ਸੰਤ ਵਿਸਾਖਾ ਸਿੰਘ ਸਕੂਲ ਦਾ ਵਿਦਿਆਰਥੀ ਗੁਰਜੋਧ ਸਿੰਘ ਖੇਡਾਂ ਦੇ ਖੇਤਰ ’ਚ ਰੌਸ਼ਨ ਕਰ ਰਿਹਾ ਸਕੂਲ ਦਾ ਨਾਂਅ
ਸਕੂਲ ਲਈ ਬੇਹੱਦ ਮਾਣ ਵਾਲੀ ਗੱਲ- ਚੇਅਰਮੈਨ ਗੁਰਮੀਤ ਸਿੰਘ ਮਾਨ
ਕਿਸ਼ਨਪੁਰਾ ਕਲਾਂ, 13 ਨਵੰਬਰ (ਅਮੋਲਕ ਸਿੰਘ ਕਲਸੀ)-ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਵਿਸ਼ੇਸ਼ ਪਹਿਚਾਣ ਸਥਾਪਿਤ ਕਰ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਦੇ ਹੋਣਹਾਰ ਵਿਦਿਆਰਥੀ ਗੁਰਜੋਧ ਸਿੰਘ ਪੁੱਤਰ ਗੁਰਚਰਨ ਸਿੰਘ ਨੇ 70ਵੀਂਆਂ ਰਾਜ ਪੱਧਰੀ ਅੰਡਰ-17 ਪਾਵਰ ਲਿਫ਼ਟਿੰਗ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤ ਕੇ ਸਕੂਲ, ਆਪਣੇ ਮਾਪਿਆਂ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਮੁਕਾਬਲੇ ਬੀਤੇ ਦਿਨੀਂ ਖੰਨਾ ਲੁਧਿਆਣਾ ਵਿਖੇ ਕਰਵਾਏ ਗਏ ਸਨ।
ਸ
ਸੰਤ ਵਿਸਾਖਾ ਸਿੰਘ ਸਕੂਲ ਦਾ ਹੋਣਹਾਰ ਵਿਦਿਆਰਥੀ ਗੁਰਜੋਧ ਸਿੰਘ ਪ੍ਰਬੰਧਕਾਂ ਤੋਂ ਗੋਲਡ ਮੈਡਲ ਹਾਸਲ ਕਰਦਾ ਹੋਇਆ।
14-11-2026
ਕਿਸ਼ਨਪੁਰਾ ਕਲਾਂ, 13 ਨਵੰਬਰ (ਅਮੋਲਕ ਸਿੰਘ ਕਲਸੀ)-ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਵਿਸ਼ੇਸ਼ ਪਹਿਚਾਣ ਸਥਾਪਿਤ ਕਰ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਦੇ ਹੋਣਹਾਰ ਵਿਦਿਆਰਥੀ ਗੁਰਜੋਧ ਸਿੰਘ ਪੁੱਤਰ ਗੁਰਚਰਨ ਸਿੰਘ ਨੇ 70ਵੀਂਆਂ ਰਾਜ ਪੱਧਰੀ ਅੰਡਰ-17 ਪਾਵਰ ਲਿਫ਼ਟਿੰਗ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤ ਕੇ ਸਕੂਲ, ਆਪਣੇ ਮਾਪਿਆਂ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਮੁਕਾਬਲੇ ਬੀਤੇ ਦਿਨੀਂ ਖੰਨਾ ਲੁਧਿਆਣਾ ਵਿਖੇ ਕਰਵਾਏ ਗਏ ਸਨ। ਇਸ ਮਾਣਮੱਤੀ ਪ੍ਰਾਪਤੀ ‘ਤੇ ਸਕੂਲ ਦੇ ਚੇਅਰਮੈਨ ਗੁਰਮੀਤ ਸਿੰਘ ਮਾਨ ਕੈਨੇਡਾ ਅਤੇ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਤੇ ਮੈਨੇਜਰ ਜਰਨੈਲ ਸਿੰਘ ਸੈਣੀ ਨੇ ਵਿਦਿਆਰਥੀ ਗੁਰਜੋਧ ਸਿੰਘ ਅਤੇ ਉਸ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਵਿਦਿਆਰਥੀ ਦੀ ਇਹ ਪ੍ਰਾਪਤੀ ਉਸ ਦੀ ਸਖ਼ਤ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਲਈ ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਸੰਸਥਾ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਸਹਿ-ਵਿੱਦਿਅਕ ਗਤੀਵਿਧੀਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ ਅਤੇ ਭਵਿੱਖ ਵਿਚ ਵੀ ਹੋਣਹਾਰ ਖਿਡਾਰੀਆਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਂਦਾ ਰਹੇਗਾ। ਉਨ੍ਹਾਂ ਵਿਦਿਆਰਥੀ ਗੁਰਜੋਧ ਸਿੰਘ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਕਿ ਉਹ ਆਉਣ ਵਾਲੇ ਸਮੇਂ ਵਿਚ ਵੀ ਹੋਰ ਵੱਡੀਆਂ ਪ੍ਰਾਪਤੀਆਂ ਕਰਕੇ ਸਕੂਲ ਅਤੇ ਇਲਾਕੇ ਦਾ ਮਾਣ ਵਧਾਉਂਦਾ ਰਹੇਗਾ। ਇਸ ਮੌਕੇ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।