12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਵਿਖੇ ਸੈਮੀਨਾਰ ਕਰਵਾਇਆ

ਠੱਠੀ ਭਾਈ, 12 ਨਵੰਬਰ (ਜਗਰੂਪ ਸਿੰਘ ਮਠਾੜੂ)-ਐਸ. ਬੀ.

Ad Position 21
No active advertisement
ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਵਿਖੇ ‘ਵੈਲਿਊ ਆਫ਼ ਐਜੂਕੇਸ਼ਨ’ ਵਿਸ਼ੇ ’ਤੇ ਕਰਵਾਏ ਸੈਮੀਨਾਰ ਉਪਰੰਤ ਅਧਿਆਪਕਾਂ ਨਾਲ ਪ੍ਰਬੰਧਕ। ਤਸਵੀਰ : ਜਗਰੂਪ ਸਿੰਘ ਮਠਾੜੂ 13-11-2026
ਠੱਠੀ ਭਾਈ, 12 ਨਵੰਬਰ (ਜਗਰੂਪ ਸਿੰਘ ਮਠਾੜੂ)-ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਵਿਖੇ ਅਧਿਆਪਕਾਂ ਲਈ ‘ਸਿੱਖਿਆ ਦੇ ਮਹੱਤਵ’ (ਵੈਲਿਊ ਆਫ਼ ਐਜੂਕੇਸ਼ਨ) ਵਿਸ਼ੇ ‘ਤੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੀ.ਬੀ.ਐਸ.ਈ. ਰੀਸੋਰਸ ਪਰਸਨ ਮੈਡਮ ਅੰਜੂ ਨਾਗਪਾਲ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਸਿੱਖਿਆ ਸਿਰਫ਼ ਡਿਗਰੀਆਂ ਹਾਸਲ ਕਰਨ ਤੱਕ ਸੀਮਤ ਨਹੀਂ ਹੈ, ਅਸਲ ਸਿੱਖਿਆ ਉਹ ਹੈ, ਜੋ ਬੱਚੇ ਦੇ ਚਰਿੱਤਰ ਦਾ ਨਿਰਮਾਣ ਕਰੇ ਤੇ ਉਸ ਨੂੰ ਚੰਗਾ ਨਾਗਰਿਕ ਬਣਾਵੇ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ’ਚ ਬੱਚਿਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਤੇ ਚੰਗੇ ਸੰਸਕਾਰ ਦੇਣ ਦੀ ਬਹੁਤ ਲੋੜ ਹੈ। ਅਧਿਆਪਕਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਬੱਚੇ ਦੀ ਕਾਬਲੀਅਤ ਪਹਿਚਾਣ ਕੇ ਬੱਚੇ ਨੂੰ ਅੱਗੇ ਵਧਣ ਦਾ ਮੌਕਾ ਦੇਵੇ। ਮੈਡਮ ਵਲੋਂ ਐਨ.ਸੀ.ਐਸ. ਅਤੇ ਐਨ.ਈ.ਪੀ. ਬਾਰੇ ਜਾਣਕਾਰੀ ਦਿੱਤੀ ਗਈ, ਨਾਲ ਹੀ ਐਸ.ਡੀ.ਜੀ. ਦੇ ਟਿਕਾਊ ਵਿਕਾਸ ਦੇ 17 ਟੀਚਿਆਂ ਬਾਰੇ ਚਾਨਣਾ ਪਾਇਆ ਤੇ ਅੰਤਰ-ਰਾਸ਼ਟਰੀ ਸਿੱਖਿਆ ਪ੍ਰਣਾਲੀਆਂ ਬਾਰੇ ਅਧਿਆਪਕ ਸਾਹਿਬਾਨਾਂ ਨੂੰ ਜਾਣੂੰ ਕਰਵਾਇਆ। 6 ਘੰਟੇ ਤੱਕ ਚੱਲੇ ਇਸ ਸੈਮੀਨਾਰ ਵਿਚ 40 ਅਧਿਆਪਕ ਸਾਹਿਬਾਨਾਂ ਨੇ ਭਾਗ ਲਿਆ। ਸੈਮੀਨਾਰ ਦੌਰਾਨ ਸਾਰੇ ਅਧਿਆਪਕਾਂ ਨੇ ਵੀ ਆਪਣੇ-ਆਪਣੇ ਵਿਚਾਰ ਸਾਂਝੇ ਕੀਤੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀਆਂ ਨੇ ਆਪਣੀ ਮਿਹਨਤ ਦੇ ਬਲਬੂਤੇ ਹਰ ਖੇਤਰ ’ਚ ਮੱਲਾਂ ਮਾਰੀਆਂ-ਚੇਅਰਮੈਨ ਦਵਿੰਦਰਪਾਲ ਸਿੰਘ ਅਗਲੀ ਖ਼ਬਰ ਕਿਸਾਨ ਮਜ਼ਦੂਰ ਮੋਰਚੇ ਦੇ ਆਗੂਆਂ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਸੰਬੰਧੀ ਡੀ.ਸੀ. ਨੂੰ ਮੰਗ ਪੱਤਰ
Ad Position 24