15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਪਿੰਡ ਲੰਗੇਆਣਾ ’ ਚ ਪਰਾਲੀ ਦੀਆਂ ਗੱਠਾਂ ਨੂੰ ਇਕ ਵਿਅਕਤੀ ਨੇ ਲਾਈ ਅੱਗ

ਬਾਘਾ ਪੁਰਾਣਾ, 15 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਲੰਗੇਆਣਾ ‘ਚ ਝੋਨੇ ਦੀ ਪਰਾਲੀ ਦੀਆਂ ਗੱਠਾਂ ਨੂੰ ਅੱਗ ਲਗਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਸਥਾਨ ‘ਤੇ ਪਹੁੰਚੇ ਡੀ.

Ad Position 21
No active advertisement
ਅਜੀਤ ਡੈਸਕ 16-11-2026
ਬਾਘਾ ਪੁਰਾਣਾ, 15 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਲੰਗੇਆਣਾ ‘ਚ ਝੋਨੇ ਦੀ ਪਰਾਲੀ ਦੀਆਂ ਗੱਠਾਂ ਨੂੰ ਅੱਗ ਲਗਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਸਥਾਨ ‘ਤੇ ਪਹੁੰਚੇ ਡੀ.ਐਸ.ਪੀ. ਜਸਬਿੰਦਰ ਸਿੰਘ ਖਹਿਰਾ ਬਾਘਾ ਪੁਰਾਣਾ, ਐਸ.ਐਚ.ਓ ਜਨਕ ਰਾਜ ਬਾਘਾ ਪੁਰਾਣਾ ਅਤੇ ਤਹਿਸੀਲਦਾਰ ਅਮਨਦੀਪ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਝੋਨੇ ਦੀ ਪਰਾਲੀ ਅਤੇ ਝੋਨੇ ਦੀ ਰਹਿਦ-ਖੂੰਦ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਕਿ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾਈਆਂ ਜਾਣ। ਪਰ ਬਾਘਾ ਪੁਰਾਣਾ ਦੇ ਨਜ਼ਦੀਕ ਪੈਂਦੇ ਪਿੰਡ ਲੰਗੇਆਣਾ ਵਿਖੇ ਲਗਭਗ ਤੀਹ ਏਕੜ ਦੇ ਕਰੀਬ ਵੱਖ-ਵੱਖ ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾਈਆਂ ਜਾ ਰਹੀਆਂ ਸਨ ਕਿ ਨੇੜੇ ਦੇ ਖੇਤ ਵਾਲੇ ਇਕ ਕਿਸਾਨ ਵਲੋਂ ਆਪਸੀ ਕਿਸੇ ਰੰਜਸ਼ ਤਹਿਤ ਪਰਾਲ਼ੀ ਦੀਆਂ ਗੱਠਾਂ ਨੂੰ ਅੱਗ ਲਗਾ ਦਿੱਤੀ ਗਈ ਜਿਸ ਦਾ ਪਤਾ ਚੱਲਦਿਆਂ ਹੀ ਬਾਘਾ ਪੁਰਾਣਾ ਦੇ ਪੁਲਿਸ ਪ੍ਰਸ਼ਾਸਨ ਨੇ ਉਕਤ ਘਟਨਾ ਸਥਾਨ ‘ਤੇ ਪੁੱਜ ਕੇ ਕੁਝ ਪਰਾਲੀ ਦੀਆਂ ਗੱਠਾਂ ਨੂੰ ਲੱਗੀ ਅੱਗ ‘ਤੇ ਕਾਬੂ ਪਾਉਂਦੇ ਹੋਏ ਉਕਤ ਕਿਸਾਨ ‘ਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਮੌਕੇ ਡੀ.ਐਸ.ਪੀ. ਜਸਬਿੰਦਰ ਸਿੰਘ ਖਹਿਰਾ ਬਾਘਾ ਪੁਰਾਣਾ, ਐਸ.ਐਚ.ਓ. ਜਨਕ ਰਾਜ ਬਾਘਾ ਪੁਰਾਣਾ ਅਤੇ ਤਹਿਸੀਲਦਾਰ ਅਮਨਦੀਪ ਗੋਇਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਪ੍ਰਹੇਜ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਬੰਦ ਕਰਨ ਦੇ ਫ਼ੈਸਲੇ ਨਾਲ ਆੜ੍ਹਤੀ ਤੇ ਕਿਸਾਨ ਪ੍ਰੇਸ਼ਾਨ- ਪ੍ਰਧਾਨ ਸਮੀਰ ਜੈਨ ਟਰੱਕ ਨਾ ਮਿਲਣ... ਅਗਲੀ ਖ਼ਬਰ ਭਾਕਿਯੂ ਏਕਤਾ ( ਉਗਰਾਹਾਂ ) ਜਥੇਬੰਦੀ ਦੇ ਸੰਘਰਸ਼ ਦੇ ਜ਼ੋਰ ਨਾਲ ਕਿਸਾਨਾਂ ਨੂੰ ਜੇਲ੍ਹ ’ ਚੋਂ ਰਿਹਾਅ ਕਰਵਾਇਆ
Ad Position 24