15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਆਂਗਣਵਾੜੀ ਵਰਕਰਾਂ ਨੂੰ ਵੰਡੀ ਸਨਮਾਨ ਰਾਸ਼ੀ ਕਿਹਾ, ਆਂਗਣਵਾੜੀ ਵਰਕਰ ਸਿਹਤ ਅਤੇ ਬਾਲ ਵਿਕਾਸ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਔਰਤਾਂ ਦੇ ਸਨਮਾਨ, ਆਰਥਿਕ ਸਸ਼ਕਤੀਕਰਨ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਬਣਦਾ ਮਾਣ ਸਤਿਕਾਰ ਦੇਣ ਦੇ ਉਦੇਸ਼ ਨਾਲ ਲਗਾਤਾਰ ਲੋਕ ਭਲਾਈ ਦੇ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਦੀ ਮਹੱਤਵਪੂਰਨ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਅਧੀਨ ਵਿਧਾਨ ਸਭਾ ਹਲਕਾ ਮੋਗਾ ਦੀਆਂ ਆਂਗਣਵਾੜੀ ਵਰਕਰਾਂ ਨੂੰ ਕੁੱਲ 17 ਲੱਖ 75 ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਵੰਡੀ ਗਈ।

Ad Position 21
No active advertisement
ਸਨਿਚਰਵਾਰ, 1 ਅਗਸਤ, 2026 16-11-2026
ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਔਰਤਾਂ ਦੇ ਸਨਮਾਨ, ਆਰਥਿਕ ਸਸ਼ਕਤੀਕਰਨ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਬਣਦਾ ਮਾਣ ਸਤਿਕਾਰ ਦੇਣ ਦੇ ਉਦੇਸ਼ ਨਾਲ ਲਗਾਤਾਰ ਲੋਕ ਭਲਾਈ ਦੇ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਦੀ ਮਹੱਤਵਪੂਰਨ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਅਧੀਨ ਵਿਧਾਨ ਸਭਾ ਹਲਕਾ ਮੋਗਾ ਦੀਆਂ ਆਂਗਣਵਾੜੀ ਵਰਕਰਾਂ ਨੂੰ ਕੁੱਲ 17 ਲੱਖ 75 ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਵੰਡੀ ਗਈ। ਇਸ ਮੌਕੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਆਂਗਣਵਾੜੀ ਵਰਕਰਾਂ ਨੂੰ ਸਨਮਾਨ ਰਾਸ਼ੀ ਭੇਟ ਕੀਤੀ ਅਤੇ ਸਮਾਜ ਪ੍ਰਤੀ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ (ਸੀ.ਡੀ.ਪੀ.ਓ.) ਬਹਾਦਰ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਪ੍ਰੋਗਰਾਮ ਦੌਰਾਨ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਆਂਗਣਵਾੜੀ ਵਰਕਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇ ਕੰਮਕਾਜ, ਜ਼ਿੰਮੇਵਾਰੀਆਂ ਅਤੇ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਅਤੇ ਲੋੜਵੰਦ ਪਰਿਵਾਰਾਂ ਤੱਕ ਇਨ੍ਹਾਂ ਦਾ ਲਾਭ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਆਂਗਣਵਾੜੀ ਵਰਕਰ ਸਾਡੀ ਸਿਹਤ ਅਤੇ ਬਾਲ ਵਿਕਾਸ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ। ਉਹ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਬੱਚਿਆਂ, ਗਰਭਵਤੀ ਔਰਤਾਂ ਅਤੇ ਮਾਵਾਂ ਦੀ ਦੇਖਭਾਲ ਕਰਨ ਦੇ ਨਾਲ-ਨਾਲ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵੀ ਨਿਰੰਤਰ ਸੇਵਾਵਾਂ ਨਿਭਾ ਰਹੀਆਂ ਹਨ। ਬੱਚਿਆਂ ਨੂੰ ਪੌਸ਼ਟਿਕ ਖ਼ੁਰਾਕ ਮੁਹੱਈਆ ਕਰਵਾਉਣ, ਕੁਪੋਸ਼ਣ ਦੀ ਸਮੱਸਿਆ ਨੂੰ ਦੂਰ ਕਰਨ, ਗਰਭਵਤੀ ਔਰਤਾਂ ਨੂੰ ਸਿਹਤ ਸਬੰਧੀ ਜਾਣਕਾਰੀ ਦੇਣ ਅਤੇ ਛੋਟੇ ਬੱਚਿਆਂ ਦੇ ਸਰਬਪੱਖੀ ਵਿਕਾਸ ਵਿਚ ਉਨ੍ਹਾਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਦੀ ਸੇਵਾ ਸਿਰਫ਼ ਸਰਕਾਰੀ ਜ਼ਿੰਮੇਵਾਰੀ ਤੱਕ ਸੀਮਤ ਨਹੀਂ, ਸਗੋਂ ਇਹ ਸਮਾਜ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਬਿਹਤਰ ਭਵਿੱਖ ਦੀ ਉਸਾਰੀ ਨਾਲ ਵੀ ਜੁੜੀ ਹੋਈ ਹੈ। ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੇ ਸਨਮਾਨ, ਅਧਿਕਾਰਾਂ ਅਤੇ ਆਰਥਿਕ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਇਸੇ ਸੋਚ ਦਾ ਪ੍ਰਤੀਕ ਹੈ। ਇਸ ਯੋਜਨਾ ਰਾਹੀਂ ਔਰਤਾਂ ਦੇ ਯੋਗਦਾਨ ਨੂੰ ਸਨਮਾਨ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਆਂਗਣਵਾੜੀ ਵਰਕਰਾਂ ਦੀ ਮਿਹਨਤ ਦਾ ਸਨਮਾਨ ਕਰਨਾ ਅਸਲ ਵਿਚ ਉਨ੍ਹਾਂ ਸਾਰੀਆਂ ਔਰਤਾਂ ਦੇ ਸਮਰਪਣ ਨੂੰ ਸਲਾਮ ਕਰਨਾ ਹੈ, ਜੋ ਸਮਾਜ ਦੀ ਨੀਂਹ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਦਿੱਤਾ ਗਿਆ ਇਹ ਸਨਮਾਨ ਉਨ੍ਹਾਂ ਲਈ ਉਤਸ਼ਾਹ ਅਤੇ ਪ੍ਰੇਰਨਾ ਦਾ ਕੰਮ ਕਰੇਗਾ। ਸੀ.ਡੀ.ਪੀ.ਓ. ਬਹਾਦਰ ਸਿੰਘ ਨੇ ਵੀ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਯੂਨੀਕ ਸਕੂਲ ਸਮਾਲਸਰ ’ ਚ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ’ਚ ਫ਼ੇਲ੍ਹ ਹੋਈ ‘ਆਪ’ ਸਰਕਾਰ-ਸਨੀ ਗਿੱਲ
Ad Position 24