ਜੀ.ਐਨ. ਕਾਨਵੈਂਟ ਸਕੂਲ ਵਿਖੇ ਬਾਲ ਦਿਵਸ ਮਨਾਇਆ
ਨੱਥੂਵਾਲਾ ਗਰਬੀ, 13 ਨਵੰਬਰ (ਨਵਦੀਪ ਸਿੰਘ)-ਜੀ. ਐਨ.
ਨੱਥੂਵਾਲਾ ਗਰਬੀ, 13 ਨਵੰਬਰ (ਨਵਦੀਪ ਸਿੰਘ)-ਜੀ.ਐਨ. ਕਾਨਵੈਂਟ ਸਕੂਲ, ਭਲੂਰ (ਮੋਗਾ) ਵਿਖੇ ਬਾਲ ਦਿਵਸ ਬੜੇ ਹੀ ਉਤਸ਼ਾਹ, ਖ਼ੁਸ਼ੀ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਹ ਦਿਨ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਨੂੰ ਸਮਰਪਿਤ ਹੁੰਦਾ ਹੈ। ਉਨ੍ਹਾਂ ਨੂੰ ਬੱਚਿਆਂ ਨਾਲ ਬਹੁਤ ਪਿਆਰ ਸੀ, ਇਸੇ ਕਰਕੇ ਬੱਚੇ ਉਨ੍ਹਾਂ ਨੂੰ ਪਿਆਰ ਨਾਲ ‘ਚਾਚਾ ਨਹਿਰੂ’ ਕਹਿ ਕੇ ਬੁਲਾਉਂਦੇ ਸਨ। ਇਸ ਵਿਸ਼ੇਸ਼ ਮੌਕੇ ‘ਤੇ ਸਕੂਲ ਵਿਚ ਵਿਦਿਆਰਥੀਆਂ ਲਈ ਵੱਖ-ਵੱਖ ਸਭਿਆਚਾਰਕ ਅਤੇ ਮਨੋਰੰਜਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਬੱਚਿਆਂ ਨੇ ਗਾਇਨ ਗਤੀਵਿਧੀ ਵਿਚ ਭਾਗ ਲੈਂਦਿਆਂ ਸੁਰੀਲੀਆਂ ਆਵਾਜ਼ਾਂ ਵਿਚ ਵੱਖ-ਵੱਖ ਗੀਤ ਪੇਸ਼ ਕੀਤੇ। ਕਵਿਤਾ ਉਚਾਰਨ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੇ ਆਪਣੀ ਕਲਾ, ਆਤਮ-ਵਿਸ਼ਵਾਸ ਅਤੇ ਭਾਸ਼ਾਈ ਯੋਗਤਾ ਦਾ ਸੁੰਦਰ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਬੱਚਿਆਂ ਨੇ ਹੋਰ ਮਨੋਰੰਜਕ ਗਤੀਵਿਧੀਆਂ ਵਿਚ ਵੀ ਵਧ-ਚੜ੍ਹ ਕੇ ਹਿੱਸਾ ਲਿਆ। ਸਮੂਹ ਵਿਦਿਆਰਥੀਆਂ ਨੇ ਇਸ ਦਿਨ ਦਾ ਖੂਬ ਆਨੰਦ ਮਾਣਿਆ ਅਤੇ ਸਕੂਲ ਦਾ ਮਾਹੌਲ ਹਾਸੇ-ਖੁਸ਼ੀਆਂ ਨਾਲ ਗੂੰਜ ਉੱਠਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਰਮਨਦੀਪ ਕੌਰ ਨੇ ਸਾਰੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਅਨਮੋਲ ਖ਼ਜ਼ਾਨਾ ਅਤੇ ਆਉਣ ਵਾਲੇ ਕੱਲ੍ਹ ਦਾ ਭਵਿੱਖ ਹਨ। ਹਰ ਬੱਚੇ ਵਿਚ ਕੋਈ ਨਾ ਕੋਈ ਵਿਸ਼ੇਸ਼ ਪ੍ਰਤਿਭਾ ਹੁੰਦੀ ਹੈ, ਜਿਸ ਨੂੰ ਸਹੀ ਮਾਰਗ ਦਰਸ਼ਨ ਅਤੇ ਉਤਸ਼ਾਹ ਨਾਲ ਨਿਖਾਰਿਆ ਜਾ ਸਕਦਾ ਹੈ। ਉਨ੍ਹਾਂ ਨੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਭਿਆਚਾਰਕ ਅਤੇ ਰਚਨਾਤਮਿਕ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਅੰਤ ਵਿਚ ਇਹ ਸਮਾਗਮ ਬੱਚਿਆਂ ਲਈ ਬੇਹੱਦ ਯਾਦਗਾਰੀ ਅਤੇ ਖ਼ੁਸ਼ੀਆਂ ਭਰਿਆ ਸਾਬਤ ਹੋਇਆ।