15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਲ ਦਿਵਸ ਮਨਾਇਆ

ਫ਼ਤਿਹਗੜ੍ਹ ਪੰਜਤੂਰ, 15 ਨਵੰਬਰ (ਜਸਵਿੰਦਰ ਸਿੰਘ ਪੋਪਲੀ)- ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ (ਮੋਗਾ) ਵਿਖੇ ਪ੍ਰਿੰਸੀਪਲ ਅਮਰਦੀਪ ਸਿੰਘ ਦੀ ਯੋਗ ਅਗਵਾਈ ਹੇਠ ਅਤੇ ਸਟਾਫ਼ ਦੇ ਸਹਿਯੋਗ ਨਾਲ ਬਾਲ ਦਿਵਸ ਮਨਾਇਆ ਗਿਆ। ਇਸ ਦਿਨ ਨਾਲ ਸੰਬੰਧਿਤ ਵਿਦਿਆਰਥੀਆਂ ਵਲੋਂ ਚਾਰਟ ਤੇ ਆਰਟੀਕਲ ਪੇਸ਼ ਕੀਤੇ ਗਏ ਤੇ ਉਨ੍ਹਾਂ ਦੱਸਿਆ ਕਿ ਇਹ ਖ਼ਾਸ ਦਿਨ ਆਜ਼ਾਦ ਭਾਰਤ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੀ ਯਾਦ ’ਚ ਮਨਾਇਆ ਜਾਂਦਾ ਹੈ, ਜਿਨ੍ਹਾਂ ਦਾ ਜਨਮ 14 ਨਵੰਬਰ, 1889 ਨੂੰ ਇਲਾਹਾਬਾਦ ਵਿਖੇ ਹੋਇਆ ਸੀ।

Ad Position 21
No active advertisement
ਅਜੀਤ ਡੈਸਕ 16-11-2026
ਫ਼ਤਿਹਗੜ੍ਹ ਪੰਜਤੂਰ, 15 ਨਵੰਬਰ (ਜਸਵਿੰਦਰ ਸਿੰਘ ਪੋਪਲੀ)- ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ (ਮੋਗਾ) ਵਿਖੇ ਪ੍ਰਿੰਸੀਪਲ ਅਮਰਦੀਪ ਸਿੰਘ ਦੀ ਯੋਗ ਅਗਵਾਈ ਹੇਠ ਅਤੇ ਸਟਾਫ਼ ਦੇ ਸਹਿਯੋਗ ਨਾਲ ਬਾਲ ਦਿਵਸ ਮਨਾਇਆ ਗਿਆ। ਇਸ ਦਿਨ ਨਾਲ ਸੰਬੰਧਿਤ ਵਿਦਿਆਰਥੀਆਂ ਵਲੋਂ ਚਾਰਟ ਤੇ ਆਰਟੀਕਲ ਪੇਸ਼ ਕੀਤੇ ਗਏ ਤੇ ਉਨ੍ਹਾਂ ਦੱਸਿਆ ਕਿ ਇਹ ਖ਼ਾਸ ਦਿਨ ਆਜ਼ਾਦ ਭਾਰਤ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੀ ਯਾਦ ’ਚ ਮਨਾਇਆ ਜਾਂਦਾ ਹੈ, ਜਿਨ੍ਹਾਂ ਦਾ ਜਨਮ 14 ਨਵੰਬਰ, 1889 ਨੂੰ ਇਲਾਹਾਬਾਦ ਵਿਖੇ ਹੋਇਆ ਸੀ। ਬੱਚਿਆਂ ਨਾਲ ਉਨ੍ਹਾਂ ਦਾ ਖ਼ਾਸ ਪਿਆਰ ਸੀ ਤੇ ਬੱਚੇ ਉਨ੍ਹਾਂ ਨੂੰ ਚਾਚਾ ਨਹਿਰੂ ਕਹਿੰਦੇ ਸਨ। ਉਹ ਬੱਚਿਆਂ ਨੂੰ ਦੇਸ਼ ਦੇ ਭਾਵੀ ਨਿਰਮਾਤਾ ਮੰਨਦੇ ਸਨ। 14 ਨਵੰਬਰ ਦਾ ਦਿਨ ਪੰਡਤ ਜਵਾਹਰ ਲਾਲ ਨਹਿਰੂ ਦੀ ਬੱਚਿਆਂ ਦੀ ਭਲਾਈ ਅਤੇ ਪੜ੍ਹਾਈ ਪ੍ਰਤੀ ਸਮਰਪਤਾ ਨੂੰ ਦਰਸਾਉਂਦਾ ਹੈ। ਇਸ ਮੌਕੇ ਪ੍ਰਿੰਸੀਪਲ ਅਮਰਦੀਪ ਸਿੰਘ ਵਲੋਂ ਪੰਡਤ ਜਵਾਹਰ ਲਾਲ ਨਹਿਰੂ ਦੇ ਜੀਵਨੀ ‘ਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਉਹ ਇਕ ਲੇਖਕ, ਉੱਘੇ ਨੇਤਾ, ਆਜ਼ਾਦੀ ਘੁਲਾਟੀਏ ਅਤੇ ਵਿਚਾਰਕ ਵੀ ਸਨ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ. ਰਣਜੀਤ ਕੌਰ ਸੰਧੂ ਨੇ ਬੱਚਿਆਂ ਨੂੰ ਦੱਸਿਆ ਕਿ ਪੰਡਤ ਜਵਾਹਰ ਲਾਲ ਨਹਿਰੂ ਨੂੰ ਸਿੱਖਿਆ ਦੇ ਖੇਤਰ ਵਿਚ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਲਈ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਵਲੋਂ ਅਨੇਕਾਂ ਸਿੱਖਿਅਕ ਸੰਸਥਾਵਾਂ ਜਿਵੇਂ ਆਈ.ਆਈ.ਟੀ., ਆਈ.ਆਈ.ਐਮ.ਐਸ ਅਤੇ ਆਈ.ਆਈ.ਐਮ. ਦੀ ਸਥਾਪਨਾ ਕਰਵਾਈ ਗਈ। ਉਨ੍ਹਾਂ ਨੇ ਸਮੂਹ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ ਗਈ। ਇਸ ਮੌਕੇ ਸਮੂਹ ਸਟਾਫ਼ ਅਤੇ ਬੱਚੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੋਲੀ ਹਾਰਟ ਸਕੂਲ ’ ਚ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਸਿਆਸੀ ਸਰਗਰਮੀ ਨੂੰ ਲੈ ਕੇ ਸੰਜੀਵ ਕੋਛੜ ਨੇ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਅਹਿਮ ਮੁਲਾਕਾਤ
Ad Position 24