14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਠੱਠੀ ਭਾਈ ਦੀ ਅਨਾਜ ਮੰਡੀ ’ਚ ਝੋਨੇ ਦੇ ਲੱਗੇ ਅੰਬਾਰ

ਠੱਠੀ ਭਾਈ, 14 ਨਵੰਬਰ (ਜਗਰੂਪ ਸਿੰਘ ਮਠਾੜੂ)-ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਉਣ ਦੇ ਸਰਕਾਰੀ ਦਾਅਵਿਆਂ ਦੀ ਉਸ ਸਮੇਂ ਪੋਲ ਖੁੱਲ੍ਹਦੀ ਨਜ਼ਰ ਆਈ, ਜਦੋਂ ਪਿੰਡ ਠੱਠੀ ਭਾਈ ਦੀ ਅਨਾਜ ਮੰਡੀ ਵਿਚ ਪਿਆ ਹਜ਼ਾਰਾਂ ਬੋਰੀਆਂ ਵਿਕਿਆ ਹੋਇਆ ਝੋਨਾ ਹਲਕੀ ਬਾਰਿਸ਼ ਦੀ ਲਪੇਟ ਵਿਚ ਆ ਗਿਆ। ਮੰਡੀ ਵਿਚ ਝੋਨੇ ਦੀ ਚੁਕਾਈ ਨਾ ਹੋਣ ਕਾਰਨ ਪਹਿਲਾਂ ਹੀ ਜਗ੍ਹਾ ਦੀ ਭਾਰੀ ਘਾਟ ਬਣੀ ਹੋਈ ਹੈ ਅਤੇ ਹੁਣ ਮੌਸਮ ਦੀ ਖਰਾਬੀ ਨੇ ਕਿਸਾਨਾਂ ਦੀਆਂ ਚਿੰਤਾਵਾਂ ਹੋਰ ਵਧਾ ਦਿੱਤੀਆਂ ਹਨ।

Ad Position 21
No active advertisement
ਅਜੀਤ ਡੈਸਕ 15-11-2026
ਠੱਠੀ ਭਾਈ, 14 ਨਵੰਬਰ (ਜਗਰੂਪ ਸਿੰਘ ਮਠਾੜੂ)-ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਉਣ ਦੇ ਸਰਕਾਰੀ ਦਾਅਵਿਆਂ ਦੀ ਉਸ ਸਮੇਂ ਪੋਲ ਖੁੱਲ੍ਹਦੀ ਨਜ਼ਰ ਆਈ, ਜਦੋਂ ਪਿੰਡ ਠੱਠੀ ਭਾਈ ਦੀ ਅਨਾਜ ਮੰਡੀ ਵਿਚ ਪਿਆ ਹਜ਼ਾਰਾਂ ਬੋਰੀਆਂ ਵਿਕਿਆ ਹੋਇਆ ਝੋਨਾ ਹਲਕੀ ਬਾਰਿਸ਼ ਦੀ ਲਪੇਟ ਵਿਚ ਆ ਗਿਆ। ਮੰਡੀ ਵਿਚ ਝੋਨੇ ਦੀ ਚੁਕਾਈ ਨਾ ਹੋਣ ਕਾਰਨ ਪਹਿਲਾਂ ਹੀ ਜਗ੍ਹਾ ਦੀ ਭਾਰੀ ਘਾਟ ਬਣੀ ਹੋਈ ਹੈ ਅਤੇ ਹੁਣ ਮੌਸਮ ਦੀ ਖਰਾਬੀ ਨੇ ਕਿਸਾਨਾਂ ਦੀਆਂ ਚਿੰਤਾਵਾਂ ਹੋਰ ਵਧਾ ਦਿੱਤੀਆਂ ਹਨ। ਮੰਡੀ ਵਿਚ ਥਾਂ-ਥਾਂ ਝੋਨੇ ਦੇ ਉੱਚੇ-ਉੱਚੇ ਢੇਰ ਲੱਗੇ ਹੋਏ ਹਨ ਜਿਨ੍ਹਾਂ ਵਿਚੋਂ ਕਈ ਢੇਰ 10-10 ਫੁੱਟ ਤੱਕ ਉੱਚੇ ਦਿਖਾਈ ਦੇ ਰਹੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਮੰਡੀ ਵਿਚ ਪਿਆ ਕਾਫੀ ਝੋਨਾ ਅਜੇ ਤੱਕ ਵਿਕਣ ਤੋਂ ਵੀ ਵਾਂਝਾ ਹੈ ਜਦੋਂ ਕਿ ਜਿਹੜਾ ਝੋਨਾ ਵਿਕ ਚੁੱਕਾ ਹੈ, ਉਸ ਦੀਆਂ ਹਜ਼ਾਰਾਂ ਬੋਰੀਆਂ ਵੀ ਚੁਕਾਈ ਦੀ ਉਡੀਕ ਕਰ ਰਹੀਆਂ ਹਨ। ਚੁਕਾਈ ਵਿਚ ਹੋ ਰਹੀ ਦੇਰੀ ਕਾਰਨ ਮੰਡੀ ਵਿਚ ਨਵੀਂ ਫਸਲ ਲਿਆਉਣ ਲਈ ਥਾਂ ਨਹੀਂ ਬਚ ਰਹੀ ਅਤੇ ਕਿਸਾਨਾਂ ਨੂੰ ਆਪਣੀ ਫਸਲ ਉਤਾਰਨ ਅਤੇ ਸੰਭਾਲਣ ਸਬੰਧੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਦਿਨ-ਰਾਤ ਮਿਹਨਤ ਕਰਕੇ ਆਪਣੀ ਫਸਲ ਤਿਆਰ ਕਰਦੇ ਹਨ ਪਰ ਜੇਕਰ ਮੰਡੀਆਂ ਵਿਚ ਫਸਲ ਦੀ ਖਰੀਦ ਅਤੇ ਚੁਕਾਈ ਦਾ ਪ੍ਰਬੰਧ ਸਮੇਂ ਸਿਰ ਨਾ ਹੋਵੇ ਤਾਂ ਉਨ੍ਹਾਂ ਦੀ ਮਿਹਨਤ ਉੱਪਰ ਮੌਸਮ ਦੀ ਮਾਰ ਪੈਣ ਦਾ ਖਤਰਾ ਬਣਿਆ ਰਹਿੰਦਾ ਹੈ। ਹਲਕੀ ਜਿਹੀ ਬਾਰਸ਼ ਨੇ ਹੀ ਮੰਡੀ ਵਿਚ ਖੁੱਲ੍ਹੇ ਅਸਮਾਨ ਹੇਠ ਪਏ ਝੋਨੇ ਦੀ ਸੁਰੱਖਿਆ ਸਬੰਧੀ ਪ੍ਰਬੰਧਾਂ ਉੱਪਰ ਸਵਾਲ ਖੜ੍ਹੇ ਕਰ ਦਿੱਤੇ ਹਨ। ਦੂਜੇ ਪਾਸੇ ਸਰਕਾਰ ਅਤੇ ਸਬੰਧਿਤ ਵਿਭਾਗਾਂ ਵਲੋਂ ਝੋਨੇ ਦੀ ਖਰੀਦ, ਚੁਕਾਈ ਅਤੇ ਕਿਸਾਨਾਂ ਨੂੰ ਸਹੂਲਤਾਂ ਦੇਣ ਸਬੰਧੀ ਕੀਤੇ ਜਾਂਦੇ ਦਾਅਵਿਆਂ ਸਬੰਧੀ ਕਿਸਾਨਾਂ ਅਤੇ ਆਮ ਲੋਕਾਂ ਵਿਚ ਇਹ ਚਰਚਾ ਹੈ ਕਿ ਜੇਕਰ ਖਰੀਦ ਅਤੇ ਚੁਕਾਈ ਦੇ ਪ੍ਰਬੰਧ ਸੁਚਾਰੂ ਢੰਗ ਨਾਲ ਚੱਲ ਰਹੇ ਹਨ ਤਾਂ ਫਿਰ ਮੰਡੀ ਵਿਚ ਇੰਨੀ ਵੱਡੀ ਮਾਤਰਾ ਵਿਚ ਝੋਨਾ ਕਿਉਂ ਪਿਆ ਹੈ ਅਤੇ ਚੁਕਾਈ ਵਿਚ ਦੇਰੀ ਕਾਰਨ ਕਿਸਾਨਾਂ ਨੂੰ ਮੁਸ਼ਕਿਲਾਂ ਕਿਉਂ ਝੱਲਣੀਆਂ ਪੈ ਰਹੀਆਂ ਹਨ। ਠੱਠੀ ਭਾਈ ਦੀ ਮੰਡੀ ਵਿਚ ਮੌਜੂਦਾ ਹਾਲਾਤ ਨੇ ਵੀ ਸਰਕਾਰੀ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚਕਾਰਲੇ ਫਰਕ ਨੂੰ ਚਰਚਾ ਦਾ ਵਿਸ਼ਾ ਬਣਾ ਦਿੱਤਾ ਹੈ। ਕਿਸਾਨਾਂ ਨੇ ਸਬੰਧਿਤ ਖਰੀਦ ਏਜੰਸੀਆਂ, ਮਾਰਕੀਟ ਕਮੇਟੀ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੰਡੀ ਵਿਚ ਪਏ ਵਿਕੇ ਅਤੇ ਅਣਵਿਕੇ ਝੋਨੇ ਦੀ ਚੁਕਾਈ ਤੇ ਖਰੀਦ ਦਾ ਕੰਮ ਜੰਗੀ ਪੱਧਰ ਉੱਪਰ ਕਰਵਾਇਆ ਜਾਵੇ, ਫਸਲ ਨੂੰ ਬਾਰਸ਼ ਤੋਂ ਬਚਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਅਤੇ ਮੰਡੀ ਵਿਚ ਨਵੀਂ ਫਸਲ ਲਿਆਉਣ ਲਈ ਤੁਰੰਤ ਜਗ੍ਹਾ ਖਾਲੀ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਆਪਣੀ ਮਹੀਨਿਆਂ ਦੀ ਮਿਹਨਤ ਨਾਲ ਤਿਆਰ ਕੀਤੀ ਫਸਲ ਦੀ ਸੰਭਾਲ ਲਈ ਹੋਰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।
Ad Position 22
No active advertisement
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਦੇ ਵਿਦਿਆਰਥੀਆਂ ਨੇ ਵਿਸ਼ਵ ਸ਼ੂਗਰ ਰੋਗ ਦਿਵਸ ਮੌਕੇ ਲੋਕਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਔਰਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਨਸ਼ੇ ਦੇ ਖਿਲਾਫ ਲਾਮਬੰਦ ਹੋਣ ਦਾ ਦਿੱਤਾ ਸੱਦਾ...
Ad Position 24