15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸਰਕਾਰ ਵਲੋਂ ਝੋਨੇ ਦੀ ਖ਼ਰੀਦ ਬੰਦ ਕਰਨ ਦੇ ਫ਼ੈਸਲੇ ਨਾਲ ਆੜ੍ਹਤੀ ਤੇ ਕਿਸਾਨ ਪ੍ਰੇਸ਼ਾਨ- ਪ੍ਰਧਾਨ ਸਮੀਰ ਜੈਨ ਟਰੱਕ ਨਾ ਮਿਲਣ ’ਤੇ ਮੰਡੀਆਂ ਵਿਚ ਲੱਗੇ ਝੋਨੇ ਦੀਆਂ ਬੋਰੀਆਂ ਦੇ ਅੰਬਾਰ

ਮੋਗਾ, 15 ਨਵੰਬਰ (ਅਸ਼ੋਕ ਬਾਂਸਲ)- ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰਨ ਦੇ ਫ਼ੈਸਲੇ ਨਾਲ ਮੋਗਾ ਜ਼ਿਲ੍ਹੇ ਦੀਆਂ ਮੰਡੀਆਂ ’ਚ ਕਿਸਾਨਾਂ ਅਤੇ ਆੜ੍ਹਤੀਆਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਇਕ ਪਾਸੇ ਮੰਡੀਆਂ ਵਿਚ ਪਹਿਲਾਂ ਹੀ ਖ਼ਰੀਦੇ ਗਏ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ ਅਤੇ ਦੂਜੇ ਪਾਸੇ ਖ਼ਰੀਦ ਏਜੰਸੀਆਂ ਵਲੋਂ ਝੋਨੇ ਦੀ ਖ਼ਰੀਦ ਦਾ ਟੀਚਾ ਪੂਰਾ ਹੋਣ ਦਾ ਹਵਾਲਾ ਦੇ ਕੇ ਨਵੀਂ ਫ਼ਸਲ ਦੀ ਖ਼ਰੀਦ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 16-11-2026
ਮੋਗਾ, 15 ਨਵੰਬਰ (ਅਸ਼ੋਕ ਬਾਂਸਲ)- ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰਨ ਦੇ ਫ਼ੈਸਲੇ ਨਾਲ ਮੋਗਾ ਜ਼ਿਲ੍ਹੇ ਦੀਆਂ ਮੰਡੀਆਂ ’ਚ ਕਿਸਾਨਾਂ ਅਤੇ ਆੜ੍ਹਤੀਆਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਇਕ ਪਾਸੇ ਮੰਡੀਆਂ ਵਿਚ ਪਹਿਲਾਂ ਹੀ ਖ਼ਰੀਦੇ ਗਏ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ ਅਤੇ ਦੂਜੇ ਪਾਸੇ ਖ਼ਰੀਦ ਏਜੰਸੀਆਂ ਵਲੋਂ ਝੋਨੇ ਦੀ ਖ਼ਰੀਦ ਦਾ ਟੀਚਾ ਪੂਰਾ ਹੋਣ ਦਾ ਹਵਾਲਾ ਦੇ ਕੇ ਨਵੀਂ ਫ਼ਸਲ ਦੀ ਖ਼ਰੀਦ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸਮੀਰ ਜੈਨ ਨੇ ਕਿਹਾ ਕਿ ਮੋਗਾ ਜ਼ਿਲ੍ਹੇ ’ਚ ਝੋਨੇ ਦੀ ਬਿਜਾਈ ਅਤੇ ਫ਼ਸਲ ਪੱਕਣ ਦਾ ਸਮਾਂ ਹੋਰਨਾਂ ਇਲਾਕਿਆਂ ਦੇ ਮੁਕਾਬਲੇ ਦੇਰੀ ਨਾਲ ਹੁੰਦਾ ਹੈ। ਇਸੇ ਕਾਰਨ ਇੱਥੋਂ ਦੀਆਂ ਮੰਡੀਆਂ ’ਚ ਝੋਨੇ ਦੀ ਆਮਦ ਵੀ ਲੰਮਾ ਸਮਾਂ ਜਾਰੀ ਰਹਿੰਦੀ ਹੈ ਪਰ ਸਰਕਾਰ ਵਲੋਂ ਖ਼ਰੀਦ ਬੰਦ ਕਰਨ ਦੇ ਫ਼ੈਸਲੇ ਨਾਲ ਇਸ ਇਲਾਕੇ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੋਗਾ ਅਨਾਜ ਮੰਡੀ ਵਿਚ ਲਗਪਗ 31 ਲੱਖ 20 ਹਜ਼ਾਰ ਬੋਰੀ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦ ਕਿ ਲਿਫ਼ਟਿੰਗ ਦਾ ਕੰਮ ਬਹੁਤ ਹੀ ਸੁਸਤ ਰਫ਼ਤਾਰ ਨਾਲ ਚੱਲਣ ਕਾਰਨ ਹੁਣ ਤੱਕ ਸਿਰਫ਼ 21 ਲੱਖ ਬੋਰੀਆਂ ਦੀ ਹੀ ਮੰਡੀ ਵਿਚੋਂ ਚੁਕਾਈ ਹੋ ਸਕੀ ਹੈ। ਇਸ ਸਮੇਂ ਵੀ ਕਰੀਬ 10 ਲੱਖ ਬੋਰੀਆਂ ਝੋਨਾ ਮੰਡੀ ਵਿਚ ਚੁਕਾਈ ਦੀ ਉਡੀਕ ਕਰ ਰਿਹਾ ਹੈ। ਅਜਿਹੇ ਹਾਲਾਤ ਵਿਚ ਜੇਕਰ ਖ਼ਰੀਦ ਏਜੰਸੀਆਂ ਵਲੋਂ ਨਵੀਂ ਫ਼ਸਲ ਦੀ ਖ਼ਰੀਦ ਬੰਦ ਕਰ ਦਿੱਤੀ ਜਾਂਦੀ ਹੈ ਤਾਂ ਕਿਸਾਨ ਆਪਣੀ ਫ਼ਸਲ ਕਿੱਥੇ ਲੈ ਕੇ ਜਾਣਗੇ, ਇਹ ਇਕ ਵੱਡਾ ਸਵਾਲ ਬਣ ਗਿਆ ਹੈ। ਆੜ੍ਹਤੀਆਂ ਲਈ ਵੀ ਮੰਡੀ ’ਚ ਪਈ ਫ਼ਸਲ ਦੀ ਸਾਂਭ-ਸੰਭਾਲ ਕਰਨਾ ਅਤੇ ਕਿਸਾਨਾਂ ਨੂੰ ਜਵਾਬ ਦੇਣਾ ਔਖਾ ਹੋ ਰਿਹਾ ਹੈ। ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਇਸ ਦੌਰਾਨ ਮੀਂਹ ਪੈ ਜਾਂਦਾ ਹੈ ਤਾਂ ਮੰਡੀਆਂ ਵਿਚ ਖੁੱਲ੍ਹੇ ਅਸਮਾਨ ਹੇਠ ਪਈਆਂ ਝੋਨੇ ਦੀਆਂ ਬੋਰੀਆਂ ਅਤੇ ਢੇਰੀਆਂ ਨੂੰ ਭਾਰੀ ਨੁਕਸਾਨ ਪਹੁੰਚ ਸਕਦਾ ਹੈ। ਪ੍ਰਧਾਨ ਸਮੀਰ ਜੈਨ ਨੇ ਪੰਜਾਬ ਸਰਕਾਰ ਅਤੇ ਸੰਬੰਧਿਤ ਖ਼ਰੀਦ ਏਜੰਸੀਆਂ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਮੋਗਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਜਾਰੀ ਰੱਖੀ ਜਾਵੇ, ਖ਼ਰੀਦੇ ਹੋਏ ਝੋਨੇ ਦੀ ਲਿਫ਼ਟਿੰਗ ਵਿਚ ਤੇਜ਼ੀ ਲਿਆਂਦੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਮੰਡੀਆਂ ’ਚ ਝੋਨੇ ਦੀ ਆਮਦ ਬੰਦ ਹੋਣ ਤੱਕ ਖ਼ਰੀਦ ਜਾਰੀ ਰੱਖਣ ਦੇ ਨਿਰਦੇਸ਼ ਅਗਲੀ ਖ਼ਬਰ ਪਿੰਡ ਲੰਗੇਆਣਾ ’ ਚ ਪਰਾਲੀ ਦੀਆਂ ਗੱਠਾਂ ਨੂੰ ਇਕ ਵਿਅਕਤੀ ਨੇ ਲਾਈ ਅੱਗ
Ad Position 24