ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਜ਼ਿਲ੍ਹਾ ਮੋਗਾ ਦੀ ਮੀਟਿੰਗ ਹੋਈ
ਮੋਗਾ, 13 ਨਵੰਬਰ (ਜਸਪਾਲ ਸਿੰਘ ਬੱਬੀ)-ਸਿਵਲ ਹਸਪਤਾਲ ਮੋਗਾ ਵਿਖੇ ਕੰਮ ਕਰ ਰਹੇ ਪੈਰਾਂ ਮੈਡੀਕਲ ਕਾਮਿਆਂ ਦੀ ਦੀਵਾਲੀ ਫਿੱਕੀ ਰਹੀ ਕਿਉਂਕਿ ਉਨ੍ਹਾਂ ਨੂੰ ਮਿਲਣ ਵਾਲਾ ਪੇ-ਕਮਿਸ਼ਨ ਦੇ ਏਰੀਏ ਦੀ ਇਕ ਵੀ ਕਿਸ਼ਤ ਨਹੀਂ ਮਿਲੀ ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਜਦੋਂ ਕਿ ਬਾਕੀ ਬਲਾਕਾਂ ਵਿਚ ਸਿਵਲ ਸਰਜਨ ਦਫ਼ਤਰ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਛੇ-ਛੇ ਸੱਤ-ਸੱਤ ਕਿਸ਼ਤਾਂ ਮਿਲ ਚੁੱਕੀਆਂ ਨੇ ਪਰ ਸਿਵਲ ਹਸਪਤਾਲ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਇਕ ਪਹਿਲੀ ਕਿਸ਼ਤ ਨੂੰ ਵੀ ਤਰਸ ਰਹੇ ਹਨ ਸੋ ਇਸ ਦੇ ਰੋਸ ਵਜੋਂ ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਜ਼ਿਲ੍ਹਾ ਮੋਗਾ ਦੀ ਮੀਟਿੰਗ ਪਰਮਿੰਦਰ ਸਿੰਘ ਜ਼ਿਲ੍ਹਾ ਕਨਵੀਨਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਸੂਬਾ ਚੇਅਰਮੈਨ ਕੁਲਬੀਰ ਸਿੰਘ ਢਿੱਲੋਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।
ਮੋਗਾ, 13 ਨਵੰਬਰ (ਜਸਪਾਲ ਸਿੰਘ ਬੱਬੀ)-ਸਿਵਲ ਹਸਪਤਾਲ ਮੋਗਾ ਵਿਖੇ ਕੰਮ ਕਰ ਰਹੇ ਪੈਰਾਂ ਮੈਡੀਕਲ ਕਾਮਿਆਂ ਦੀ ਦੀਵਾਲੀ ਫਿੱਕੀ ਰਹੀ ਕਿਉਂਕਿ ਉਨ੍ਹਾਂ ਨੂੰ ਮਿਲਣ ਵਾਲਾ ਪੇ-ਕਮਿਸ਼ਨ ਦੇ ਏਰੀਏ ਦੀ ਇਕ ਵੀ ਕਿਸ਼ਤ ਨਹੀਂ ਮਿਲੀ ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਜਦੋਂ ਕਿ ਬਾਕੀ ਬਲਾਕਾਂ ਵਿਚ ਸਿਵਲ ਸਰਜਨ ਦਫ਼ਤਰ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਛੇ-ਛੇ ਸੱਤ-ਸੱਤ ਕਿਸ਼ਤਾਂ ਮਿਲ ਚੁੱਕੀਆਂ ਨੇ ਪਰ ਸਿਵਲ ਹਸਪਤਾਲ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਇਕ ਪਹਿਲੀ ਕਿਸ਼ਤ ਨੂੰ ਵੀ ਤਰਸ ਰਹੇ ਹਨ ਸੋ ਇਸ ਦੇ ਰੋਸ ਵਜੋਂ ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਜ਼ਿਲ੍ਹਾ ਮੋਗਾ ਦੀ ਮੀਟਿੰਗ ਪਰਮਿੰਦਰ ਸਿੰਘ ਜ਼ਿਲ੍ਹਾ ਕਨਵੀਨਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਸੂਬਾ ਚੇਅਰਮੈਨ ਕੁਲਬੀਰ ਸਿੰਘ ਢਿੱਲੋਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਇਸ ਮੌਕੇ ਉਨ੍ਹਾਂ ਨੇ ਸਿਵਲ ਹਸਪਤਾਲ ਦੇ ਐਸ.ਐਮ.ਓ. ਕੁਲਦੀਪ ਸਿੰਘ ਨਾਲ ਮੀਟਿੰਗ ਕੀਤੀ ਅਤੇ ਨਾਲ ਹੀ ਸਿਵਲ ਸਰਜਨ ਡਾ. ਉਪਿੰਦਰ ਸਿੰਘ ਨਾਲ ਮਿਲ ਕੇ ਸਥਿਤੀ ਤੋਂ ਜਾਣੂੰ ਕਰਵਾਇਆ ਤੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਕ ਹਫ਼ਤੇ ਅੰਦਰ ਪੇ ਕਮਿਸ਼ਨ ਦੇ ਏਰੀਏ ਦੀਆਂ ਕਿਸ਼ਤਾਂ ਨਾ ਪਈਆਂ ਤਾਂ ਸਿਵਲ ਹਸਪਤਾਲ ਦੇ ਸਮੂਹ ਪੈਰਾਮੈਡੀਕਲ ਕਾਮੇ ਕੰਮ ਬੰਦ ਕਰਕੇ ਜਿਹੜੇ ਹੜਤਾਲ ਤੇ ਜਾਣਗੇ। ਜਿਸ ਦੀ ਸਾਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਨਰਸਿੰਗ ਸਟਾਫ਼ ਵਲੋਂ ਗੁਰਜੀਤ ਕੌਰ, ਕੁਲਵਿੰਦਰ ਕੌਰ, ਦਵਿੰਦਰ ਸਿੰਘ, ਸੁਖਜੀਤ ਸਿੰਘ ਫਾਰਮੇਸੀ ਅਫ਼ਸਰ, ਰਸ਼ਪਾਲ ਸਿੰਘ ਰੇਡੀਉਗ੍ਰਾਫਰ, ਰਮਨਜੀਤ ਸਿੰਘ, ਰਣਜੀਤ ਸਿੰਘ, ਤੀਰਥਪਾਲ ਸਿੰਘ, ਰਾਮ ਸਿੰਘ, ਦਰਜਾ ਚਾਰ ਦੇ ਪ੍ਰਧਾਨ ਰਾਜਪਾਲ ਸਿੰਘ ਆਦਿ ਹਾਜ਼ਰ ਸਨ।