14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਮੈਕਰੋ ਗਲੋਬਲ ਬਣ ਰਿਹਾ ਵਿਦਿਆਰਥੀਆਂ ਦੀ ਪਹਿਲੀ ਪਸੰਦ-ਗੁਰਮਿਲਾਪ ਸਿੰਘ ਡੱਲਾ

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਆਈਲਟਸ ਅਤੇ ਪੀ. ਟੀ.

Ad Position 21
No active advertisement
ਐਤਵਾਰ, 15 ਨਵੰਬਰ, 2026 15-11-2026
ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਆਈਲਟਸ ਅਤੇ ਪੀ.ਟੀ.ਈ. ਕੋਚਿੰਗ ਦੇ ਖੇਤਰ ਵਿਚ ਤੇਜ਼ੀ ਨਾਲ ਆਪਣੀ ਪਛਾਣ ਬਣਾ ਰਿਹਾ ਹੈ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਮੈਕਰੋ ਗਲੋਬਲ ਵਿਚ ਵਿਦਿਆਰਥੀਆਂ ਨੂੰ ਆਧੁਨਿਕ ਤਰੀਕਿਆਂ ਨਾਲ ਆਈਲਟਸ ਅਤੇ ਪੀ.ਟੀ.ਈ. ਦੀ ਤਿਆਰੀ ਕਰਵਾਈ ਜਾਂਦੀ ਹੈ, ਜਿਸ ਨਾਲ ਕਈ ਵਿਦਿਆਰਥੀ ਵਧੀਆ ਬੈਂਡ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੰਸਥਾ ਵਿਚ ਵਿਦਿਆਰਥੀਆਂ ਦੀ ਅੰਗਰੇਜ਼ੀ ਦੀ ਸਮਝ ਦੇ ਆਧਾਰ ‘ਤੇ ਗਰਾਮਰ ਟੈਸਟ ਲਿਆ ਜਾਂਦਾ ਹੈ ਅਤੇ ਉਸ ਦੇ ਆਧਾਰ ‘ਤੇ ਕਲਾਸਾਂ ਵਿਚ ਦਾਖ਼ਲਾ ਦਿੱਤਾ ਜਾਂ ਦਾ ਹੈ। ਅਨੁਭਵੀ ਅਧਿਆਪਕਾਂ ਵਲੋਂ ਰੀਡਿੰਗ, ਰਾਈਟਿੰਗ, ਲਿਸਨਿੰਗ ਅਤੇ ਸਪੀਕਿੰਗ ਦੀ ਵਿਸਥਾਰ ਨਾਲ ਤਿਆਰੀ ਕਰਵਾਈ ਜਾਂਦੀ ਹੈ। ਅੰਗਰੇਜ਼ੀ ਵਿਚ ਕਮਜ਼ੋਰ ਵਿਦਿਆਰਥੀਆਂ ਲਈ ਖ਼ਾਸ ਧਿਆਨ ਦਿੱਤਾ ਜਾਂਦਾ ਹੈ ਅਤੇ ਘਰ ਵਿਚ ਅਭਿਆਸ ਲਈ ਮੈਟੀਰੀਅਲ ਵੀ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਮੈਕਰੋ ਗਲੋਬਲ ਵਲੋਂ ਆਈਲਟਸ ਅਤੇ ਪੀ.ਟੀ.ਈ. ਦੀਆਂ ਆਫ਼ਲਾਈਨ ਦੇ ਨਾਲ-ਨਾਲ ਆਨਲਾਈਨ ਕਲਾਸਾਂ ਵੀ ਦਿੱਤੀਆਂ ਜਾਂਦੀਆਂ ਹਨ, ਤਾਂ ਜੋ ਦੂਰ-ਦਰਾਜ਼ ਇਲਾਕਿਆਂ ਦੇ ਵਿਦਿਆਰਥੀ ਵੀ ਘਰ ਬੈਠੇ ਤਿਆਰੀ ਕਰ ਸਕਣ। ਇਸ ਤੋਂ ਇਲਾਵਾ ਸੰਸਥਾ ਵਲੋਂ ਸਟੱਡੀ ਵੀਜ਼ਾ, ਸਪਾਊਸ ਵੀਜ਼ਾ, ਸੁਪਰ ਵੀਜ਼ਾ ਅਤੇ ਵਿਜ਼ਟਰ ਵੀਜ਼ਾ ਸਬੰਧੀ ਵੀ ਮਾਹਿਰ ਸਲਾਹ ਦਿੱਤੀ ਜਾਂਦੀ ਹੈ।
Ad Position 22
No active advertisement
ਪਿਛਲੀ ਖ਼ਬਰ ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਮੋਗਾ ਵਿਖੇ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਮੰਡੀਆਂ ’ਚ ਰੁਲਦੇ ਝੋਨੇ ਨੇ ਸਰਕਾਰਾਂ ਦੇ ਢਿੱਲੇ ਪ੍ਰਬੰਧਾਂ ਦੀ ਖੋਲ੍ਹੀ ਪੋਲ-ਪਿਸ਼ੌਰਾ ਸਿੰਘ
Ad Position 24