12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਨਿਤਿਨ ਨਬੀਨ ਦੇ ਜਲੰਧਰ ਦੌਰੇ ਤੇ ਨਗਰ ਕੌਂਸਲ ਚੋਣਾਂ ਦੀਆਂ ਤਿਆਰੀਆਂ ਸਬੰਧੀ ਡਾ. ਹਰਜੋਤ ਕਮਲ ਦੀ ਅਗਵਾਈ ਹੇਠ ਜ਼ਿਲ੍ਹਾ ਭਾਜਪਾ ਦੀ ਮੀਟਿੰਗ

ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਮੋਗਾ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੀ ਅਗਵਾਈ ਹੇਠ ਹੋਈ।

Ad Position 21
No active advertisement
ਅਜੀਤ ਡੈਸਕ 13-11-2026
ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਮੋਗਾ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਦੇਸ਼ ਦੇ ਨਵੇਂ ਰਾਸ਼ਟਰੀ ਭਾਜਪਾ ਪ੍ਰਧਾਨ ਨਿਤਿਨ ਨਬੀਨ ਦੇ ਜਲੰਧਰ ਵਿਖੇ ਆਗਮਨ ਸਬੰਧੀ ਤਿਆਰੀਆਂ ਅਤੇ ਉਨ੍ਹਾਂ ਦੇ ਸਵਾਗਤ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਧਰਮਕੋਟ ਅਤੇ ਬਾਘਾ ਪੁਰਾਣਾ ਦੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪਾਰਟੀ ਦੀ ਰਣਨੀਤੀ, ਸੰਗਠਨਾਤਮਿਕ ਤਿਆਰੀਆਂ ਅਤੇ ਜ਼ਮੀਨੀ ਪੱਧਰ ‘ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਭਾਜਪਾ ਇਕ ਅਨੁਸ਼ਾਸਿਤ ਅਤੇ ਮਜ਼ਬੂਤ ਸੰਗਠਨ ਹੈ, ਜਿਸ ਦੀ ਅਸਲ ਤਾਕਤ ਇਸ ਦੇ ਸਮਰਪਿਤ ਭਾਜਪਾ ਸਾਥੀ ਹਨ। ਮੀਟਿੰਗ ਦੌਰਾਨ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਅਹਿਮ ਨਿਯੁਕਤੀਆਂ ਵੀ ਕੀਤੀਆਂ ਗਈਆਂ। ਇਸ ਮੌਕੇ ਐਡਵੋਕੇਟ ਰਮੇਸ਼ ਗਰੋਵਰ ਅਤੇ ਸੀਨੀਅਰ ਆਗੂ ਸੁਮਨ ਮਲਹੋਤਰਾ ਨੂੰ ਜ਼ਿਲ੍ਹਾ ਭਾਜਪਾ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸੇ ਤਰ੍ਹਾਂ ਐਸ.ਆਈ.ਆਰ. ਮੁਹਿੰਮ ਦੌਰਾਨ ਸ਼ਲਾਘਾਯੋਗ ਕਾਰਗੁਜ਼ਾਰੀ ਨਿਭਾਉਣ ਵਾਲੇ ਸੁਰਿੰਦਰਪਾਲ ਨੱਥਾ ਨੂੰ ਜ਼ਿਲ੍ਹਾ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ। ਭਾਜਪਾ ਵਿਚ ਮੁੜ ਸ਼ਾਮਿਲ ਹੋਏ ਧਰਮਵੀਰ ਅਗਨੀਹੋਤਰੀ ਨੂੰ ਓ.ਬੀ.ਸੀ. ਮੋਰਚੇ ਵਿਚ ਪ੍ਰਦੇਸ਼ ਕਾਰਜਕਾਰਨੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਹਾਜ਼ਰ ਆਗੂਆਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਮੀਟਿੰਗ ਵਿਚ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਕੇਸ਼ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਗਿੱਲ, ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸਟੇਟ ਮੈਡੀਕਲ ਸੈੱਲ ਕਨਵੀਨਰ ਡਾ. ਸੀਮਾਂਤ ਗਰਗ, ਸੀਨੀਅਰ ਆਗੂ ਭਜਨ ਲਾਲ ਸਿਤਾਰਾ, ਸਟੇਟ ਕਾਰਜਕਾਰਨੀ ਮੈਂਬਰ ਰਾਕੇਸ਼ ਭੱਲਾ, ਸਟੇਟ ਕਾਰਜਕਾਰਨੀ ਮੈਂਬਰ ਗੁਰਮੇਲ ਸਿੰਘ ਸਰਾਂ, ਪ੍ਰਦੇਸ਼ ਮਹਿਲਾ ਮੋਰਚਾ ਜਨਰਲ ਸਕੱਤਰ ਮਨਿੰਦਰ ਕੌਰ ਸਲੀਣਾ, ਅਨਿਲ ਬਾਂਸਲ, ਸਤਿੰਦਰਪ੍ਰੀਤ ਸਿੰਘ ਰੱਤੀਆਂ, ਲਖਵੰਤ ਸਿੰਘ ਸਾਫੂਵਾਲਾ, ਕਮਲਜੀਤ ਕੌਰ ਧੱਲੇਕੇ, ਰੁਦਰ ਸ਼ਰਮਾ, ਵਰੁਣ ਜੈਦਕਾ, ਗੀਤਾ ਆਰੀਆ, ਹਿਤੇਸ਼ ਗੁਪਤਾ, ਸਰਦੂਲ ਸਿੰਘ ਕੰਗ, ਨਿਰਮਲ ਸਿੰਘ ਮੀਨੀਆ, ਪਵਨ ਕੁਮਾਰ ਬੰਟੀ, ਜੋਗਿੰਦਰ ਕੁਮਾਰ, ਹਰਵਿੰਦਰ ਸਿੰਘ ਧਾਲੀਵਾਲ, ਮੁਖ਼ਤਿਆਰ ਸਿੰਘ ਰਿਟਾ. ਐਸ.ਪੀ., ਰਾਜਪਾਲ ਠਾਕੁਰ, ਸ਼ਮਸ਼ੇਰ ਸਿੰਘ ਕੈਲਾ, ਰਾਓ ਬਰਿੰਦਰ ਪੱਬੀ, ਰਾਕੇਸ਼ ਸੋਨੀ ਮੰਗਲਾ, ਅਮਿਤ ਅਗਰਵਾਲ, ਸੁਰਿੰਦਰਪਾਲ ਨੱਥਾ, ਭੁਪਿੰਦਰ ਹੈਪੀ, ਸੰਜੀਵ ਸ਼ਰਮਾ ਸੋਨੂੰ, ਸਤਨਾਮ ਸਿੰਘ ਮਹੇਸ਼ਰੀ, ਧੀਰਜ ਕੁਮਾਰ ਸ਼ਰਮਾ, ਸਤਵੰਤ ਸਿੰਘ ਬਰਾੜ, ਗੁਰਚਰਨ ਸਿੰਘ, ਦੀਪਕ ਤਲਵਾੜ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਨੈਤਿਕ ਸਿੱਖਿਆ ਪ੍ਰੀਖਿਆ ’ਚੋਂ ਮੋਹਰੀ ਰਹੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਆਂਗਣਵਾੜੀ ਵਰਕਰਾਂ ਨੂੰ 11 ਲੱਖ 31 ਹਜ਼ਾਰ 600 ਰੁਪਏ ਦੀ ਸਨਮਾਨ ਰਾਸ਼ੀ ਦਾ ਚੈੱਕ ਭੇਟ ਕ...
Ad Position 24