12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪਰਾਲੀ ਸਾੜਨ ਨਾਲ ਵਾਤਾਵਰਨ ਪ੍ਰਦੂਸ਼ਿਤ ਹੋਣ ਦੇ ਨਾਲ ਪੰਛੀਆਂ ਤੇ ਜੀਵ-ਜੰਤੂਆਂ ਦਾ ਹੁੰਦਾ ਹੈ ਭਾਰੀ ਨੁਕਸਾਨ- ਖਹਿਰਾ

ਠੱਠੀ ਭਾਈ, 12 ਨਵੰਬਰ (ਜਗਰੂਪ ਸਿੰਘ ਮਠਾੜੂ)-ਝੋਨੇ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਖੇਤਾਂ ਵਿਚ ਬਚੀ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਰੋਕਣ ਤੇ ਕਿਸਾਨਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਸਬ-ਡਵੀਜ਼ਨ ਬਾਘਾਪੁਰਾਣਾ ਦੇ ਡੀ. ਐਸ.

Ad Position 21
No active advertisement
ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਪ੍ਰੇਰਿਤ ਕਰਦੇ ਹੋਏ ਜਸਬਿੰਦਰ ਸਿੰਘ ਖਹਿਰਾ ਡੀ.ਐਸ.ਪੀ. ਬਾਘਾ ਪੁਰਾਣਾ ਅਤੇ ਥਾਣਾ ਸਮਾਲਸਰ ਦੇ ਮੁੱਖ ਅਫ਼ਸਰ ਇਕਬਾਲ ਸਿੰਘ ਰੋਮਾਣਾ। ਤਸਵੀਰ : ਜਗਰੂਪ ਸਿੰਘ ਮਠਾੜੂ 13-11-2026
ਠੱਠੀ ਭਾਈ, 12 ਨਵੰਬਰ (ਜਗਰੂਪ ਸਿੰਘ ਮਠਾੜੂ)-ਝੋਨੇ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਖੇਤਾਂ ਵਿਚ ਬਚੀ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਰੋਕਣ ਤੇ ਕਿਸਾਨਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਸਬ-ਡਵੀਜ਼ਨ ਬਾਘਾਪੁਰਾਣਾ ਦੇ ਡੀ.ਐਸ.ਪੀ. ਜਸਵਿੰਦਰ ਸਿੰਘ ਖਹਿਰਾ ਪੀ.ਪੀ.ਐਸ. ਅਤੇ ਥਾਣਾ ਸਮਾਲਸਰ ਦੇ ਮੁੱਖ ਅਫ਼ਸਰ ਸਬ-ਇੰਸਪੈਕਟਰ ਇਕਬਾਲ ਸਿੰਘ ਰੋਮਾਣਾ ਥਾਣਾ ਸਮਾਲਸਰ ਹੇਠਲੇ ਪਿੰਡਾਂ ਦੇ ਕਿਸਾਨਾਂ ਨਾਲ ਵਿਸ਼ੇਸ਼ ਮਿਲਣੀ ਕੀਤੀ ਗਈ। ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ. ਜਸਬਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਬੁਰੀ ਤਰ੍ਹਾਂ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਨੁਕਸਾਨ ਪਹੁੰਚਦਾ ਹੈ। ਇਸ ਤੋਂ ਇਲਾਵਾ ਅੱਗ ਕਾਰਨ ਖੇਤਾਂ ਵਿਚ ਰਹਿਣ ਵਾਲੇ ਪੰਛੀਆਂ, ਛੋਟੇ ਜੀਵ-ਜੰਤੂਆਂ ਅਤੇ ਹੋਰ ਜੰਗਲੀ ਜੀਵਾਂ ਦੀ ਜਾਨ ਨੂੰ ਵੀ ਖ਼ਤਰਾ ਪੈਦਾ ਹੁੰਦਾ ਹੈ। ਇਸ ਮੌਕੇ ਕਿਸਾਨਾਂ ਨੇ ਵੀ ਭਰੋਸਾ ਦਿਵਾਇਆ ਕਿ ਉਹ ਪਰਾਲੀ ਨੂੰ ਅੱਗ ਲਗਾਏ ਬਿਨਾਂ ਹੀ ਕਣਕ ਦੀ ਬਿਜਾਈ ਕਰ ਰਹੇ ਹਨ ਤੇ ਭਵਿੱਖ ਵਿਚ ਵੀ ਵਾਤਾਵਰਨ ਦੀ ਸੰਭਾਲ ਲਈ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਕਿਸਾਨਾਂ ਵਲੋਂ ਦਿੱਤੇ ਇਸ ਭਰੋਸੇ ਦੀ ਡੀ.ਐਸ.ਪੀ. ਜਸਬਿੰਦਰ ਸਿੰਘ ਖਹਿਰਾ ਨੇ ਭਰਪੂਰ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ 15 ਨਵੰਬਰ ਦੇ ਗੁਰਮਤਿ ਸਮਾਗਮ ਦਾ ਸੱਦਾ ਪੱਤਰ ਸੰਤ ਬਾਬਾ ਗੁਰਦੀਪ ਸਿੰਘ ਨੂੰ ਦਿੱਤਾ ਅਗਲੀ ਖ਼ਬਰ ਪੰਜਾਬੀਆਂ ਨੇ ਆਪਣੀ ਮਿਹਨਤ ਦੇ ਬਲਬੂਤੇ ਹਰ ਖੇਤਰ ’ਚ ਮੱਲਾਂ ਮਾਰੀਆਂ-ਚੇਅਰਮੈਨ ਦਵਿੰਦਰਪਾਲ ਸਿੰਘ
Ad Position 24