13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਭਲਕੇ ਮੋਗਾ ਪੁੱਜ ਰਹੀ ਜਵਾਨੀ ਸੰਭਾਲ ਸਾਈਕਲ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ-ਡਾ. ਮਾਲਤੀ ਥਾਪਰ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਅੰਦਰ ਨਸ਼ਿਆਂ ਨਾਲ ਬਰਬਾਦ ਹੋ ਰਹੀ ਜਵਾਨੀ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਜਵਾਨੀ ਸੰਭਾਲ ਸਾਈਕਲ ਯਾਤਰਾ ਦਿਨ ਐਤਵਾਰ ਮਿਤੀ 15 ਨਵੰਬਰ ਨੂੰ ਦੁਪਹਿਰ 12 ਵਜੇ ਮੋਗਾ ਦੇ ਪ੍ਰਾਈਮ ਫਾਰਮ ਵਿਖੇ ਪਹੁੰਚ ਰਹੀ ਹੈ। ਇਸ ਮੌਕੇ ਡਾ.

Ad Position 21
No active advertisement
ਸਾਬਕਾ ਮੰਤਰੀ ਡਾ. ਮਾਲਤੀ ਥਾਪਰ ਤੇ ਸਾਬਕਾ ਚੇਅਰਮੈਨ ਲਾਭ ਸਿੰਘ ਆਹਲੂਵਾਲੀਆ। 14-11-2026
ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਅੰਦਰ ਨਸ਼ਿਆਂ ਨਾਲ ਬਰਬਾਦ ਹੋ ਰਹੀ ਜਵਾਨੀ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਜਵਾਨੀ ਸੰਭਾਲ ਸਾਈਕਲ ਯਾਤਰਾ ਦਿਨ ਐਤਵਾਰ ਮਿਤੀ 15 ਨਵੰਬਰ ਨੂੰ ਦੁਪਹਿਰ 12 ਵਜੇ ਮੋਗਾ ਦੇ ਪ੍ਰਾਈਮ ਫਾਰਮ ਵਿਖੇ ਪਹੁੰਚ ਰਹੀ ਹੈ। ਇਸ ਮੌਕੇ ਡਾ. ਮਾਲਤੀ ਥਾਪਰ ਸਾਬਕਾ ਮੰਤਰੀ ਪੰਜਾਬ ਅਤੇ ਲਾਭ ਸਿੰਘ ਆਹਲੂਵਾਲੀਆਂ ਸਾਬਕਾ ਚੇਅਰਮੈਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਐਤਵਾਰ ਨੂੰ ਸਵੇਰੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ ਅਤੇ ਉਨ੍ਹਾਂ ਦੇ ਨਾਲ ਹਜ਼ਾਰਾਂ ਦੀ ਗਿਣਤੀ ਵਿਚ ਆ ਰਹੇ ਸਾਈਕਲ ਯਾਤਰੂਆਂ ਦੇ ਸਨਮਾਨ ਲਈ ਪ੍ਰਾਈਮ ਫਾਰਮ ਮੋਗਾ ਨਜ਼ਦੀਕ ਬੁੱਘੀਪੁਰਾ ਚੌਕ ਵਿਖੇ ਨਿੱਘਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਨੇ ਪੰਜਾਬ ਅਤੇ ਪੰਜਾਬੀਅਤ ਦੇ ਹਿਤੈਸ਼ੀਆਂ ਨੂੰ ਪੁਰਜ਼ੋਰ ਬੇਨਤੀ ਕੀਤੀ ਕਿ ਆਓ 15 ਨਵੰਬਰ ਨੂੰ ਪ੍ਰਾਈਮ ਫਾਰਮ ਪਹੁੰਚ ਕੇ ਇਸ ਇਤਿਹਾਸਕ ਯਾਤਰਾ ਦਾ ਸਵਾਗਤ ਕਰੀਏ ਅਤੇ ਪੰਜਾਬ ਬਚਾਈਏ। ਉਨ੍ਹਾਂ ਕਿਹਾ ਕਿ ਅੱਜ ਬੱਚੇ-ਬੱਚੇ ਦੇ ਜ਼ਬਾਨ ‘ਤੇ ਇਕੋ ਹੀ ਨਾਂਅ ਹੈ ਕਿ ਜੇ ਪੰਜਾਬ ਦੇ ਵਿਚ ਨਸ਼ਿਆਂ ਨੂੰ ਠੱਲ੍ਹ ਪਾਉਣੀ ਹੈ ਅਤੇ ਜਵਾਨੀ ਨੂੰ ਬਚਾਉਣਾ ਹੈ ਤਾਂ ਚਰਨਜੀਤ ਸਿੰਘ ਚੰਨੀ ਸਾਡੀ ਉਮੀਦ ਹਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ-ਬਾਬਾ ਗੁਰਦੀਪ ਸਿੰਘ ਅਗਲੀ ਖ਼ਬਰ ਰਾਸ਼ਟਰੀ ਬਜਰੰਗ ਦਲ ਦੇ ਮੈਂਬਰਾਂ ਨੇ ਮਾਂ ਬਗਲਾਮੁਖੀ ਯੱਗਸ਼ਾਲਾ ਵਿਖੇ ਪੂਜਾ ਅਰਚਨਾ ਕਰ ਕੇ ਹਵਨ ਯੱਗ ਵਿਚ ਪਾਈਆਂ ਅਹੂਤੀਆਂ
Ad Position 24