13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਦੌਲੇਵਾਲਾ ਮਾਇਰ ’ਚ ਨਸ਼ਾ ਛਡਾਊ ਅਤੇ ਜਾਗਰੂਕਤਾ ਕੈਂਪ ਦਾ ਆਯੋਜਨ

ਕੋਟ ਈਸੇ ਖਾਂ, 13 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਤਹਿਤ ਸਿਹਤ ਵਿਭਾਗ ਵਲੋਂ ਪਿੰਡ ਦੌਲੇਵਾਲਾ ਮਾਇਰ ਵਿਖੇ ਨਸ਼ਾ ਛੁਡਾਊ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਨਸ਼ਾ ਪੀੜਤ ਵਿਅਕਤੀਆਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।

Ad Position 21
No active advertisement
ਦੌਲੇਵਾਲਾ ਮਾਇਰ ਵਿਖੇ ਨਸ਼ਾ ਛਡਾਊ ਅਤੇ ਜਾਗਰੂਕਤਾ ਕੈਂਪ ਦਾ ਦ੍ਰਿਸ਼। ਤਸਵੀਰ : ਗੁਰਮੀਤ ਸਿੰਘ ਖ਼ਾਲਸਾ 14-11-2026
ਕੋਟ ਈਸੇ ਖਾਂ, 13 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਤਹਿਤ ਸਿਹਤ ਵਿਭਾਗ ਵਲੋਂ ਪਿੰਡ ਦੌਲੇਵਾਲਾ ਮਾਇਰ ਵਿਖੇ ਨਸ਼ਾ ਛੁਡਾਊ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਨਸ਼ਾ ਪੀੜਤ ਵਿਅਕਤੀਆਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਕੈਂਪ ਤੇ ਸੈਮੀਨਾਰ ‘ਚ ਵਿਸ਼ੇਸ਼ ਤੌਰ ‘ਤੇ ਏ.ਡੀ.ਸੀ. ਜਸਪਿੰਦਰ ਸਿੰਘ ਭੁੱਲਰ ਨੇ ਸ਼ਿਰਕਤ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਬੁਰਾਈ ਨੂੰ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਅੱਗੇ ਆਉਣਾ ਪਵੇਗਾ। ਨਸ਼ਾ ਸਿਰਫ਼ ਇਕ ਵਿਅਕਤੀ ਦੀ ਜ਼ਿੰਦਗੀ ਨੂੰ ਹੀ ਪ੍ਰਭਾਵਿਤ ਨਹੀਂ ਕਰਦਾ, ਸਗੋਂ ਇਸ ਨਾਲ ਪੂਰਾ ਪਰਿਵਾਰ ਅਤੇ ਸਮਾਜ ਪ੍ਰਭਾਵਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਮਾਪਿਆਂ, ਸਮਾਜਿਕ ਸੰਸਥਾਵਾਂ, ਧਾਰਮਿਕ ਜਥੇਬੰਦੀਆਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਆਪਣੀ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦਾ ਸ਼ਿਕਾਰ ਹੋਏ ਵਿਅਕਤੀਆਂ ਨੂੰ ਸਮਾਜ ਤੋਂ ਅਲੱਗ ਕਰਨ ਜਾਂ ਉਨ੍ਹਾਂ ਨਾਲ ਨਫ਼ਰਤ ਕਰਨ ਦੀ ਬਜਾਏ ਉਨ੍ਹਾਂ ਨੂੰ ਹੌਸਲਾ ਦੇ ਕੇ ਇਲਾਜ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਸਹੀ ਇਲਾਜ, ਪਰਿਵਾਰਕ ਸਹਿਯੋਗ ਅਤੇ ਸਮਾਜ ਦੀ ਸਾਂਝੀ ਕੋਸ਼ਿਸ਼ ਨਾਲ ਨਸ਼ਾ ਪੀੜਤ ਵਿਅਕਤੀ ਮੁੜ ਆਮ ਜੀਵਨ ਵੱਲ ਪਰਤ ਸਕਦਾ ਹੈ। ਕੈਂਪ ਦੌਰਾਨ ਮੈਡੀਕਲ ਅਫ਼ਸਰ ਡਾ. ਪ੍ਰਕਾਸ਼ ਨੇ ਸਿਹਤ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਨਸ਼ਿਆਂ ਕਾਰਨ ਮਨੁੱਖੀ ਸਰੀਰ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਿਆ। ਸਾਈਕੋਲੋਜਿਸਟ ਕੁਲਵੰਤ ਕੌਰ ਨੇ ਨਸ਼ਾ ਪੀੜਤ ਵਿਅਕਤੀਆਂ ਦੀ ਮਾਨਸਿਕ ਸਥਿਤੀ, ਉਨ੍ਹਾਂ ਦੀ ਕਾਊਂਸਲਿੰਗ ਅਤੇ ਇਲਾਜ ਦੌਰਾਨ ਪਰਿਵਾਰਕ ਮੈਂਬਰਾਂ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਨਸ਼ੇ ਦੀ ਆਦਤ ਤੋਂ ਬਾਹਰ ਨਿਕਲਣ ਲਈ ਮਾਨਸਿਕ ਹੌਸਲੇ ਦੇ ਨਾਲ-ਨਾਲ ਮਾਹਿਰਾਂ ਦੀ ਸਲਾਹ ਅਤੇ ਨਿਰੰਤਰ ਇਲਾਜ ਵੀ ਬਹੁਤ ਜ਼ਰੂਰੀ ਹੈ। ਇਸ ਮੌਕੇ ਹਰਜਿੰਦਰ ਸਿੰਘ ਡਾਟਾ ਐਂਟਰੀ ਆਪਰੇਟਰ ਨੇ ਵੀ ਕੈਂਪ ਦੌਰਾਨ ਆਪਣੀ ਡਿਊਟੀ ਨਿਭਾਈ। ਸਿਹਤ ਵਿਭਾਗ ਦੀ ਟੀਮ ਵਲੋਂ ਅਪੀਲ ਕੀਤੀ ਗਈ ਕਿ ਜੇਕਰ ਉਨ੍ਹਾਂ ਦੇ ਆਸ-ਪਾਸ ਕੋਈ ਵਿਅਕਤੀ ਨਸ਼ੇ ਦੀ ਲਤ ਨਾਲ ਜੂਝ ਰਿਹਾ ਹੈ ਤਾਂ ਉਸ ਨੂੰ ਲੁਕਾਉਣ ਜਾਂ ਉਸ ਤੋਂ ਦੂਰੀ ਬਣਾਉਣ ਦੀ ਬਜਾਏ ਸਿਹਤ ਵਿਭਾਗ ਦੀ ਮਦਦ ਨਾਲ ਇਲਾਜ ਲਈ ਅੱਗੇ ਲਿਆਂਦਾ ਜਾਵੇ। ਕੈਂਪ ਨੂੰ ਸਫਲ ਬਣਾਉਣ ਵਿੱਚ ਯੂਥ ਸੇਵਾਵਾਂ ਕਲੱਬ, ਗੁਰਦੁਆਰਾ ਪ੍ਰਬੰਧਕ ਕਮੇਟੀ, ਸਰਪੰਚ ਸੁਖਵਿੰਦਰ ਸਿੰਘ ਤੇ ਗਰਾਮ ਪੰਚਾਇਤ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਮੌਕੇ ਏ.ਐਨ.ਐਮ. ਸੁਮਨ ਰਾਣੀ, ਆਸ਼ਾ ਵਰਕਰ ਜਸਵਿੰਦਰ ਕੌਰ ਅਤੇ ਇੰਦਰਜੀਤ ਕੌਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਈ ਭਾਰਤ ਮੋਗਾ ਵਲੋਂ ਡੀ.ਐਮ. ਕਾਲਜ ਆਫ਼ ਐਜੂਕੇਸ਼ਨ ਵਿਖੇ ਜ਼ਿਲ੍ਹਾ ਪੱਧਰੀ ਵਿਕਸਿਤ ਭਾਰਤ ਯੂਥ ਪਾਰਲੀਮੈਂਟ 2027 ਦਾ ਆਯੋਜਨ ਅਗਲੀ ਖ਼ਬਰ ਮਾਤਾ ਹਰਭਜਨ ਕੌਰ ਦੇ ਸਦੀਵੀ ਵਿਛੋੜੇ ’ਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
Ad Position 24