12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਦਸਮੇਸ਼ ਪਬਲਿਕ ਸਕੂਲ ਮਹੇਸ਼ਰੀ ਨੂੰ ਮਿਲੀ ਇੰਟਰਨੈਸ਼ਨਲ ਜੀ . ਸੀ . ਐਸ . ਈ . ਤੋਂ ਮਾਨਤਾ

ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ)-ਪ੍ਰਗਤੀਸ਼ੀਲ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸਕੂਲ ਮਹੇਸ਼ਰੀ ਨੂੰ ਇੰਗਲੈਂਡ ਸਰਕਾਰ ਦੇ ਅਦਾਰੇ ਪੀਅਰਸਨ ਐਜੂਕੇਸ਼ਨ ਤੋਂ ਇੰਟਰਨੈਸ਼ਨਲ ਜੀ. ਸੀ.

Ad Position 21
No active advertisement
ਚੇਅਰਮੈਨ ਗੁਰਦੀਪ ਸਿੰਘ ਸੰਧੂ। 13-11-2026
ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ)-ਪ੍ਰਗਤੀਸ਼ੀਲ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸਕੂਲ ਮਹੇਸ਼ਰੀ ਨੂੰ ਇੰਗਲੈਂਡ ਸਰਕਾਰ ਦੇ ਅਦਾਰੇ ਪੀਅਰਸਨ ਐਜੂਕੇਸ਼ਨ ਤੋਂ ਇੰਟਰਨੈਸ਼ਨਲ ਜੀ.ਸੀ.ਐਸ.ਈ. ਦੀ ਮਾਨਤਾ ਮਿਲਣ ‘ਤੇ ਸਮੂਹ ਮੈਨੇਜਮੈਂਟ ਸਟਾਫ਼ ਤੇ ਵਿਦਿਆਰਥੀਆਂ ਵਿਚ ਖ਼ੁਸ਼ੀ ਦੀ ਲਹਿਰ ਹੈ। ਇਸ ਸਮੇਂ ਸਕੂਲ ਦੇ ਚੇਅਰਮੈਨ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਆਉਣ ਵਾਲਾ ਸਮਾਂ ਅੰਤਰ-ਰਾਸ਼ਟਰੀ ਸਿੱਖਿਆ ਦਾ ਸਮਾਂ ਹੈ ਤੇ ਉਨ੍ਹਾਂ ਦੀ ਸੰਸਥਾ ਦੁਆਰਾ ਬੱਚਿਆਂ ਦੇ ਭਵਿੱਖ ਦੀਆਂ ਲੋੜਾਂ ਨੂੰ ਵੇਖਦਿਆਂ ਅੰਤਰ-ਰਾਸ਼ਟਰੀ ਮਾਨਤਾ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੋਹਾਲੀ, ਜਲੰਧਰ, ਲੁਧਿਆਣਾ ਵਰਗੇ ਸ਼ਹਿਰ ਅਤੇ ਚੰਡੀਗੜ੍ਹ ਦੇ ਨਾਮੀ ਸਕੂਲ ਇਸ ਅੰਤਰ-ਰਾਸ਼ਟਰੀ ਬੋਰਡ ਤੋਂ ਮਾਨਤਾ ਪ੍ਰਾਪਤ ਹਨ ਪਰ ਪਿੰਡਾਂ ਦੇ ਵਿਦਿਆਰਥੀਆਂ ਦੀ ਪਹੁੰਚ ਤੋਂ ਬਾਹਰ ਸਨ। ਉਨ੍ਹਾਂ ਦੀ ਸੰਸਥਾ ਸੈਸ਼ਨ 2026-27 ਤੋਂ ਇੰਟਰਨੈਸ਼ਨਲ ਜੀ.ਸੀ.ਐਸ.ਈ. ਦੀਆਂ ਜਮਾਤਾਂ ਸ਼ੁਰੂ ਕਰਨ ਜਾ ਰਹੀ ਹੈ ਜਿਸ ਵਿਚ ਕਿੰਡਰਗਾਰਟਨ ਜਮਾਤਾਂ ਵਿਚ ਵਿਦਿਆਰਥੀ ਸਿੱਧਾ ਦਾਖ਼ਲਾ ਲੈਣ ਦੇ ਯੋਗ ਹੋਣਗੇ ਅਤੇ ਪ੍ਰਾਇਮਰੀ ਜਮਾਤਾਂ ਵਿਚ ਦਾਖ਼ਲਾ ਟੈਸਟ ਦੇ ਆਧਾਰ ‘ਤੇ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਬੋਰਡ ਵਿਚ ਸਿੱਖਿਆ ਦੇ ਨਾਲ-ਨਾਲ ਖੇਡਾਂ ਵੀ ਜ਼ਰੂਰੀ ਵਿਸ਼ੇ ਵਜੋਂ ਸ਼ਾਮਿਲ ਹਨ। ਕਿੰਡਰਗਾਰਟਨ ਦੀਆਂ ਰਜਿਸਟ੍ਰੇਸ਼ਨਾਂ 15 ਨਵੰਬਰ ਤੋਂ ਸ਼ੁਰੂ ਹਨ ਅਤੇ ਸੀਟਾਂ ਸੀਮਤ ਰਹਿਣਗੀਆਂ।
Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਾਨ ਸਰਕਾਰ ਨੇ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਦਿੱਤਾ ਮਾਲਕੀ ਹੱਕ-ਵਿਧਾਇਕ ਬਿਲਾਸਪੁਰ ਅਗਲੀ ਖ਼ਬਰ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੀ ਕਾਂਗਰਸ ਨੂੰ ਜਵਾਨੀ ਸੰਭਾਲਣ ਦੀਆਂ ਗੱਲਾਂ ਕਰਨਾ ਸ਼ੋਭਾ ਨਹੀਂ ਦਿੰਦਾ ਜਸਵਿੰਦਰ ਸਿੰਘ...
Ad Position 24