ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਆਂਗਣਵਾੜੀ ਵਰਕਰਾਂ ਨੂੰ 11 ਲੱਖ 31 ਹਜ਼ਾਰ 600 ਰੁਪਏ ਦੀ ਸਨਮਾਨ ਰਾਸ਼ੀ ਦਾ ਚੈੱਕ ਭੇਟ ਕੀਤਾ-ਵਿਧਾਇਕ ਬਿਲਾਸਪੁਰ
ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਮਹਿਲਾਵਾਂ ਦੇ ਸਤਿਕਾਰ ਤੇ ਉਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅੱਜ ਹਲਕਾ ਨਿਹਾਲ ਸਿੰਘ ਵਾਲਾ ਦੀਆਂ ਆਂਗਣਵਾੜੀ ਵਰਕਰਾਂ ਨੂੰ 11 ਲੱਖ 31 ਹਜ਼ਾਰ 600 ਰੁਪਏ ਦੀ ਸਨਮਾਨ ਰਾਸ਼ੀ ਦਾ ਚੈੱਕ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਸੀ. ਡੀ.
ਮ
ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਆਂਗਣਵਾੜੀ ਵਰਕਰਾਂ ਨੂੰ ਸਨਮਾਨ ਰਾਸ਼ੀ ਭੇਟ ਕਰਦੇ ਹੋਏ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ। ਅਜੀਤ ਤਸਵੀਰ
13-11-2026
ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਮਹਿਲਾਵਾਂ ਦੇ ਸਤਿਕਾਰ ਤੇ ਉਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅੱਜ ਹਲਕਾ ਨਿਹਾਲ ਸਿੰਘ ਵਾਲਾ ਦੀਆਂ ਆਂਗਣਵਾੜੀ ਵਰਕਰਾਂ ਨੂੰ 11 ਲੱਖ 31 ਹਜ਼ਾਰ 600 ਰੁਪਏ ਦੀ ਸਨਮਾਨ ਰਾਸ਼ੀ ਦਾ ਚੈੱਕ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਸੀ.ਡੀ.ਪੀ.ਓ. ਮੈਡਮ ਦੀ ਹਾਜ਼ਰੀ ਵਿਚ ਭੇਟ ਕੀਤਾ ਗਿਆ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਸਮਾਜ ਦੀ ਮਜ਼ਬੂਤ ਨੀਂਹ ਹਨ, ਜਿੱਥੇ ਉਹ ਬੱਚਿਆਂ ਦੇ ਪੋਸ਼ਣ, ਮੁੱਢਲੀ ਸਿੱਖਿਆ ਅਤੇ ਮਹਿਲਾਵਾਂ ਦੀ ਭਲਾਈ ਲਈ ਜ਼ਮੀਨੀ ਪੱਧਰ ‘ਤੇ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ ਉੱਥੇ ਹੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਵੀ ਇਨ੍ਹਾਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਬਰਿੰਦਰ ਕੁਮਾਰ ਮਧੇਕੇ, ਸੀ.ਡੀ.ਪੀ.ਓ. ਮੈਡਮ, ਚੇਅਰਮੈਨ ਮਾਰਕੀਟ ਕਮੇਟੀ ਅੰਮ੍ਰਿਤਪਾਲ ਸਿੰਘ ਖ਼ਾਲਸਾ, ਸੰਗਠਨ ਇੰਚਾਰਜ ਅਤੇ ਡਾਇਰੈਕਟਰ ਡੇਅਰੀ ਬੋਰਡ ਦਵਿੰਦਰ ਸਿੰਘ ਤਖ਼ਤੂਪੁਰਾ, ਹਲਕਾ ਕੋਆਰਡੀਨੇਟਰ ਮਹਿਲਾ ਵਿੰਗ ਸਰਪੰਚ ਜਸਪ੍ਰੀਤ ਕੌਰ, ਐਮ.ਸੀ. ਅਮਨਦੀਪ ਸਿੰਘ, ਸਰਪੰਚ ਜਗਤਾਰ ਸਿੰਘ ਬੁੱਟਰ, ਸਰਪੰਚ ਜਸਮੇਲ ਸਿੰਘ ਰਾਜੂ ਰਣਸੀਂਹ ਖ਼ੁਰਦ, ਸਰਪੰਚ ਪ੍ਰਿੰਸ ਬੁਰਜ ਹਮੀਰਾ, ਸਰਪੰਚ ਪਰਮਪ੍ਰੀਤ ਸਿੰਘ ਬੀੜ ਰਾਊਕੇ, ਬਲਾਕ ਪ੍ਰਧਾਨ ਜਸਵਿੰਦਰ ਕੁਮਾਰ ਟੀਨੂੰ, ਬਲਾਕ ਕੋਆਰਡੀਨੇਟਰ ਪਵਨਦੀਪ ਸਿੰਘ ਰਾਮੂੰਵਾਲਾ ਹਰਚੋਕਾ, ਯੂਥ ਆਗੂ ਜਗਸੀਰ ਸਿੰਘ ਆਦਿ ਹਾਜ਼ਰ ਸਨ।