ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ
ਕਿਸ਼ਨਪੁਰਾ ਕਲਾਂ, 13 ਨਵੰਬਰ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ. ਬੀ.
ਕਿਸ਼ਨਪੁਰਾ ਕਲਾਂ, 13 ਨਵੰਬਰ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ.ਬੀ. ਐਸ.ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਜੋ ਕਿ ਸਿੱਖਿਆ ਦੇ ਨਾਲ-ਨਾਲ ਸਮਾਜਿਕ ਗਤੀਵਿਧੀਆਂ ਵੀ ਆਪਣੇ ਕੈਂਪਸ ਵਿਖੇ ਕਰਵਾਉਂਦੀ ਰਹਿੰਦੀ ਹੈ ਇਸੇ ਲੜੀ ਤਹਿਤ ਅੱਜ ਸਕੂਲ ਕੈਂਪਸ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਬੜੀ ਹੀ ਧੂਮ-ਧਾਮ ਨਾਲ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਤੋਂ ਹੀ ਬੱਚਿਆਂ ਵਿਚ ਕਾਫੀ ਉਤਸ਼ਾਹ ਦੇਖਣ ਲਈ ਮਿਲਿਆ। ਇਸ ‘ਚ ਐਲ.ਕੇ.ਜੀ. ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਬੱਚਿਆਂ ਨੂੰ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਅੱਗੇ ਆਉਣ ਵਾਲੇ ਬੱਚਿਆਂ ਨੂੰ ਸਮੂਹ ਮੈਨੇਜਮੈਂਟ ਮੈਂਬਰਾਂ ਜਿਸ ਵਿਚ ਚੇਅਰਮੈਨ ਸਨੀ ਅਰੋੜਾ, ਪ੍ਰੈਜ਼ੀਡੈਂਟ ਹਰੀਕ੍ਰਿਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸੈਕਰੇਟਰੀ ਅੰਜੂ ਬਾਲਾ ਅਤੇ ਗਗਨਦੀਪ ਬਾਵਾ ਅਤੇ ਪ੍ਰਿੰਸੀਪਲ ਮੈਡਮ ਸ੍ਰੀਮਤੀ ਮੋਨਾ ਠਾਕੁਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਅਤੇ ਉਨ੍ਹਾਂ ਵਲੋਂ ਇਨਾਮ ਤਕਸੀਮ ਕੀਤੇ ਗਏ। ਸਮਾਗਮ ਦੀ ਸ਼ੁਰੂਆਤ ਦੌਰਾਨ ਪ੍ਰਿੰਸੀਪਲ ਮੈਡਮ ਸ੍ਰੀਮਤੀ ਮੋਨਾ ਠਾਕੁਰ ਅਤੇ ਅਧਿਆਪਕਾਂ ਦੁਆਰਾ ਜੋਤੀ ਪੂਜਨ ਕਰਨ ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਸ਼ਰਧਾ ਦੇ ਫ਼ੁੱਲ ਭੇਟ ਕਰਨ ਉਪਰੰਤ ਐਲ.ਕੇ.ਜੀ. ਤੋਂ ਸ਼ੁਰੂ ਕਰਦੇ ਹੋਏ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਨਾਮਾਂ ਨੂੰ ਪ੍ਰਾਪਤ ਕਰਕੇ ਬੱਚੇ ਬਹੁਤ ਖ਼ੁਸ਼ ਲੱਗ ਰਹੇ ਸਨ। ਅਖੀਰ ਵਿਚ ਪ੍ਰਿੰਸੀਪਲ ਮੈਡਮ ਸ੍ਰੀਮਤੀ ਮੋਨਾ ਠਾਕੁਰ ਨੇ ਅਪਣੇ ਭਾਸ਼ਣ ਵਿਚ ਸਕੂਲ ਅਤੇ ਬੱਚਿਆਂ ਦੀ ਵਧੀਆ ਕਾਰਗੁਜ਼ਾਰੀ ਤੇ ਵਧਾਈ ਦਿੱਤੀ। ਖੇਡਾਂ ਵਿਚ ਅੱਗੇ ਆਉਣ ਵਾਲੇ ਬੱਚਿਆਂ ਨੂੰ ਮੈਡਮ ਨੇ ਖ਼ਾਸ ਤੌਰ ਤੇ ਵਧਾਈ ਦਿੱਤੀ ਅਤੇ ਸਾਰੇ ਸਕੂਲ ਦੇ ਬੱਚਿਆਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਕਿਹਾ ਅਤੇ ਉਨ੍ਹਾਂ ਕਿਹਾ ਕਿ ਖੇਡਾਂ ਨਾਲ ਸਾਡਾ ਮਾਨਸਿਕ ਅਤੇ ਸਰੀਰਕ ਵਿਕਾਸ ਹੁੰਦਾ ਹੈ। ਇਸ ਲਈ ਸਾਰੇ ਬੱਚਿਆਂ ਨੂੰ ਖੇਡਾਂ ਵਿਚ ਭਾਗ ਲੈਣਾ ਚਾਹੀਦਾ ਹੈ। ਇਸ ਉਪਰੰਤ ਪ੍ਰਿੰਸੀਪਲ ਮੈਡਮ ਸ੍ਰੀਮਤੀ ਮੋਨਾ ਠਾਕੁਰ ਦੁਆਰਾ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਗਈ ਅਤੇ ਇਸ ਸਮਾਰੋਹ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ ਗਿਆ।