14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਚੋਣਾਂ ਦੇ ਮੱਦੇਨਜ਼ਰ ਅਸਲ੍ਹਾ ਲੈ ਕੇ ਚੱਲਣ ’ਤੇ ਪਾਬੰਦੀ ਦੇ ਹੁਕਮ ਜਾਰੀ

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)-ਨਗਰ ਕੌਂਸਲ ਬਾਘਾ ਪੁਰਾਣਾ ਅਤੇ ਧਰਮਕੋਟ ਦੇ ਮੈਂਬਰਾਂ ਦੀ ਚੋਣ ਲਈ 28 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਬਰਕਰਾਰ ਰੱਖਣ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਮੋਗਾ ਸਾਗਰ ਸੇਤੀਆ ਵਲੋਂ ਅਸਲਾ ਧਾਰਕਾਂ ਨੂੰ ਆਪਣੇ ਹਥਿਆਰ ਲੈ ਕੇ ਚੱਲਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਹੁਕਮਾਂ ਵਿਚ ਕਿਹਾ ਹੈ ਕਿ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਸ਼ਾਂਤੀ ਤੇ ਸੁਰੱਖਿਆ ਦਾ ਮਾਹੌਲ ਬਣਾਈ ਰੱਖਣ ਲਈ ਇਹ ਕਦਮ ਚੁੱਕਣਾ ਜ਼ਰੂਰੀ ਹੈ।

Ad Position 21
No active advertisement
ਕਾਂਗਰਸ ਪਾਰਟੀ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਸਨਮਾਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ, ਸ਼ਹਿਰੀ ਪ੍ਰਧਾਨ ਗੁਰਜੰਟ ਸਿੰਘ ਧਾਲੀਵਾਲ, ਗੁਰਬਚਨ ਸਿੰਘ ਬਰਾੜ| ਤਸਵੀਰ : ਕਾਠਪਾਲ 15-11-2026
ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)-ਨਗਰ ਕੌਂਸਲ ਬਾਘਾ ਪੁਰਾਣਾ ਅਤੇ ਧਰਮਕੋਟ ਦੇ ਮੈਂਬਰਾਂ ਦੀ ਚੋਣ ਲਈ 28 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਬਰਕਰਾਰ ਰੱਖਣ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਮੋਗਾ ਸਾਗਰ ਸੇਤੀਆ ਵਲੋਂ ਅਸਲਾ ਧਾਰਕਾਂ ਨੂੰ ਆਪਣੇ ਹਥਿਆਰ ਲੈ ਕੇ ਚੱਲਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਹੁਕਮਾਂ ਵਿਚ ਕਿਹਾ ਹੈ ਕਿ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਸ਼ਾਂਤੀ ਤੇ ਸੁਰੱਖਿਆ ਦਾ ਮਾਹੌਲ ਬਣਾਈ ਰੱਖਣ ਲਈ ਇਹ ਕਦਮ ਚੁੱਕਣਾ ਜ਼ਰੂਰੀ ਹੈ। ਇਹ ਪਾਬੰਦੀ ਨਗਰ ਕੌਂਸਲ ਬਾਘਾ ਪੁਰਾਣਾ ਅਤੇ ਧਰਮਕੋਟ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਸਾਰੇ ਅਸਲਾ ਧਾਰਕਾਂ ‘ਤੇ ਲਾਗੂ ਹੋਵੇਗੀ। ਇਹ ਹੁਕਮ 14 ਨਵੰਬਰ 2026 ਤੋਂ ਲੈ ਕੇ ਆਦਰਸ਼ ਚੋਣ ਜ਼ਾਬਤਾ ਖ਼ਤਮ ਹੋਣ ਤੱਕ ਪ੍ਰਭਾਵੀ ਰਹਿਣਗੇ। ਹੁਕਮਾਂ ਅਨੁਸਾਰ ਆਰਮੀ ਦੇ ਜਵਾਨਾਂ, ਪੈਰਾ ਮਿਲਟਰੀ ਫੋਰਸਾਂ ਅਤੇ ਵਰਦੀਧਾਰੀ ਪੁਲਿਸ ਕਰਮਚਾਰੀਆਂ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਗਈ ਹੈ। ਹਾਲਾਂਕਿ, ਚੋਣ ਉਮੀਦਵਾਰਾਂ ਦੇ ਸੁਰੱਖਿਆ ਕਰਮਚਾਰੀ ਅਤੇ ਐਸ.ਪੀ.ਓ. ਪੋਲਿੰਗ ਸਟੇਸ਼ਨਾਂ ਦੇ ਅੰਦਰ ਹਥਿਆਰ ਨਹੀਂ ਲਿਜਾ ਸਕਣਗੇ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਨਗਰ ਕੌਂਸਲ ਚੋਣਾਂ ਸਬੰਧੀ 15 ਵਾਰਡਾਂ ਦੇ ਉਮੀਦਵਾਰਾਂ ਨਾਲ ਮੀਟਿੰਗ
Ad Position 24