15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਆਈ . ਐਸ . ਐਫ . ਕਾਲਜ ਆਫ਼ ਫਾਰਮੇਸੀ ਅਤੇ ਬਾਇਓਜੈਂਟਾ ...

( ਸਫ਼ਾ 5 ਦੀ ਬਾਕੀ ) ਗੁਪਤਾ ਨੇ ਕਿਹਾ ਕਿ ਆਈ. ਐਸ.

Ad Position 21
No active advertisement
ਅਜੀਤ ਡੈਸਕ 16-11-2026
( ਸਫ਼ਾ 5 ਦੀ ਬਾਕੀ ) ਗੁਪਤਾ ਨੇ ਕਿਹਾ ਕਿ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਲੋਂ ਵੱਖ-ਵੱਖ ਫਾਰਮਾਸਿਊਟੀਕਲ ਕੰਪਨੀਆਂ ਨਾਲ ਲਗਾਤਾਰ ਸਮਝੌਤੇ ਕੀਤੇ ਜਾ ਰਹੇ ਹਨ, ਤਾਂ ਜੋ ਵਿਦਿਆਰਥੀਆਂ ਨੂੰ ਉਦਯੋਗਿਕ ਖੇਤਰ ਦੀਆਂ ਅਸਲ ਲੋੜਾਂ ਅਤੇ ਆਧੁਨਿਕ ਤਕਨੀਕਾਂ ਨਾਲ ਜਾਣੂੰ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹੇ ਸਮਝੌਤਿਆਂ ਰਾਹੀਂ ਵਿਦਿਆਰਥੀਆਂ ਨੂੰ ਟਰੇਨਿੰਗ, ਪਲੇਸਮੈਂਟ, ਤਕਨੀਕੀ ਗਿਆਨ, ਰਿਸਰਚ, ਪ੍ਰੋਜੈਕਟ ਵਰਕ ਅਤੇ ਤਕਨਾਲੋਜੀ ਦੇ ਆਦਾਨ-ਪ੍ਰਦਾਨ ਦੇ ਵਧੀਆ ਮੌਕੇ ਪ੍ਰਾਪਤ ਹੋਣਗੇ। ਇਸ ਦੇ ਨਾਲ ਹੀ ਕਾਲਜ ਵਲੋਂ ਕੰਪਨੀ ਨੂੰ ਡੀ.ਫਾਰਮਾ, ਬੀ.ਫਾਰਮਾ, ਐਮ.ਫਾਰਮਾ ਅਤੇ ਫਾਰਮ.ਡੀ. ਦੇ ਯੋਗ ਤੇ ਸਿਖਲਾਈ ਪ੍ਰਾਪਤ ਵਿਦਿਆਰਥੀ ਉਪਲਬਧ ਕਰਵਾਉਣ ਵਿਚ ਸਹਿਯੋਗ ਦਿੱਤਾ ਜਾਵੇਗਾ। ਡਾ. ਗੁਪਤਾ ਨੇ ਕਿਹਾ ਕਿ ਇਸ ਸਮਝੌਤੇ ਰਾਹੀਂ ਉਦਯੋਗਿਕ ਖੇਤਰ ਨੂੰ ਕਾਲਜ ਦੀ ਮਾਨਤਾ ਪ੍ਰਾਪਤ ਐਨਾਲਿਟੀਕਲ ਟੈਸਟਿੰਗ ਲੈਬਾਰਟਰੀ ਵਿਚ ਵਾਜਬ ਅਤੇ ਰਿਆਇਤੀ ਦਰਾਂ ‘ਤੇ ਟੈਸਟਿੰਗ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਸਕਣਗੀਆਂ। ਇਸ ਤਰ੍ਹਾਂ ਇਹ ਸਾਂਝ ਵਿਦਿਆਰਥੀਆਂ ਦੇ ਹੁਨਰ ਵਿਕਾਸ ਦੇ ਨਾਲ-ਨਾਲ ਉਦਯੋਗਿਕ ਖੋਜ ਅਤੇ ਤਕਨੀਕੀ ਵਿਕਾਸ ਨੂੰ ਵੀ ਉਤਸ਼ਾਹਿਤ ਕਰੇਗੀ। ਇਸ ਸਮਝੌਤੇ ਨੂੰ ਸਿਰੇ ਚੜ੍ਹਾਉਣ ਵਿਚ ਡਾ. ਵੇਦਪਾਲ, ਪ੍ਰੋਫੈਸਰ ਅਤੇ ਮੁਖੀ ਫਾਰਮਾਕੋਗਨੋਸੀ ਵਿਭਾਗ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜ: ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ ਅਤੇ ਪ੍ਰਿੰਸੀਪਲ ਡਾ. ਆਰ.ਕੇ. ਨਾਰੰਗ ਨੇ ਇਸ ਉਪਲਬਧੀ ‘ਤੇ ਸਮੂਹ ਫੈਕਲਟੀ ਅਤੇ ਸਬੰਧਿਤ ਵਿਭਾਗ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਰੋਟੇਰੀਅਨ ਪ੍ਰਮੋਦ ਬੱਬਰ ਦੀ ਯਾਦ ’ ਚ ਰੋਟਰੀ ਕਲੱਬ ਮੋਗਾ ਸਿਟੀ ਨੇ ਲੰਗਰ ਲਗਾਇਆ ਅਗਲੀ ਖ਼ਬਰ ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ’ ਚ ਡਿਵਾਈਨ ਨਾਲੇਜ ਕੁਇਜ਼ ਮੁਕਾਬਲਾ ਕਰਵਾਇਆ
Ad Position 24