12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਜਸਵਿੰਦਰ ਸਿੰਘ ਦੀਦਾਰੇ ਵਾਲਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਨਿਹਾਲ ਸਿੰਘ ਵਾਲਾ ਦਾ ਸ਼ਹਿਰੀ ਪ੍ਰਧਾਨ ਨਿਯੁਕਤ

ਨਿਹਾਲ ਸਿੰਘ ਵਾਲਾ, 12 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਅੰਦਰ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਹਲਕਾ ਨਿਹਾਲ ਸਿੰਘ ਵਾਲਾ ਦੀ ਪਾਰਟੀ ਦੀ ਮੁੱਖ ਸਲਾਹਕਾਰ ਕਮੇਟੀ ਦੀ ਸਿਫ਼ਾਰਸ਼ ‘ਤੇ ਜਸਵਿੰਦਰ ਸਿੰਘ ਦੀਦਾਰੇ ਵਾਲਾ ਨੂੰ ਨਿਹਾਲ ਸਿੰਘ ਵਾਲਾ ਦਾ ਸ਼ਹਿਰੀ ਪ੍ਰਧਾਨ ਅਤੇ ਪ੍ਰਦੀਪ ਕੁਮਾਰ ਬਿੱਟੂ ਨੂੰ ਸਰਪ੍ਰਸਤ ਨਿਯੁਕਤ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ, ਹਲਕਾ ਆਬਜ਼ਰਵਰ ਬੀਬੀ ਬੇਅੰਤ ਕੌਰ ਖਹਿਰਾ ਨੇ ਨਵਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਪ੍ਰਤੀ ਲੰਬੇ ਸਮੇਂ ਤੋਂ ਨਿਭਾ ਰਹੀਆਂ ਸੇਵਾਵਾਂ ਨੂੰ ਦੇਖਦੇ ਹੋਏ ਉਕਤ ਆਗੂਆਂ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 13-11-2026
ਨਿਹਾਲ ਸਿੰਘ ਵਾਲਾ, 12 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਅੰਦਰ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਹਲਕਾ ਨਿਹਾਲ ਸਿੰਘ ਵਾਲਾ ਦੀ ਪਾਰਟੀ ਦੀ ਮੁੱਖ ਸਲਾਹਕਾਰ ਕਮੇਟੀ ਦੀ ਸਿਫ਼ਾਰਸ਼ ‘ਤੇ ਜਸਵਿੰਦਰ ਸਿੰਘ ਦੀਦਾਰੇ ਵਾਲਾ ਨੂੰ ਨਿਹਾਲ ਸਿੰਘ ਵਾਲਾ ਦਾ ਸ਼ਹਿਰੀ ਪ੍ਰਧਾਨ ਅਤੇ ਪ੍ਰਦੀਪ ਕੁਮਾਰ ਬਿੱਟੂ ਨੂੰ ਸਰਪ੍ਰਸਤ ਨਿਯੁਕਤ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ, ਹਲਕਾ ਆਬਜ਼ਰਵਰ ਬੀਬੀ ਬੇਅੰਤ ਕੌਰ ਖਹਿਰਾ ਨੇ ਨਵਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਪ੍ਰਤੀ ਲੰਬੇ ਸਮੇਂ ਤੋਂ ਨਿਭਾ ਰਹੀਆਂ ਸੇਵਾਵਾਂ ਨੂੰ ਦੇਖਦੇ ਹੋਏ ਉਕਤ ਆਗੂਆਂ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ। ਨਿਹਾਲ ਸਿੰਘ ਵਾਲਾ ਦੇ ਨਵ-ਨਿਯੁਕਤ ਸ਼ਹਿਰੀ ਪ੍ਰਧਾਨ ਜਸਵਿੰਦਰ ਸਿੰਘ ਦੀਦਾਰੇ ਵਾਲਾ ਨੇ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾ ਕੇ ਪਾਰਟੀ ਦੀ ਸਾਖ ਨੂੰ ਹੋਰ ਮਜ਼ਬੂਤ ਬਣਾਉਣਗੇ। ਹਲਕਾ ਇੰਚਾਰਜ ਰਾਜਵਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣ ਰਹੀ ਹੈ ਤੇ ਪੰਜਾਬ ਦੇ ਭਵਿੱਖ ਦੇ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਹੋਣਗੇ। ਇਸ ਮੌਕੇ ਪੀ.ਏ.ਸੀ. ਮੈਂਬਰ ਸਾਬਕਾ ਸਰਪੰਚ ਗੁਰਮੇਲ ਸਿੰਘ ਤਖ਼ਤੂਪੁਰਾ, ਯੂਥ ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਮਨਜੀਤ ਸਿੰਘ ਬਰਾੜ ਦੀਦਾਰੇ ਵਾਲਾ, ਗੁਰਪ੍ਰੀਤ ਸਿੰਘ ਕਾਕਾ ਬਰਾੜ, ਜਰਨੈਲ ਸਿੰਘ ਆੜ੍ਹਤੀ, ਪੀ.ਏ.ਸੀ. ਮੈਂਬਰ ਸੁਰਜੀਤ ਸਿੰਘ ਰਣਸੀਂਹ, ਸਰਕਲ ਪ੍ਰਧਾਨ ਬਸੰਤ ਸਿੰਘ ਦੌਧਰ, ਬੂਟਾ ਸਿੰਘ ਦੌਧਰ, ਪ੍ਰਿੰਸੀਪਲ ਸੁਖਚੈਨ ਸਿੰਘ ਢਿੱਲੋਂ, ਇੰਦਰਜੀਤ ਸਿੰਘ ਭਾਗੀਕੇ, ਪ੍ਰਧਾਨ ਰੇਸ਼ਮ ਸਿੰਘ ਖਾਈ, ਸਰਪੰਚ ਅਮਨਿੰਦਰ ਸਿੰਘ ਸੈਦੋਕੇ, ਡਾਕਟਰ ਚਮਕੌਰ ਸਿੰਘ ਰਾਮਾ, ਪੂਰਨ ਪੱਤੋ, ਪ੍ਰਭਜੋਤ ਸਿੰਘ ਧਾਲੀਵਾਲ ਰਣਸੀਂਹ, ਸੁਖਮੰਦਰ ਸਿੰਘ ਰੌਂਤਾ, ਪ੍ਰਧਾਨ ਸਰਬਜੀਤ ਸਿੰਘ ਧੂੜਕੋਟ, ਡਾਕਟਰ ਰਾਗਨੀ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ੇ, ਰਿਸ਼ਵਤਖ਼ੋਰੀ ਤੇ ਬੇਰੁਜ਼ਗਾਰੀ ਦੇ ਮੁੱਦਿਆਂ ’ਤੇ ਘਿਰੀ ‘ਆਪ’ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਲੋਕ ਹੋਏ ਉਤਾਵਲੇ-... ਅਗਲੀ ਖ਼ਬਰ ਲੋੜਵੰਦ ਧੀਆਂ ਦੇ ਅਨੰਦ ਕਾਰਜ 29 ਨੂੰ
Ad Position 24