13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਰਾਜ ਪੱਧਰੀ ਸਕੂਲ ਖੇਡਾਂ ’ਚ ਸੰਤ ਮੋਹਨ ਦਾਸ ਸਕੂਲ ਦੀ ਚੜ੍ਹਤ

ਨੱਥੂਵਾਲਾ ਗਰਬੀ, 13 ਨਵੰਬਰ (ਨਵਦੀਪ ਸਿੰਘ)-ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀ ਨੇ ਜ਼ਿਲ੍ਹਾ ਬਰਨਾਲਾ ਵਿਖੇ ਹੋਈਆਂ 70 ਵੀਂਆਂ ਪੰਜਾਬ ਰਾਜ ਸਕੂਲ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਰਗਬੀ ਖੇਡ ਮੁਕਾਬਲਿਆਂ ‘ਚ ਸ਼ਾਨਦਾਰ ਪੁਜ਼ੀਸ਼ਨ ਹਾਸਿਲ ਕੀਤੀ। ਸੰਸਥਾ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਸਕੂਲ ਦੇ ਖਿਡਾਰੀ ਵੰਸ਼ ਥਾਪਰ ਨੇ ਉਮਰ ਵਰਗ ਅੰਡਰ-19 (ਲੜਕੇ) ਨੇ ਫ਼ਰੀਦਕੋਟ ਦੀ ਟੀਮ ਵਲੋਂ ਖੇਡਦੇ ਹੋਏ ਰਾਜ ਪੱਧਰੀ ਖੇਡਾਂ ਵਿਚ ਦੂਜਾ ਸਥਾਨ ਪ੍ਰਾਪਤ ਕਰਦੇ ਹੋਏ ਸਿਲਵਰ ਦਾ ਤਗਮਾ ਜਿੱਤ ਕੇ ਮਾਣਮੱਤੀ ਪ੍ਰਾਪਤੀ ਕੀਤੀ, ਇਸ ਮੌਕੇ ਇਸ ਖਿਡਾਰੀ ਦਾ ਸਕੂਲ ਕੈਂਪਸ ਪਹੁੰਚਣ ਤੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।

Ad Position 21
No active advertisement
ਸੰਤ ਮੋਹਨ ਦਾਸ ਸਕੂਲ ਦਾ ਹੋਣਹਾਰ ਖਿਡਾਰੀ ਜੇਤੂ ਅੰਦਾਜ਼ ਵਿਚ। ਤਸਵੀਰ : ਨਵਦੀਪ ਸਿੰਘ 14-11-2026
ਨੱਥੂਵਾਲਾ ਗਰਬੀ, 13 ਨਵੰਬਰ (ਨਵਦੀਪ ਸਿੰਘ)-ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀ ਨੇ ਜ਼ਿਲ੍ਹਾ ਬਰਨਾਲਾ ਵਿਖੇ ਹੋਈਆਂ 70 ਵੀਂਆਂ ਪੰਜਾਬ ਰਾਜ ਸਕੂਲ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਰਗਬੀ ਖੇਡ ਮੁਕਾਬਲਿਆਂ ‘ਚ ਸ਼ਾਨਦਾਰ ਪੁਜ਼ੀਸ਼ਨ ਹਾਸਿਲ ਕੀਤੀ। ਸੰਸਥਾ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਸਕੂਲ ਦੇ ਖਿਡਾਰੀ ਵੰਸ਼ ਥਾਪਰ ਨੇ ਉਮਰ ਵਰਗ ਅੰਡਰ-19 (ਲੜਕੇ) ਨੇ ਫ਼ਰੀਦਕੋਟ ਦੀ ਟੀਮ ਵਲੋਂ ਖੇਡਦੇ ਹੋਏ ਰਾਜ ਪੱਧਰੀ ਖੇਡਾਂ ਵਿਚ ਦੂਜਾ ਸਥਾਨ ਪ੍ਰਾਪਤ ਕਰਦੇ ਹੋਏ ਸਿਲਵਰ ਦਾ ਤਗਮਾ ਜਿੱਤ ਕੇ ਮਾਣਮੱਤੀ ਪ੍ਰਾਪਤੀ ਕੀਤੀ, ਇਸ ਮੌਕੇ ਇਸ ਖਿਡਾਰੀ ਦਾ ਸਕੂਲ ਕੈਂਪਸ ਪਹੁੰਚਣ ਤੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਬੰਧਕੀ ਕਮੇਟੀ ਦੇ ਮੈਂਬਰ ਮੈਡਮ ਮੇਘਾ ਥਾਪਰ ਨੇ ਕਿਹਾ ਕਿ ਇਹ ਪ੍ਰਾਪਤੀ ਖਿਡਾਰੀ ਦੀ ਸਖ਼ਤ ਮਿਹਨਤ ਤੇ ਕੋਚ ਗੁਰਮੇਜ ਸਿੰਘ ਅਤੇ ਖੇਡ ਕੋਆਰਡੀਨੇਟਰ ਰਾਜ ਕੁਮਾਰ ਦੀ ਯੋਗ ਅਗਵਾਈ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਰੇਣੂਕਾ, ਕੈਪਸ ਇੰਚਾਰਜ ਮਨਜੀਤ ਕੌਰ, ਕੋਆਰਡੀਨੇਟਰ ਖੁਸ਼ਵਿੰਦਰ ਸਿੰਘ, ਮੋਹਨ ਸਿੰਘ, ਜਸਪਾਲ ਸਿੰਘ, ਰਵੀ ਸਿੰਘ, ਜਗਦੀਪ ਕੌਰ ਤੇ ਸਮੂਹ ਸਟਾਫ਼ ਵਲੋਂ ਖਿਡਾਰੀ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਸਫਲਤਾ ਤੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਹਰਪਾਲ ਰਾਜਪੂਤ ਯੂਥ ਅਕਾਲੀ ਦਲ ਦੇ ਸੀਨੀ: ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸੰਤ ਵਿਸਾਖਾ ਸਿੰਘ ਸਕੂਲ ਦਾ ਵਿਦਿਆਰਥੀ ਗੁਰਜੋਧ ਸਿੰਘ ਖੇਡਾਂ ਦੇ ਖੇਤਰ ’ਚ ਰੌਸ਼ਨ ਕਰ ਰਿਹਾ ਸਕੂਲ ਦਾ ਨਾਂਅ ਸਕੂਲ ਲਈ ਬੇਹ...
Ad Position 24