਿੰਘ ਸਹਿਗਲ, ਆਦਿ ਨੇ ਸ਼ਮੂਲੀਅਤ ਕੀਤੀ।