ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਦੀ ਹੋਈ ਮੀਟਿੰਗ
ਮੋਗਾ, 13 ਨਵੰਬਰ (ਗੁਰਤੇਜ ਸਿੰਘ ਬੱਬੀ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਦਰਸ਼ਨ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਸੰਗਰੂਰ ਧਰਨੇ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਗਿਆ ਤੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਕੋਰਟ ਦਾ ਡੀ. ਏ.
ਮੋਗਾ, 13 ਨਵੰਬਰ (ਗੁਰਤੇਜ ਸਿੰਘ ਬੱਬੀ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਦਰਸ਼ਨ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਸੰਗਰੂਰ ਧਰਨੇ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਗਿਆ ਤੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਕੋਰਟ ਦਾ ਡੀ.ਏ. ਤੇ ਪੇ ਕਮਿਸ਼ਨ ਤੇ ਹੋਰ ਬਕਾਏ ਸਬੰਧੀ ਹੋਏ ਫ਼ੈਸਲੇ ਨੂੰ ਲਾਗੂ ਕੀਤਾ ਜਾਵੇ ਤੇ ਡੀ.ਏ. ਦੀਆਂ ਰਹਿੰਦੀਆਂ ਕਿਸ਼ਤਾਂ ਦਿੱਤੀਆਂ ਜਾਣ, ਪੇ ਕਮਿਸ਼ਨ ਦਾ ਫਿਕਸੇਸ਼ਨ ਕਰਦੇ ਸਮੇਂ ਪੈਨਸ਼ਨਰਾਂ ਤੋਂ 2.59 ਦਾ ਫੈਕਟਰ ਲਾਗੂ ਕੀਤਾ ਜਾਵੇ, 25 ਸਾਲ ਦੀ ਸੇਵਾ ਦਾ ਲਾਭ ਸਾਰਿਆਂ ਨੂੰ ਦਿੱਤਾ ਜਾਵੇ, ਮੈਡੀਕਲ ਭੱਤਾ 3 ਹਜ਼ਾਰ ਰੁਪਏ ਮਹੀਨਾ ਕੀਤਾ ਜਾਵੇ, ਮੈਡੀਕਲ ਬਿੱਲ ਜਲਦੀ ਪਾਸ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਪਹਿਲਾਂ ਨਿਯੁਕਤ ਹੋਏ ਟੀਚਰਾਂ ‘ਤੇ ਟੈਟ ਦੀ ਸ਼ਰਤ ਖ਼ਤਮ ਕੀਤੀ ਜਾਵੇ। ਮੀਟਿੰਗ ਵਿਚ ਗੁਰਪ੍ਰੀਤ ਸਿੰਘ, ਰਜਿੰਦਰ ਸਿੰਘ, ਗੁਰਮੇਲ ਸਿੰਘ, ਸੁਰੇਸ਼ ਕੁਮਾਰ, ਰਜਿੰਦਰਪਾਲ ਸਿੰਘ, ਹਰਪ੍ਰੀਤ ਸਿੰਘ, ਗੁਰਮੇਲ ਸਿੰਘ, ਦਰਸ਼ਨ ਸਿੰਘ ਮੱਲ੍ਹੀ ਆਦਿ ਸ਼ਾਮਿਲ ਹੋਏ।