13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸੂਬਾ ਸਰਕਾਰ ਝੋਨੇ ਦੀ ਖ਼ਰੀਦ ਸਬੰਧੀ ਨਹੀਂ ਕਰ ਸਕੀ ਪੁਖ਼ਤਾ ਪ੍ਰਬੰਧ, ਕਿਸਾਨ ਫ਼ਾਕੇ ਕੱਟਣ ਲਈ ਮਜਬੂਰ-ਲਾਲ ਸਿੰਘ

ਮੋਗਾ, 13 ਨਵੰਬਰ (ਗੁਰਤੇਜ ਸਿੰਘ ਬੱਬੀ)-ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਆਖਦਾ ਸੀ ਕਿ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਇਕ ਇਕ ਦਾਣਾ ਖ਼ਰੀਦ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣ ਨਹੀਂ ਦਿੱਤਾ ਜਾਵੇਗਾ ਪਰ ਮੁੱਖ ਮੰਤਰੀ ਦੇ ਇਹ ਬਿਆਨ ਦੀ ਹਵਾ ਨਿਕਲ ਗਈ ਹੈ ਅਤੇ ਮੰਡੀਆਂ ਦੇ ਹਾਲਾਤ ਇਹ ਬਣ ਗਏ ਹਨ ਕਿ ਕਿਸਾਨਾਂ ਦੀ ਝੋਨੇ ਦੀ ਫ਼ਸਲ ਖ਼ਰੀਦ ਵਲੋਂ ਪਈ ਹੈ ਅਤੇ ਕਿਸਾਨ ਮੰਡੀਆਂ ਵਿਚ ਫ਼ਾਕੇ ਕੱਟਣ ਲਈ ਮਜਬੂਰ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਲਾਲ ਸਿੰਘ ਘੱਲ ਕਲਾਂ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 14-11-2026
ਮੋਗਾ, 13 ਨਵੰਬਰ (ਗੁਰਤੇਜ ਸਿੰਘ ਬੱਬੀ)-ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਆਖਦਾ ਸੀ ਕਿ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਇਕ ਇਕ ਦਾਣਾ ਖ਼ਰੀਦ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣ ਨਹੀਂ ਦਿੱਤਾ ਜਾਵੇਗਾ ਪਰ ਮੁੱਖ ਮੰਤਰੀ ਦੇ ਇਹ ਬਿਆਨ ਦੀ ਹਵਾ ਨਿਕਲ ਗਈ ਹੈ ਅਤੇ ਮੰਡੀਆਂ ਦੇ ਹਾਲਾਤ ਇਹ ਬਣ ਗਏ ਹਨ ਕਿ ਕਿਸਾਨਾਂ ਦੀ ਝੋਨੇ ਦੀ ਫ਼ਸਲ ਖ਼ਰੀਦ ਵਲੋਂ ਪਈ ਹੈ ਅਤੇ ਕਿਸਾਨ ਮੰਡੀਆਂ ਵਿਚ ਫ਼ਾਕੇ ਕੱਟਣ ਲਈ ਮਜਬੂਰ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਲਾਲ ਸਿੰਘ ਘੱਲ ਕਲਾਂ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਝੋਨੇ ਦੀ ਚੁਕਾਈ ਦੇ ਪ੍ਰਬੰਧ ਪੂਰੀ ਤਰ੍ਹਾਂ ਠੱਪ ਪਏ ਹਨ ਅਤੇ ਝੋਨੇ ਦੇ ਲੱਗੇ ਅੰਬਾਰ ਲਿਫ਼ਟਿੰਗ ਨੂੰ ਤਰਸ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਆਪ ਸਰਕਾਰ ਹਰ ਫ਼ਰੰਟ ‘ਤੇ ਫ਼ੇਲ੍ਹ ਸਾਬਤ ਹੋਈ ਹੈ ਅਤੇ ਆਮ ਕਿਸਾਨ, ਮਜ਼ਦੂਰ ਅਤੇ ਛੋਟੇ ਕਾਰੋਬਾਰੀਆਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ ਅਤੇ ਮਹਿੰਗਾਈ ਦੀ ਮਾਰ ਝੱਲਦੇ ਲੋਕ ਆਰਥਿਕ ਸੰਕਟ ਦਾ ਸਾਹਮਣਾ ਕਰਦੇ ਨਜ਼ਰ ਆ ਰਹੇ ਹਨ। ਲਾਲ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਕਦੇ ਵੀ ਕਿਸੇ ਕਿਸਾਨ ਨੂੰ ਮੰਡੀਆਂ ਵਿਚ ਰੁਲਣ ਨਹੀਂ ਸੀ ਦਿੱਤਾ ਗਿਆ ਅਤੇ ਸਾਰੇ ਪ੍ਰਬੰਧ ਫ਼ਸਲ ਆਉਣ ਤੋਂ ਪਹਿਲਾਂ ਹੀ ਮੁਕੰਮਲ ਕਰ ਲਏ ਜਾਂਦੇ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਮੋਗਾ ਦੀ ਟੀਮ ਦਾ ਵਿਸਥਾਰ, ਨੌਜਵਾਨ ਆਗੂਆਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਮੋਗਾ ਵਲੋਂ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਦਿੱਤਾ
Ad Position 24