ਸ਼ਹੀਦ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਦਕਰ ਨੂੰ
ਸਮਰਪਿਤ ਕੋਟ ਈਸੇ ਖਾਂ ਵਿਖੇ ਸਮਾਗਮ 20 ਨੂੰ-ਡਾ. ਜੱਗਾ ਸਿੰਘ
ਕੋਟ ਈਸੇ ਖਾਂ, 16 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ: ਨੰਬਰ 295) ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਡਕਰ ਦੇ ਵਿਚਾਰਾਂ ਨੂੰ ਸਮਰਪਿਤ ਵਿਸ਼ਾਲ ਜਾਗਰੂਕਤਾ ਸਮਾਗਮ 20 ਨਵੰਬਰ 2026 ਦਿਨ ਸ਼ੁੱਕਰਵਾਰ ਸਵੇਰੇ 11 ਵਜੇ ਤੋਂ ਦੁਪਹਿਰ 3.
ਕੋਟ ਈਸੇ ਖਾਂ, 16 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ: ਨੰਬਰ 295) ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਡਕਰ ਦੇ ਵਿਚਾਰਾਂ ਨੂੰ ਸਮਰਪਿਤ ਵਿਸ਼ਾਲ ਜਾਗਰੂਕਤਾ ਸਮਾਗਮ 20 ਨਵੰਬਰ 2026 ਦਿਨ ਸ਼ੁੱਕਰਵਾਰ ਸਵੇਰੇ 11 ਵਜੇ ਤੋਂ ਦੁਪਹਿਰ 3.30 ਵਜੇ ਤੱਕ, ਕੇ.ਆਰ.ਬੀ. ਟਰੱਸਟ ਹਾਲ, ਮਸੀਤਾਂ ਰੋਡ, ਕੋਟ ਈਸੇ ਖਾਂ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਹਲਕਾ ਪ੍ਰਧਾਨ ਡਾ. ਜੱਗਾ ਸਿੰਘ ਕਾਦਰਵਾਲਾ ਨੇ ਦੱਸਿਆ ਕਿ ਸਮਾਗਮ ਦਾ ਮੁੱਖ ਉਦੇਸ਼ ਸਰਕਾਰੀ ਨਿਯਮਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਮਾਜ ਨੂੰ ਜਾਗਰੂਕ ਕਰਨਾ ਹੈ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਗੁਰੂ ਰਵਿਦਾਸ ਯੂਨੀਵਰਸਿਟੀ ਤੋਂ ਡਾ. ਸੰਦੀਪ ਗੋਇਲ, ਡਾ. ਰਮੇਸ਼ ਕੁਮਾਰ ਬਾਲੀ ਕੌਮੀ ਪ੍ਰਧਾਨ, ਐਸ.ਐਮ.ਓ. ਸੁਖਪ੍ਰੀਤ ਸਿੰਘ ਬਰਾੜ, ਡੀ.ਐਸ.ਪੀ. ਸੁਖਵਿੰਦਰ ਸਿੰਘ ਬਰਾੜ, ਐਸ.ਐਚ.ਓ. ਕਮਲਜੀਤ ਸਿੰਘ ਅਤੇ ਡਾ. ਮਹਿੰਦਰ ਸਿੰਘ ਗਿੱਲ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ।