14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਅਬਜ਼ਰਵਰ ਰਾਣਾ ਗੁਰਜੀਤ ਸਿੰਘ ਵਲੋਂ ਬਾਘਾ ਪੁਰਾਣਾ ਦੀ ਸੀਨੀਅਰ ਕਾਂਗਰਸੀ ਲੀਡਰਸ਼ਿਪ ਨਾਲ ਮੀਟਿੰਗ

ਬਾਘਾ ਪੁਰਾਣਾ, 14 ਨਵੰਬਰ (ਟਿੰਕੂ ਕਾਠਪਾਲ)- ਚੋਣ ਅਧਿਕਾਰੀ ਵਲੋਂ ਬਾਘਾ ਪੁਰਾਣਾ ਨਗਰ ਕੌਂਸਲ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਣ ਉਪਰੰਤ ਕਾਂਗਰਸ ਪਾਰਟੀ ਵਲੋਂ ਨਿਯੁਕਤ ਕੀਤੇ ਗਏ ਚੋਣ ਅਬਜ਼ਰਵਰ ਸਾਬਕਾ ਮੰਤਰੀ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਅੱਜ ਸਥਾਨਕ ਨਿਹਾਲ ਸਿੰਘ ਵਾਲਾ ਰੋਡ ਸਥਿਤ ਨਿੱਜੀ ਹੋਟਲ ਵਿਖੇ ਹਲਕੇ ਦੀ ਸੀਨੀਅਰ ਲੀਡਰਸ਼ਿਪ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰੀ ਸਿੰਘ ਖਾਈ, ਸ਼ਹਿਰੀ ਪ੍ਰਧਾਨ ਗੁਰਜੰਟ ਸਿੰਘ ਧਾਲੀਵਾਲ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬਰਾੜ ਦੀ ਅਗਵਾਈ ਹੇਠ ਹੋਈ ਇਸ ਬੈਠਕ ਵਿਚ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ, ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਦੇ ਸਪੁੱਤਰ ਐਡਵੋਕੇਟ ਧਰਮਪਾਲ ਸਿੰਘ, ਜਗਸੀਰ ਸਿੰਘ ਗਿੱਲ ਕਾਲੇਕੇ, ਭੋਲਾ ਸਿੰਘ ਬਰਾੜ ਐਡਵੋਕੇਟ, ਨਰ ਸਿੰਘ ਬਰਾੜ, ਬਲਾਕ ਪ੍ਰਧਾਨ ਬਲਦੇਵ ਸਿੰਘ ਚੰਦ ਪੁਰਾਣਾ ਅਤੇ ਸਮੇਤ ਹੋਰ ਪ੍ਰਮੁੱਖ ਆਗੂਆਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 15-11-2026
ਬਾਘਾ ਪੁਰਾਣਾ, 14 ਨਵੰਬਰ (ਟਿੰਕੂ ਕਾਠਪਾਲ)- ਚੋਣ ਅਧਿਕਾਰੀ ਵਲੋਂ ਬਾਘਾ ਪੁਰਾਣਾ ਨਗਰ ਕੌਂਸਲ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਣ ਉਪਰੰਤ ਕਾਂਗਰਸ ਪਾਰਟੀ ਵਲੋਂ ਨਿਯੁਕਤ ਕੀਤੇ ਗਏ ਚੋਣ ਅਬਜ਼ਰਵਰ ਸਾਬਕਾ ਮੰਤਰੀ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਅੱਜ ਸਥਾਨਕ ਨਿਹਾਲ ਸਿੰਘ ਵਾਲਾ ਰੋਡ ਸਥਿਤ ਨਿੱਜੀ ਹੋਟਲ ਵਿਖੇ ਹਲਕੇ ਦੀ ਸੀਨੀਅਰ ਲੀਡਰਸ਼ਿਪ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰੀ ਸਿੰਘ ਖਾਈ, ਸ਼ਹਿਰੀ ਪ੍ਰਧਾਨ ਗੁਰਜੰਟ ਸਿੰਘ ਧਾਲੀਵਾਲ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬਰਾੜ ਦੀ ਅਗਵਾਈ ਹੇਠ ਹੋਈ ਇਸ ਬੈਠਕ ਵਿਚ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ, ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਦੇ ਸਪੁੱਤਰ ਐਡਵੋਕੇਟ ਧਰਮਪਾਲ ਸਿੰਘ, ਜਗਸੀਰ ਸਿੰਘ ਗਿੱਲ ਕਾਲੇਕੇ, ਭੋਲਾ ਸਿੰਘ ਬਰਾੜ ਐਡਵੋਕੇਟ, ਨਰ ਸਿੰਘ ਬਰਾੜ, ਬਲਾਕ ਪ੍ਰਧਾਨ ਬਲਦੇਵ ਸਿੰਘ ਚੰਦ ਪੁਰਾਣਾ ਅਤੇ ਸਮੇਤ ਹੋਰ ਪ੍ਰਮੁੱਖ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਸਮੂਹ ਲੀਡਰਸ਼ਿਪ ਨੇ ਆਪਸੀ ਧੜੇਬੰਦੀ ਨੂੰ ਪਾਸੇ ਰੱਖਦਿਆਂ ਇਕਜੁੱਟ ਹੋ ਕੇ ਸ਼ਹਿਰ ਦੇ ਸਾਰੇ 15 ਵਾਰਡਾਂ ਵਿਚ ਮਜ਼ਬੂਤ ਅਤੇ ਯੋਗ ਉਮੀਦਵਾਰ ਮੈਦਾਨ ਵਿਚ ਉਤਾਰਨ ਅਤੇ ਨਗਰ ਕੌਂਸਲ ’ਤੇ ਕਾਂਗਰਸ ਦਾ ਪ੍ਰਧਾਨ ਬਣਾਉਣ ਦੀ ਰਣਨੀਤੀ ਉਲੀਕੀ। ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਸੁਪਰੀਮ ਕੋਰਟ ਤੱਕ ਪਹੁੰਚ ਕਰਕੇ ਬਾਘਾ ਪੁਰਾਣਾ ਵਾਸੀਆਂ ਨੂੰ ਵੋਟ ਪਾਉਣ ਦਾ ਜਮਹੂਰੀ ਹੱਕ ਦਿਵਾਇਆ ਗਿਆ ਹੈ। ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ ਅਤੇ ਸਰਕਾਰੀ ਮਸ਼ੀਨਰੀ ਤੇ ਪੁਲਿਸ ਪ੍ਰਸ਼ਾਸਨ ਦੀ ਦੁਰਵਰਤੋਂ ਕਰਕੇ ਲੋਕਾਂ ’ਤੇ ਦਬਾਅ ਬਣਾਇਆ ਜਾ ਰਿਹਾ ਹੈ। ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਬਾਘਾ ਪੁਰਾਣਾ ਦੇ ਬਹਾਦਰ ਲੋਕ ਕਿਸੇ ਵੀ ਤਰ੍ਹਾਂ ਦੇ ਧੱਕੇ ਤੋਂ ਡਰਨ ਵਾਲੇ ਨਹੀਂ ਹਨ ਅਤੇ ਉਹ ਪਹਿਲਾਂ ਨਗਰ ਕੌਂਸਲ ਚੋਣਾਂ ਅਤੇ ਫਿਰ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਉਮੀਦਵਾਰਾਂ ਨੂੰ ਸ਼ਾਨਦਾਰ ਜਿੱਤ ਦਿਵਾ ਕੇ ਸੱਤਾਧਾਰੀ ਧਿਰ ਨੂੰ ਜਵਾਬ ਦੇਣਗੇ। ਇਸ ਮੌਕੇ ਵੱਡੀ ਗਿਣਤੀ ਵਿਚ ਸਥਾਨਕ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀ ਐਜੂਕੇਸ਼ਨ ਧਰਮਕੋਟ ਨੇ ਲਗਵਾਇਆ ਕੈਨੇਡਾ ਵਿਜ਼ਟਰ ਵੀਜ਼ਾ ਅਗਲੀ ਖ਼ਬਰ ਭਵਿੱਖ ਦੇ ਅਧਿਆਪਕਾਂ ਲਈ ਵਿਸ਼ਾ ਗਿਆਨ ਦੇ ਨਾਲ ਸੰਚਾਰ ਹੁਨਰ ਅਤੇ ਤਕਨੀਕੀ ਸਮਝ ਵੀ ਜ਼ਰੂਰੀ-ਡਾ.ਵਿਜੇ ਗਰੋਵਰ
Ad Position 24