14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਆਈ.ਐਸ.ਐਫ. ਕਾਲਜ ਦੇ ਵਿਦਿਆਰਥੀਆਂ ਨੇ ਵਿਸ਼ਵ ਸ਼ੂਗਰ ਰੋਗ ਦਿਵਸ ਮੌਕੇ ਲੋਕਾਂ ਨੂੰ ਕੀਤਾ ਜਾਗਰੂਕ

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)-ਆਈ. ਐਸ.

Ad Position 21
No active advertisement
ਮੋਗਾ ਦੇ ਪਿੰਡ ਘੱਲ ਕਲਾਂ ਵਿਖੇ ਵਿਸ਼ਵ ਸ਼ੂਗਰ ਰੋਗ ਦਿਵਸ ਮੌਕੇ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਫਾਰਮ.ਡੀ. ਵਿਦਿਆਰਥੀ ਲੋਕਾਂ ਨੂੰ ਡਾਇਬਟੀਜ਼ ਤੋਂ ਬਚਾਅ ਸੰਬੰਧੀ ਜਾਗਰੂਕ ਕਰਦੇ ਹੋਏ। ਅਜੀਤ ਤਸਵੀਰ 15-11-2026
ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)-ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਫਾਰਮ.ਡੀ. ਵਿਭਾਗ ਵਲੋਂ ਵਿਸ਼ਵ ਸ਼ੂਗਰ ਰੋਗ ਦਿਵਸ ਦੇ ਮੌਕੇ ‘ਤੇ ਪਿੰਡ ਘੱਲ ਕਲਾਂ ਵਿਖੇ ਵਿਸ਼ੇਸ਼ ਸਿਹਤ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਡਾਇਬਟੀਜ਼ (ਸ਼ੂਗਰ ਰੋਗ) ਦੇ ਕਾਰਨਾਂ, ਲੱਛਣਾਂ, ਬਚਾਅ ਦੇ ਤਰੀਕਿਆਂ ਅਤੇ ਸਿਹਤਮੰਦ ਜੀਵਨ ਸ਼ੈਲੀ ਬਾਰੇ ਜਾਗਰੂਕ ਕਰਨਾ ਸੀ। ਫਾਰਮ.ਡੀ. ਵਿਭਾਗ ਦੇ ਮੁਖੀ ਡਾ. ਸੌਰਭ ਕੋਸੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾ. ਮੁਹੰਮਦ ਹਨੀਫ ਦੀ ਅਗਵਾਈ ਹੇਠ ਫਾਰਮ.ਡੀ. ਦੇ 20 ਵਿਦਿਆਰਥੀਆਂ ਨੇ ਪਿੰਡ ਘੱਲ ਕਲਾਂ ਦਾ ਦੌਰਾ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ ਡਾਇਬਟੀਜ਼ ਤੋਂ ਬਚਾਅ ਅਤੇ ਇਸ ਦੀ ਰੋਕਥਾਮ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ। ਲੋਕਾਂ ਨੂੰ ਜਾਗਰੂਕ ਕਰਨ ਲਈ ਜਾਣਕਾਰੀ ਭਰਪੂਰ ਪੈਂਫ਼ਲਿਟ ਵੀ ਵੰਡੇ ਗਏ। ਵਿਦਿਆਰਥੀਆਂ ਨੇ ਲੋਕਾਂ ਨੂੰ ਦੱਸਿਆ ਕਿ ਸ਼ੂਗਰ ਰੋਗ ਤੋਂ ਬਚਾਅ ਲਈ ਸੰਤੁਲਿਤ ਅਤੇ ਪੌਸ਼ਟਿਕ ਖ਼ੁਰਾਕ ਲੈਣਾ, ਮਿੱਠੀਆਂ ਚੀਜ਼ਾਂ ਅਤੇ ਵਧੇਰੇ ਖੰਡ ਵਾਲੇ ਪਦਾਰਥਾਂ ਦੀ ਵਰਤੋਂ ਘੱਟ ਕਰਨਾ, ਰੋਜ਼ਾਨਾ ਕਸਰਤ ਕਰਨਾ, ਸਰੀਰਕ ਗਤੀਵਿਧੀਆਂ ਵਿਚ ਹਿੱਸਾ ਲੈਣਾ ਅਤੇ ਆਪਣੇ ਵਜ਼ਨ ਨੂੰ ਕੰਟਰੋਲ ਵਿਚ ਰੱਖਣਾ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਨਿਯਮਿਤ ਮੈਡੀਟੇਸ਼ਨ, ਨਸ਼ਿਆਂ ਤੋਂ ਦੂਰ ਰਹਿਣਾ, ਸਿਗਰਟਨੋਸ਼ੀ ਅਤੇ ਸ਼ਰਾਬ ਤੋਂ ਪਰਹੇਜ਼ ਕਰਨਾ ਅਤੇ ਸਮੇਂ-ਸਮੇਂ ‘ਤੇ ਸਿਹਤ ਦੀ ਜਾਂਚ ਕਰਵਾਉਣਾ ਵੀ ਬਿਮਾਰੀ ਤੋਂ ਬਚਾਅ ਲਈ ਅਹਿਮ ਕਦਮ ਹਨ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਕਿਹਾ ਕਿ ਫਾਰਮ.ਡੀ. ਵਿਭਾਗ ਵਲੋਂ ਸਮਾਜ ਵਿਚ ਸਿਹਤ ਸਬੰਧੀ ਜਾਗਰੂਕਤਾ ਫੈਲਾਉਣ ਲਈ ਕੀਤੇ ਜਾ ਰਹੇ ਯਤਨ ਬਹੁਤ ਸ਼ਲਾਘਾਯੋਗ ਹਨ। ਪ੍ਰਿੰਸੀਪਲ ਡਾ. ਆਰ.ਕੇ. ਨਾਰੰਗ ਨੇ ਕਿਹਾ ਕਿ ਡਾਇਬਟੀਜ਼ ਵਰਗੀ ਬਿਮਾਰੀ ਦੀ ਰੋਕਥਾਮ ਲਈ ਜਾਗਰੂਕਤਾ ਸਭ ਤੋਂ ਮਹੱਤਵਪੂਰਨ ਹਥਿਆਰ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਹੀ ਸਿਹਤ ਜਾਣਕਾਰੀ ਪ੍ਰਦਾਨ ਕਰਨ ਅਤੇ ਸਮਾਜਿਕ ਜ਼ਿੰਮੇਵਾਰੀ ਨਿਭਾਉਣ ਲਈ ਸੰਸਥਾ ਵਲੋਂ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਭਵਿੱਖ ਵਿਚ ਵੀ ਨਿਰੰਤਰ ਜਾਰੀ ਰੱਖੀਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਬੀ.ਐਸ.ਸੀ. ਨਰਸਿੰਗ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਠੱਠੀ ਭਾਈ ਦੀ ਅਨਾਜ ਮੰਡੀ ’ਚ ਝੋਨੇ ਦੇ ਲੱਗੇ ਅੰਬਾਰ
Ad Position 24