13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪੈਨਸ਼ਨਰਜ਼ ਐਸੋਸੀਏਸ਼ਨ ਇਕਾਈ ਮੋਗਾ ਸੰਗਰੂਰ ਪੱਕਾ ਮੋਰਚੇ 18 ਨਵੰਬਰ ਨੂੰ ਹੋਵੇਗੀ ਸ਼ਾਮਿਲ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਇਕਾਈ ਮੋਗਾ ਦੀ ਮੀਟਿੰਗ ਸੁਤੰਤਰਤਾ ਸੈਨਾਨੀ ਭਵਨ ਵਿਖੇ ਹੋਈ। ਸਰਬਜੀਤ ਸਿੰਘ ਦੌਧਰ ਨੇ ਸਟੇਜ ਦੀ ਕਾਰਵਾਈ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾਈ।

Ad Position 21
No active advertisement
ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਇਕਾਈ ਮੋਗਾ ਦੇ ਆਗੂ ਮੀਟਿੰਗ ਕਰਦੇ ਹੋਏ। ਅਜੀਤ ਤਸਵੀਰ 14-11-2026
ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਇਕਾਈ ਮੋਗਾ ਦੀ ਮੀਟਿੰਗ ਸੁਤੰਤਰਤਾ ਸੈਨਾਨੀ ਭਵਨ ਵਿਖੇ ਹੋਈ। ਸਰਬਜੀਤ ਸਿੰਘ ਦੌਧਰ ਨੇ ਸਟੇਜ ਦੀ ਕਾਰਵਾਈ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾਈ। ਉਨ੍ਹਾਂ ਸਮੂਹ ਸਬ ਡਵੀਜ਼ਨਾਂ ਨੂੰ ਅਪੀਲ ਕੀਤੀ ਕਿ ਉਹ 25 ਨਵੰਬਰ ਨੂੰ ਮੈਂਬਰਸ਼ਿਪ ਦਾ ਜ਼ਿਲ੍ਹੇ ਦਾ ਹਿੱਸਾ ਜਮਾਂ ਕਰਵਾਉਣ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲੈਕ. ਸੁਖਮੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਪੈਨਸ਼ਨਰਜ਼ ਵਿਰੋਧੀ ਨੀਤੀਆਂ ਦੇ ਵਿਰੋਧ ਵਿਚ ਸਾਂਝੀ ਕੋਆਰਡੀਨੇਸ਼ਨ ਕਮੇਟੀ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ 13 ਨਵੰਬਰ ਤੋਂ 19 ਨਵੰਬਰ ਤੱਕ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅੱਗੇ ਪੱਕਾ ਮੋਰਚਾ ਲਗਾਇਆ ਜਾ ਰਿਹਾ ਹੈ ਜਿਸ ਦੀ ਕੜੀ ਵਜੋਂ 18 ਨਵੰਬਰ ਨੂੰ ਮੋਗਾ ਜ਼ਿਲ੍ਹੇ ਵਿਚੋਂ ਜਥੇਬੰਦੀ 121 ਸਾਥੀਆਂ ਦਾ ਤਿੰਨ ਬੱਸਾਂ ਅਤੇ ਗੱਡੀਆਂ ਦਾ ਕਾਫ਼ਲਾ ਧਰਮਕੋਟ, ਮੋਗਾ, ਨਿਹਾਲ ਸਿੰਘ ਵਾਲਾ ਅਤੇ ਬਾਘਾ ਪੁਰਾਣਾ ਤੋਂ ਸਵੇਰੇ ਸਾਢੇ ਸੱਤ ਵਜੇ ਰਵਾਨਾ ਹੋਵੇਗਾ। ਪੈਨਸ਼ਨਰਾਂ ਵਿਚ ਇਸ ਪੱਕੇ ਮੋਰਚੇ ਵਿਚ ਸ਼ਾਮਿਲ ਹੋਣ ਲਈ ਭਾਰੀ ਉਤਸ਼ਾਹ ਅਤੇ ਸਰਕਾਰ ਪ੍ਰਤੀ ਗ਼ੁੱਸਾ ਹੋਣ ਕਰ ਕੇ ਪੈਨਸ਼ਨਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਭਜਨ ਸਿੰਘ ਗਿੱਲ ਸੂਬਾ ਪ੍ਰਧਾਨ ਨੇ ਸੰਘਰਸ਼ ਦੇ ਅਗਲੇ ਪੜਾਵਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਂਦਿਆਂ ਦੱਸਿਆ ਕਿ ਸਾਂਝੀ ਕੋਆਰਡੀਨੇਸ਼ਨ ਕਮੇਟੀ ਦੇ ਫ਼ੈਸਲੇ ਮੁਤਾਬਿਕ 1 ਦਸੰਬਰ ਤੋਂ 5 ਦਸੰਬਰ ਤੱਕ ਸਾਰੇ ਪੰਜਾਬ ਵਿਚ ਵੱਖ-ਵੱਖ ਥਾਵਾਂ ਤੋਂ ਮਾਰਚ ਕਰਦੇ ਹੋਏ ਮੁਲਾਜ਼ਮ ਪੈਨਸ਼ਨਰ ਆਪ ਵਿਧਾਇਕਾਂ ਦੀ ਰਹਾਇਸ਼ ‘ਤੇ ਪਹੁੰਚ ਕੇ ਪੰਜਾਬ ਸਰਕਾਰ ਦੇ ਪੁਤਲੇ ਸਾੜਨਗੇ ਜਿਸ ਵਿਚ ਹਜ਼ਾਰਾਂ ਮੁਲਾਜ਼ਮ ਪੈਨਸ਼ਨਰ ਵੱਡੀ ਗਿਣਤੀ ਵਿਚ ਨਾਅਰਿਆਂ ਦੀ ਗੂੰਜ ‘ਚ ਸ਼ਾਮਿਲ ਹੋਣਗੇ। ਚਮਕੌਰ ਸਿੰਘ ਸਰਾਂ, ਬਿੱਕਰ ਸਿੰਘ ਮਾਛੀਕੇ, ਮੇਵਾ ਸਿੰਘ ਧਰਮਕੋਟ, ਦਰਸ਼ਨ ਸਿੰਘ ਮੱਲ੍ਹੀ, ਤੇਜਾ ਸਿੰਘ ਘੱਲ ਕਲਾਂ, ਪ੍ਰੇਮ ਕੁਮਾਰ ਨੇ ਦੱਸਿਆ ਕਿ ਸੰਗਰੂਰ ਪੱਕੇ ਮੋਰਚੇ ‘ਤੇ ਜਾਣ ਲਈ ਅਤੇ ਵਿਧਾਇਕਾਂ ਦੇ ਘਰਾਂ ਵੱਲ ਮਾਰਚ ਕਰਨ ਲਈ ਸਾਰੀਆਂ ਸਬ ਡਵੀਜ਼ਨਾਂ ਦੇ ਪੈਨਸ਼ਨਰਾਂ ਵਿਚ ਭਾਰੀ ਉਤਸ਼ਾਹ ਹੈ। ਸੁਰਿੰਦਰ ਰਾਮ ਕੁੱਸਾ, ਗਿਆਨ ਸਿੰਘ ਸਾਬਕਾ ਡੀ.ਪੀ.ਆਰ.ਓ., ਮਨਜੀਤ ਸਿੰਘ ਧਰਮਕੋਟ, ਨਾਇਬ ਸਿੰਘ, ਮੋਹਰ ਸਿੰਘ, ਇੰਦਰਜੀਤ ਸਿੰਘ ਮੋਗਾ ਅਤੇ ਗੁਰਦੀਪ ਸਿੰਘ ਦੌਧਰ ਨੇ ਦੱਸਿਆ ਦਸੰਬਰ ਵਿਚ ਪੈਨਸ਼ਨਰ ਡੇ ਮਨਾਉਣ ਲਈ 25 ਨਵੰਬਰ ਨੂੰ ਇਕ ਵਿਸ਼ੇਸ਼ ਮੀਟਿੰਗ ਸੁਤੰਤਰਤਾ ਸੈਨਾਨੀ ਭਵਨ ਵਿਚ 11 ਵਜੇ ਹੋਵੇਗੀ ਜਿਸ ਵਿਚ ਪ੍ਰਬੰਧਕੀ ਕਮੇਟੀ ਦਾ ਗਠਨ ਕੀਤਾ ਜਾਵੇਗਾ। ਸ਼ਮਸ਼ੇਰ ਸਿੰਘ, ਰਾਮ ਜੀ ਦਾਸ, ਅੰਮ੍ਰਿਤ ਲਾਲ, ਰਵੀ ਕੁਮਾਰ, ਬਲਵਿੰਦਰ ਸਿੰਘ ਗਿੱਲ, ਕਰਨੈਲ ਸਿੰਘ ਚੜਿੱਕ, ਗੁਰਦਿਆਲ ਸਿੰਘ ਰੌਲੀ, ਗਿੰਦਰ ਸਿੰਘ ਨੇ ਬੀ.ਪੀ ਈ.ਓ. ਦਫ਼ਤਰਾਂ ਵਿਚ ਲੀਵ ਇਨ ਕੈਸ਼ਮੈਂਟ, ਛੇਵੇਂ ਪੇ ਕਮਿਸ਼ਨ ਦੇ ਬਕਾਇਆ ਅਤੇ ਮੈਡੀਕਲ ਦੇ ਰੁਕ ਰਹੇ ਬਿੱਲਾਂ ਦਾ ਜ਼ਿਕਰ ਕੀਤਾ।
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਬਜਰੰਗ ਦਲ ਦੇ ਮੈਂਬਰਾਂ ਨੇ ਮਾਂ ਬਗਲਾਮੁਖੀ ਯੱਗਸ਼ਾਲਾ ਵਿਖੇ ਪੂਜਾ ਅਰਚਨਾ ਕਰ ਕੇ ਹਵਨ ਯੱਗ ਵਿਚ ਪਾਈਆਂ ਅਹੂਤੀਆਂ ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਦੀ ਹੋਈ ਮੀਟਿੰਗ
Ad Position 24