ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਿਖੇ ਮਨਾਇਆ ਬਾਲ ਦਿਵਸ
ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)-ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਕਿੰਡਰਗਾਰਟਨ ਵਿੰਗ ’ਚ ਬਾਲ ਦਿਵਸ ਮਨਾਇਆ ਗਿਆ।
ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)-ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਕਿੰਡਰਗਾਰਟਨ ਵਿੰਗ ’ਚ ਬਾਲ ਦਿਵਸ ਮਨਾਇਆ ਗਿਆ। ਚਾਚਾ ਨਹਿਰੂ ਦੇ ਜਨਮ ਦਿਵਸ ਨੂੰ ਸਮਰਪਿਤ ਇਸ ਸਮਾਗਮ ਦੌਰਾਨ ਬੱਚਿਆਂ ਨੇ ਗੀਤ-ਸੰਗੀਤ, ਗਿੱਧਾ, ਭੰਗੜਾ, ਨਾਚ ਅਤੇ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਗਮ ਦਾ ਉਦਘਾਟਨ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਕੁਮਾਰ ਗਰਗ ਅਤੇ ਡਾਇਰੈਕਟਰ ਸੁਨੀਤਾ ਰਾਣੀ ਗਰਗ ਨੇ ਸਾਂਝੇ ਤੌਰ ‘ਤੇ ਜੋਤੀ ਪ੍ਰਚੰਡ ਕਰ ਕੇ ਕੀਤਾ। ਇਸ ਮੌਕੇ ਕਿੰਡਰਗਾਰਟਨ ਵਿੰਗ ਦੇ ਵਿਦਿਆਰਥੀਆਂ ਨੇ ਸਮੂਹ ਗੀਤ, ਪੰਜਾਬੀ ਲੋਕ ਨਾਚ, ਗਿੱਧਾ, ਭੰਗੜਾ, ਇਕੱਲੇ ਨਾਚ, ਹਾਸੇ-ਮਜ਼ਾਕ ਵਾਲੀਆਂ ਬੁਝਾਰਤਾਂ ਅਤੇ ਪ੍ਰਸ਼ਨੋਤਰੀ ਸਮੇਤ ਵੱਖ-ਵੱਖ ਗਤੀਵਿਧੀਆਂ ’ਚ ਹਿੱਸਾ ਲਿਆ। ਸੱਭਿਆਚਾਰਕ ਪ੍ਰੋਗਰਾਮ ਦੇ ਨਾਲ-ਨਾਲ ਰੱਸਾਕਸ਼ੀ, ਗੇਂਦ ਅੱਗੇ ਪਾਸ ਕਰਨ ਵਰਗੀਆਂ ਕਈ ਮਨੋਰੰਜਕ ਖੇਡ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਇਸ ਮੌਕੇ ਚੇਅਰਮੈਨ ਐਡਵੋਕੇਟ ਸੁਨੀਲ ਕੁਮਾਰ ਗਰਗ ਨੇ ਸਮੂਹ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਹਰੇਕ ਬੱਚੇ ਨੂੰ ਸਕਾਰਾਤਮਕ ਅਤੇ ਉਤਸ਼ਾਹਜਨਕ ਮਾਹੌਲ ਮਿਲਣਾ ਚਾਹੀਦਾ ਹੈ। ਉਨ੍ਹਾਂ ਨੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੇ ਬੱਚਿਆਂ ਪ੍ਰਤੀ ਵਿਸ਼ੇਸ਼ ਪਿਆਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਬੱਚੇ ਉਨ੍ਹਾਂ ਨੂੰ ਪਿਆਰ ਨਾਲ ਚਾਚਾ ਨਹਿਰੂ ਕਹਿ ਕੇ ਬੁਲਾਉਂਦੇ ਸਨ। ਉਨ੍ਹਾਂ ਦਾ ਜਨਮ ਦਿਨ 14 ਨਵੰਬਰ ਨੂੰ ਬਾਲ ਦਿਵਸ ਵਜੋਂ ਮਨਾਇਆ ਜਾਂਦਾ ਹੈ। ਡਾਇਰੈਕਟਰ ਸੁਨੀਤਾ ਰਾਣੀ ਗਰਗ ਨੇ ਕਿਹਾ ਕਿ ਬਾਲ ਦਿਵਸ ਸਿਰਫ਼ ਜਸ਼ਨ ਮਨਾਉਣ ਦਾ ਮੌਕਾ ਨਹੀਂ, ਸਗੋਂ ਬੱਚਿਆਂ ਦੀਆਂ ਖ਼ੁਸ਼ੀਆਂ, ਅਧਿਕਾਰਾਂ, ਸਿੱਖਿਆ ਅਤੇ ਸਰਬਪੱਖੀ ਵਿਕਾਸ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਦਾ ਵੀ ਦਿਨ ਹੈ। ਇਸ ਸਮਾਗਮ ਨੂੰ ਸਫਲ ਬਣਾਉਣ ਵਿਚ ਸਕੂਲ ਦੇ ਡੀਨ ਮਲਕੀਤ ਸਿੰਘ, ਪ੍ਰਿੰਸੀਪਲ ਹੇਮ ਪ੍ਰਭਾ ਸੂਦ ਅਤੇ ਕਿੰਡਰਗਾਰਟਨ ਵਿੰਗ ਦੀ ਹੈੱਡ ਮਿਸਟ੍ਰੈੱਸ ਰੂਹੀ ਸਿੰਘ ਨੇ ਅਹਿਮ ਭੂਮਿਕਾ ਨਿਭਾਈ। ਬਲੂਮਿੰਗ ਬਡਜ਼ ਏ.ਬੀ.ਸੀ. ਮੋਨਟੈਸਰੀ ਸਕੂਲ ਵਿਖੇ ਬਾਲ ਦਿਵਸ ਮਨਾਇਆ ਮੋਗਾ, (ਸੁਰਿੰਦਰਪਾਲ ਸਿੰਘ)- ਬਲੂਮਿੰਗ ਬਡਜ਼ ਗਰੁੱਪ ਆਫ਼ ਸਕੂਲਜ਼ ਦੇ ਹਿੱਸੇ ਬਲੂਮਿੰਗ ਬਡਜ਼ ਏ.ਬੀ.ਸੀ. ਮੋਨਟੈਸਰੀ ਸਕੂਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਨੰਨ੍ਹੇ-ਮੁੰਨੇ ਬੱਚਿਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਬੱਚਿਆਂ ਵਲੋਂ ਬਾਲ ਦਿਵਸ ਨਾਲ ਸਬੰਧਿਤ ਸੁੰਦਰ ਚਾਰਟ ਅਤੇ ਡਰਾਇੰਗਾਂ ਬਣਾਈਆਂ ਗਈਆਂ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਉਪਰੰਤ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਸਮੂਹਿਕ ਡਾਂਸ ਪੇਸ਼ ਕਰ ਕੇ ਸਮਾਗਮ ਨੂੰ ਹੋਰ ਵੀ ਰੰਗੀਨ ਬਣਾ ਦਿੱਤਾ। ਕਈ ਬੱਚੇ ਪੰਡਤ ਜਵਾਹਰ ਲਾਲ ਨਹਿਰੂ ਦੇ ਪਹਿਰਾਵੇ ਵਿਚ ਸਜ ਕੇ ਸਕੂਲ ਪਹੁੰਚੇ, ਜਿਨ੍ਹਾਂ ਨੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਪਰਮਜੀਤ ਕੌਰ ਨੇ ਬੱਚਿਆਂ ਨੂੰ ਦੱਸਿਆ ਕਿ 14 ਨਵੰਬਰ ਦਾ ਦਿਨ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਦਾ ਜਨਮ 14 ਨਵੰਬਰ 1889 ਨੂੰ ਇਲਾਹਾਬਾਦ ਵਿਖੇ ਹੋਇਆ ਸੀ। ਬੱਚਿਆਂ ਨਾਲ ਉਨ੍ਹਾਂ ਦਾ ਵਿਸ਼ੇਸ਼ ਪਿਆਰ ਸੀ, ਜਿਸ ਕਾਰਨ ਬੱਚੇ ਉਨ੍ਹਾਂ ਨੂੰ ਪਿਆਰ ਨਾਲ ਚਾਚਾ ਨਹਿਰੂ ਕਹਿ ਕੇ ਬੁਲਾਉਂਦੇ ਸਨ। ਉਹ ਬੱਚਿਆਂ ਨੂੰ ਦੇਸ਼ ਦਾ ਭਵਿੱਖ ਅਤੇ ਰਾਸ਼ਟਰ ਦੇ ਨਿਰਮਾਤਾ ਮੰਨਦੇ ਸਨ। ਇਸ ਮੌਕੇ ਚੇਅਰਪਰਸਨ ਮੈਡਮ ਕਮਲ ਸੈਣੀ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਡਤ ਜਵਾਹਰ ਲਾਲ ਨਹਿਰੂ ਨੂੰ ਸਿੱਖਿਆ ਦੇ ਖੇਤਰ ਵਿਚ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਲਈ ਹਮੇਸ਼ਾ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਨੇ ਦੇਸ਼ ਵਿਚ ਸਿੱਖਿਆ ਦੇ ਪਸਾਰ ਅਤੇ ਉੱਚ ਸਿੱਖਿਆ ਸੰਸਥਾਵਾਂ ਦੇ ਵਿਕਾਸ ਨੂੰ ਵਿਸ਼ੇਸ਼ ਮਹੱਤਵ ਦਿੱਤਾ। ਉਨ੍ਹਾਂ ਦਾ ਮੰਨਣਾ ਸੀ ਕਿ ਹਰ ਬੱਚੇ ਨੂੰ ਸਿੱਖਿਆ ਪ੍ਰਾਪਤ ਕਰਨ ਦੇ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ। ਉਨ੍ਹਾਂ ਨੇ ਸਮੂਹ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ। ਸੰਤ ਵਿਸਾਖਾ ਸਿੰਘ ਸਕੂਲ ’ਚ ਬਾਲ ਦਿਵਸ ਮਨਾਇਆ ਕਿਸ਼ਨਪੁਰਾ ਕਲਾਂ, (ਅਮੋਲਕ ਸਿੰਘ ਕਲਸੀ)-ਜਥੇਦਾਰ ਠਾਕਰ ਸਿੰਘ ਮਾਨ ਦੁਆਰਾ ਸਥਾਪਿਤ ਕੀਤੀ ਗਈ ਇਲਾਕੇ ਦੀ ਮੰਨੀ ਪ੍ਰਮੰਨੀ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਦੀ ਅਗਵਾਈ ਹੇਠ ਬਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿਚ ਬੱਚਿਆਂ ਨੇ ਬਹੁਤ ਹੀ ਚਾਅ ਤੇ ਉਤਸ਼ਾਹ ਨਾਲ ਰੱਸਾ ਖਿੱਚਣਾ, ਗੁਬਾਰੇ ਫੁਲਾਉਣੇ ਆਦਿ ਗੇਮਾਂ ਖੇਡੀਆਂ ਤੇ ਹੋਰ ਬਾਲ-ਦਿਵਸ ਪ੍ਰੋਗਰਾਮ ’ਚ ਹਿੱਸਾ ਲਿਆ ਅਤੇ ਬੱਚਿਆਂ ਨੇ ਸਕੂਲ ਦੇ ਮਾਹੌਲ ਤੋਂ ਹਟ ਕੇ ਮੌਜ ਮਸਤੀ ਨਾਲ ਅਨੰਦ ਮਾਣਿਆ। ਸਕੂਲ ਦੇ ਚੇਅਰਮੈਨ ਗੁਰਮੀਤ ਸਿੰਘ ਮਾਨ ਕੈਨੇਡਾ ਤੇ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ ਅਤੇ ਨੇਤਾ ਚਾਚਾ ਨਹਿਰੂ ਜੀ ਨੂੰ ਯਾਦ ਕੀਤਾ ਗਿਆ ਅਤੇ ਸਾਰੇ ਸਕੂਲ ਦੇ ਬੱਚਿਆਂ ਲਈ ਫਰੂਟ ਚਾਟ ਪ੍ਰਬੰਧ ਕੀਤਾ ਗਿਆ। ਇਸ ਮੌਕੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲਿਆਂ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੀਨੀਅਰ ਮੈਡਮ ਬਰਜੀਤ ਕੌਰ, ਰਾਜਪ੍ਰੀਤ ਕੌਰ, ਗੁਰਬੀਰ ਕੌਰ, ਬਲਰਾਜ ਕੌਰ, ਸਵਿਤਾ ਸ਼ਰਮਾ, ਸਿਮਰਨਪ੍ਰੀਤ ਕੌਰ, ਪਰਮਜੀਤ ਕੌਰ, ਗਗਨਦੀਪ ਕੌਰ, ਕਮਲਪ੍ਰੀਤ ਕੌਰ, ਕੰਵਲਜੀਤ ਕੌਰ, ਬੇਅੰਤ ਕੌਰ, ਅਮਨਦੀਪ ਕੌਰ, ਮਨਿੰਦਰ ਕੌਰ, ਜਤਿੰਦਰ ਕੌਰ, ਰਮਨਦੀਪ ਕੌਰ, ਜਗਦੀਪ ਸਿੰਘ ਆਦਿ ਹਾਜ਼ਰ ਸਨ। ਡੀ.ਐਸ. ਬਲੌਸਮ ਸਕੂਲ ਵਿਖੇ ਬਾਲ ਦਿਵਸ ਮਨਾਇਆ ਮੋਗਾ, (ਸੁਰਿੰਦਰਪਾਲ ਸਿੰਘ)-ਡੀ.ਐਸ. ਬਲੌਸਮ ਹਾਈ ਸਕੂਲ ਨਾਨਕ ਨਗਰੀ ਮੋਗਾ ਵਿਖੇ ਬਾਲ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਪ੍ਰੇਮ ਚੰਦ ਗੁਪਤਾ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ। ਬੱਚਿਆਂ ਨੇ ਪੰਡਤ ਜਵਾਹਰ ਲਾਲ ਨਹਿਰੂ ਨਾਲ ਸਬੰਧਿਤ ਕਵਿਤਾਵਾਂ ਪੇਸ਼ ਕੀਤੀਆਂ ਤੇ ਉਨ੍ਹਾਂ ਦੀ ਜੀਵਨੀ ‘ਤੇ ਚਾਨਣਾ ਪਾਇਆ। ਪ੍ਰੋਗਰਾਮ ਵਿਚ ਬੱਚਿਆਂ ਵਲੋਂ ਗਿੱਧਾ, ਭੰਗੜਾ, ਸਕਿੱਟਾਂ ਆਦਿ ਪੇਸ਼ ਕਰ ਕੇ ਖ਼ੂਬ ਰੰਗ ਬੰਨ੍ਹਿਆ ਗਿਆ। ਇਸ ਮੌਕੇ ਸਕੂਲ ਦੇ ਪ੍ਰਧਾਨ ਪ੍ਰੇਮ ਚੰਦ ਗੁਪਤਾ ਨੇ ਆਪਣੇ ਭਾਸ਼ਣ ਵਿਚ ਪੰਡਤ ਜਵਾਹਰ ਲਾਲ ਨਹਿਰੂ ਦੀ ਜੀਵਨੀ ‘ਤੇ ਚਾਨਣਾ ਪਾਇਆ ਤੇ ਉਨ੍ਹਾਂ ਦੇ ਪਾਏ ਹੋਏ ਪੂਰਨਿਆਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਪੰਡਤ ਜਵਾਹਰ ਲਾਲ ਨਹਿਰੂ ਬੱਚਿਆਂ ਨੂੰ ਬਹੁਤ ਪਿਆਰ ਕਰਦੇ ਸਨ। ਇਸ ਕਰ ਕੇ ਹੀ ਬੱਚੇ ਇਨ੍ਹਾਂ ਨੂੰ ਚਾਚਾ ਨਹਿਰੂ ਕਹਿੰਦੇ ਸਨ। ਉਨ੍ਹਾਂ ਨੇ ਆਪਣੇ ਜਨਮ ਦਿਨ ਨੂੰ ਇਸ ਕਰ ਕੇ ਹੀ ਬਾਲ ਦਿਵਸ ਵਜੋਂ ਮਨਾਉਣਾ ਸ਼ੁਰੂ ਕੀਤਾ। ਸਕੂਲ ਤੇ ਡਾਇਰੈਕਟਰ ਮੇਜਰ ਸਤਿੰਦਰ ਸਿੰਘ, ਪ੍ਰਿੰਸੀਪਲ ਤੇਜਿੰਦਰ ਸਿੰਘ ਤੇ ਵਾਈਸ ਪ੍ਰਿੰਸੀਪਲ ਅਮਨਦੀਪ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬੱਚਿਆਂ ਦੇ ਕਲਰਿੰਗ, ਕਾਰਡ ਮੇਕਿੰਗ, ਸੁੰਦਰ ਲਿਖਾਈ ਤੇ ਡਰਾਇੰਗ ਦੇ ਮੁਕਾਬਲੇ ਕਰਵਾਏ ਗਏ ਤੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਅਧਿਆਪਕ ਤੇ ਸਟਾਫ਼ ਹਾਜ਼ਰ ਸੀ।