ਬਾਘਾ ਪੁਰਾਣਾ ਦੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਜਪਾ ਨੇ ਸਰਗਰਮੀਆਂ ਕੀਤੀਆਂ ਤੇਜ਼
ਠੱਠੀ ਭਾਈ, 13 ਨਵੰਬਰ (ਜਗਰੂਪ ਸਿੰਘ ਮਠਾੜੂ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾਕਟਰ ਹਰਜੋਤ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਘਾ ਪੁਰਾਣਾ ਦੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਜਪਾ ਆਗੂਆਂ ਦੀ ਅਹਿਮ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਜਪਾ ਕਿਸਾਨ ਮੋਰਚਾ ਦੇ ਮੁੱਖ ਬੁਲਾਰੇ ਹਰਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ।
ਠੱਠੀ ਭਾਈ, 13 ਨਵੰਬਰ (ਜਗਰੂਪ ਸਿੰਘ ਮਠਾੜੂ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾਕਟਰ ਹਰਜੋਤ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਘਾ ਪੁਰਾਣਾ ਦੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਜਪਾ ਆਗੂਆਂ ਦੀ ਅਹਿਮ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਜਪਾ ਕਿਸਾਨ ਮੋਰਚਾ ਦੇ ਮੁੱਖ ਬੁਲਾਰੇ ਹਰਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਬਣਾਇਆ ਜਾਵੇ। ਮੀਟਿੰਗ ਵਿਚ ਵਿਸ਼ੇਸ਼ ਤੌਰ ‘ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾਕਟਰ ਸੀਮਾਂਤ ਗਰਗ ਮੈਡੀਕਲ ਸੈਲ ਪੰਜਾਬ ਪ੍ਰਧਾਨ, ਸਾਬਕਾ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਗਿੱਲ, ਸਾਬਕਾ ਜ਼ਿਲ੍ਹਾ ਪ੍ਰਧਾਨ ਰਾਕੇਸ਼ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ, ਹਲਕਾ ਧਰਮਕੋਟ ਦੇ ਕਨਵੀਨਰ ਸ਼ਮਸ਼ੇਰ ਸਿੰਘ ਕੈਲਾ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।