ਲਲਕਾਰ ਰੈਲੀ ਨੂੰ ਸਫਲ ਬਣਾਉਣ ਲਈ ਸਮੂਹ ਵਰਕਰਾਂ ਅਤੇ ਅਹੁਦੇਦਾਰਾਂ ਦਾ ਧੰਨਵਾਦ- ਰਾਜਵਿੰਦਰ ਸਿੰਘ
ਨਿਹਾਲ ਸਿੰਘ ਵਾਲਾ, 15 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਹਲਕਾ ਨਿਹਾਲ ਸਿੰਘ ਵਾਲਾ ਵਿਖੇ ‘ਮਾਵਾਂ-ਧੀਆਂ ਦੀ ਲਲਕਾਰ’ ਪ੍ਰੋਗਰਾਮ ਤਹਿਤ ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਵਿਸ਼ਾਲ ਰੈਲੀ ਕੀਤੀ ਗਈ। ਇਸ ਰੈਲੀ ਨੂੰ ਸਫਲ ਬਣਾਉਣ ਲਈ ਹਲਕਾ ਨਿਹਾਲ ਸਿੰਘ ਵਾਲਾ ਦੇ ਸਮੂਹ ਵਰਕਰਾਂ ਅਤੇ ਅਹੁਦੇਦਾਰਾਂ ਦੇ ਸਹਿਯੋਗ ਨਾਲ ਲਗਭਗ 4500 ਬੀਬੀਆਂ ਦਾ ਵਿਸ਼ਾਲ ਇਕੱਠ ਹੋਇਆ।
ਨਿਹਾਲ ਸਿੰਘ ਵਾਲਾ, 15 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਹਲਕਾ ਨਿਹਾਲ ਸਿੰਘ ਵਾਲਾ ਵਿਖੇ ‘ਮਾਵਾਂ-ਧੀਆਂ ਦੀ ਲਲਕਾਰ’ ਪ੍ਰੋਗਰਾਮ ਤਹਿਤ ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਵਿਸ਼ਾਲ ਰੈਲੀ ਕੀਤੀ ਗਈ। ਇਸ ਰੈਲੀ ਨੂੰ ਸਫਲ ਬਣਾਉਣ ਲਈ ਹਲਕਾ ਨਿਹਾਲ ਸਿੰਘ ਵਾਲਾ ਦੇ ਸਮੂਹ ਵਰਕਰਾਂ ਅਤੇ ਅਹੁਦੇਦਾਰਾਂ ਦੇ ਸਹਿਯੋਗ ਨਾਲ ਲਗਭਗ 4500 ਬੀਬੀਆਂ ਦਾ ਵਿਸ਼ਾਲ ਇਕੱਠ ਹੋਇਆ। ਇਸ ਰੈਲੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਸੁਣਨ ਲਈ ਪਹੁੰਚੀਆਂ ਬੀਬੀਆਂ ਨੇ ਬਹੁਤ ਉਤਸ਼ਾਹ ਦਿਖਾਇਆ ਅਤੇ ਉਨ੍ਹਾਂ ਦੇ ਵਿਚਾਰ ਸੁਣੇ। ਇਸ ਰੈਲੀ ਨੂੰ ਸਫਲ ਕਰਨ ‘ਤੇ ਹਲਕੇ ਦੇ ਸਮੂਹ ਅਕਾਲੀ ਅਹੁਦੇਦਾਰਾਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਨੇ ਕਿਹਾ ਕਿ ਇਸ ਮੌਕੇ ਬੀਬੀਆਂ ਵਲੋਂ ਇੱਕੋ ਮੁੱਖ ਮੰਗ ਉਠਾਈ ਗਈ ਕਿ ਪੰਜਾਬ ਦੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਇਆ ਜਾਵੇ। ਬੀਬਾ ਹਰਸਿਮਰਤ ਕੌਰ ਬਾਦਲ ਨੇ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਪੰਜਾਬ ‘ਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੰਗਹੀਣ ਯੂਨੀਅਨ ਦੇ ਆਗੂਆਂ ਵਲੋਂ ਉਨ੍ਹਾਂ ਦੀਆਂ ਮੰਗਾਂ ਅਤੇ ਹੱਕਾਂ ਸਬੰਧੀ ਮੰਗ ਪੱਤਰ ਪ੍ਰਾਪਤ ਕਰਦਿਆਂ ਬੀਬਾ ਬਾਦਲ ਨੇ ਭਰੋਸਾ ਦਿਵਾਇਆ ਕਿ ਉਹ ਲੋਕ ਸਭਾ ‘ਚ ਅੰਗਹੀਣ ਵਰਗ ਦੀਆਂ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਉਨ੍ਹਾਂ ਦੀ ਆਵਾਜ਼ ਬੁਲੰਦ ਕਰਨਗੇ।