ਮਾਵਾਂ ਧੀਆਂ ਲਲਕਾਰ ਰੈਲੀ ’ਚ ਪਹੁੰਚਣ ਤੇ ਬੀਬੀ ਹਰਸਿਮਰਤ ਕੌਰ ਬਾਦਲ ਦਾ ਕੀਤਾ ਜਾਵੇਗਾ ਭਰਵਾਂ ਸਵਾਗਤ-ਬੀਬੀ ਜਸਪਿੰਦਰ ਕੌਰ ਰਣੀਆਂ ਨਿਹਾਲ ਸਿੰਘ ਵਾਲਾ ਦੀ ਅਗਰਵਾਲ ਧਰਮਸ਼ਾਲਾ ’ਚ ਔਰਤਾਂ ਅਤੇ ਵਰਕਰਾਂ ਨੂੰ ਅੱਜ ਕਰਨਗੇ ਸੰਬੋਧਨ
ਬੱਧਨੀ ਕਲਾਂ, 13 ਨਵੰਬਰ (ਸੰਜੀਵ ਕੋਛੜ)-ਮਾਵਾਂ ਧੀਆਂ ਲਲਕਾਰ ਰੈਲੀ ਕਰਨ ਲਈ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਮੈਂਬਰ ਪਾਰਲੀਮੈਂਟ ਅਤੇ ਸ਼੍ਰੋ. ਅਕਾਲੀ ਦਲ (ਬ) ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧਰਮ ਪਤਨੀ ਬੀਬੀ ਹਰਸਿਮਰਤ ਕੌਰ ਬਾਦਲ ਦਾ ਨਿਹਾਲ ਸਿੰਘ ਵਾਲਾ ਦੀ ਅਗਰਵਾਲ ਧਰਮਸ਼ਾਲਾ ‘ਚ ਪਹੁੰਚਣ ਤੇ ਵੱਡੀ ਗਿਣਤੀ ‘ਚ ਇਕੱਤਰ ਹੋਈਆਂ ਔਰਤਾਂ, ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ਸੁਆਗਤ ਕੀਤਾ ਜਾਵੇਗਾ ਇਹ ਪ੍ਰਗਟਾਵਾ ਹਲਕਾ ਨਿਹਾਲ ਸਿੰਘ ਵਾਲਾ ਦੇ ਸੀ.
ਬੱਧਨੀ ਕਲਾਂ, 13 ਨਵੰਬਰ (ਸੰਜੀਵ ਕੋਛੜ)-ਮਾਵਾਂ ਧੀਆਂ ਲਲਕਾਰ ਰੈਲੀ ਕਰਨ ਲਈ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਮੈਂਬਰ ਪਾਰਲੀਮੈਂਟ ਅਤੇ ਸ਼੍ਰੋ. ਅਕਾਲੀ ਦਲ (ਬ) ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧਰਮ ਪਤਨੀ ਬੀਬੀ ਹਰਸਿਮਰਤ ਕੌਰ ਬਾਦਲ ਦਾ ਨਿਹਾਲ ਸਿੰਘ ਵਾਲਾ ਦੀ ਅਗਰਵਾਲ ਧਰਮਸ਼ਾਲਾ ‘ਚ ਪਹੁੰਚਣ ਤੇ ਵੱਡੀ ਗਿਣਤੀ ‘ਚ ਇਕੱਤਰ ਹੋਈਆਂ ਔਰਤਾਂ, ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ਸੁਆਗਤ ਕੀਤਾ ਜਾਵੇਗਾ ਇਹ ਪ੍ਰਗਟਾਵਾ ਹਲਕਾ ਨਿਹਾਲ ਸਿੰਘ ਵਾਲਾ ਦੇ ਸੀ. ਆਗੂ ਬੀਬੀ ਜਸਪਿੰਦਰ ਕੌਰ ਰਣੀਆਂ, ਬੀਬੀ ਨਰਿੰਦਰ ਕੌਰ ਰਣੀਆਂ ਮੈਂਬਰ ਸ਼੍ਰੋਮਣੀ ਕਮੇਟੀ ਨੇ ਕਰਦਿਆਂ ਕਿਹਾ ਕਿ ਸੂਬੇ ‘ਚ ਜ਼ੋਰਾਂ ਨਾਲ ਚੱਲ ਰਹੇ ਨਸ਼ੇ ਦੇ ਧੰਦੇ ਵਿਰੁੱਧ ਔਰਤਾਂ ਨੂੰ ਲਾਮਬੰਦ ਕਰਨ ਤੇ ਆਪ ਸਰਕਾਰ ਵਲੋਂ ਔਰਤਾਂ ਦੇ ਖਾਤਿਆਂ ‘ਚ ਪਾਉਣ ਲਈ ਬਕਾਇਆ ਰਹਿੰਦੇ ਪੈਸਿਆਂ ਸਬੰਧੀ ਜਾਗਰੂਕ ਕਰਨ ਤੋਂ ਇਲਾਵਾ ਸਰਕਾਰ ਵਲੋਂ ਲੋਕਾਂ ਨਾਲ ਕੀਤੀ ਜਾ ਰਹੀ ਝੂਠੀ ਬਿਆਨਬਾਜ਼ੀ ਨੂੰ ਵੀ ਬੇਨਕਾਬ ਕਰਨ ਲਈ ਬੀਬੀ ਹਰਸਿਮਰਤ ਕੌਰ ਬਾਦਲ ਨਿਹਾਲ ਸਿੰਘ ਵਾਲਾ ਵਿਖੇ ਅੱਜ 14 ਨਵੰਬਰ ਨੂੰ ਸਵੇਰੇ 10 ਵਜੇ ਪਹੁੰਚ ਰਹੇ ਹਨ, ਜਿੰਨਾਂ ਦੇ ਵਿਚਾਰ ਸੁਣਨ ਲਈ ਔਰਤ ਵਰਕਰਾਂ ‘ਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਵੱਡੀ ਗਿਣਤੀ ‘ਚ ਔਰਤਾਂ ਸ਼ਮੂਲੀਅਤ ਕਰਨਗੀਆਂ, ਉਨ੍ਹਾਂ ਹੋਰਨਾਂ ਵੱਧ ਤੋਂ ਵੱਧ ਔਰਤਾਂ ਨੂੰ ਇਸ ਰੈਲੀ ਰੂਪੀ ਪ੍ਰੋਗਰਾਮ ‘ਚ ਸ਼ਾਮਿਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬੇ ‘ਚ ਰਾਜ ਕਰ ਰਹੀ ਆਪ ਪਾਰਟੀ ਤੋਂ ਅੱਕ ਚੁੱਕੇ ਲੋਕ ਹੁਣ ਸ਼੍ਰੋ. ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਊਤਾਬਲੇ ਹਨ।