16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਜਵਾਨੀ ਸੰਭਾਲ ਸਾਈਕਲ ਯਾਤਰਾ’ ਨੇ ਕਾਂਗਰਸ ਪ੍ਰਤੀ ਲੋਕਾਂ ’ਚ ਨਵਾਂ ਜੋਸ਼ ਭਰਿਆ-ਕਾਕਾ ਲੋਹਗੜ੍ਹ

ਕੋਟ ਈਸੇ ਖਾਂ, 16 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਵਲੋਂ ਕੱਢੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਨੇ ਸੂਬੇ ਦੇ ਨੌਜਵਾਨਾਂ ਅਤੇ ਆਮ ਲੋਕਾਂ ਵਿਚ ਕਾਂਗਰਸ ਪਾਰਟੀ ਪ੍ਰਤੀ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ, ਪੰਜਾਬ ਦੀ ਜਵਾਨੀ ਨੂੰ ਬਚਾਉਣ ਅਤੇ ਲੋਕਾਂ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਲਾਮਬੰਦ ਕਰਨਾ ਹੈ ਅਤੇ ਹਲਕਾ ਧਰਮਕੋਟ ਵਿਚ ਯਾਤਰਾ ਦੌਰਾਨ ਹਲਕਾ ਵਾਸੀਆਂ ਵਲੋਂ ਜੋ ਵੱਡੀ ਗਿਣਤੀ ਨਾਲ ਅਥਾਹ ਪਿਆਰ ਸਤਿਕਾਰ ਦਿੱਤਾ ਗਿਆ, ਉਸ ਲਈ ਹਲਕਾ ਵਾਸੀਆਂ ਦੇ ਹਮੇਸ਼ਾ ਰਿਣੀ ਰਹਾਂਗੇ।

Ad Position 21
No active advertisement
ਅਜੀਤ ਡੈਸਕ 17-11-2026
ਕੋਟ ਈਸੇ ਖਾਂ, 16 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਵਲੋਂ ਕੱਢੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਨੇ ਸੂਬੇ ਦੇ ਨੌਜਵਾਨਾਂ ਅਤੇ ਆਮ ਲੋਕਾਂ ਵਿਚ ਕਾਂਗਰਸ ਪਾਰਟੀ ਪ੍ਰਤੀ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ, ਪੰਜਾਬ ਦੀ ਜਵਾਨੀ ਨੂੰ ਬਚਾਉਣ ਅਤੇ ਲੋਕਾਂ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਲਾਮਬੰਦ ਕਰਨਾ ਹੈ ਅਤੇ ਹਲਕਾ ਧਰਮਕੋਟ ਵਿਚ ਯਾਤਰਾ ਦੌਰਾਨ ਹਲਕਾ ਵਾਸੀਆਂ ਵਲੋਂ ਜੋ ਵੱਡੀ ਗਿਣਤੀ ਨਾਲ ਅਥਾਹ ਪਿਆਰ ਸਤਿਕਾਰ ਦਿੱਤਾ ਗਿਆ, ਉਸ ਲਈ ਹਲਕਾ ਵਾਸੀਆਂ ਦੇ ਹਮੇਸ਼ਾ ਰਿਣੀ ਰਹਾਂਗੇ। ਇਹ ਪ੍ਰਗਟਾਵਾ ਪ੍ਰੈੱਸ ਬਿਆਨ ਰਾਹੀਂ ਕਰਦਿਆਂ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਕਿਹਾ ਕਿ ਅੱਜ ਪੰਜਾਬ ਦਾ ਨੌਜਵਾਨ ਬੇਰੁਜ਼ਗਾਰੀ, ਨਸ਼ਿਆਂ ਅਤੇ ਹੋਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਸੂਬੇ ਦੀ ਜਵਾਨੀ ਨੂੰ ਸਹੀ ਦਿਸ਼ਾ ਦੇਣ ਦੀ ਬੇਹੱਦ ਲੋੜ ਹੈ, ਪਰ ਮੌਜੂਦਾ ਆਪ ਸਰਕਾਰ ਦੇ ਕਾਰਜਕਾਲ ‘ਚ ਸੂਬੇ ਦੀ ਖ਼ੁਸ਼ਹਾਲੀ ਦੇ ਯਤਨ ਦਾ ਕੀ ਹੋਣੇ ਸੀ ਉਲਟਾ ਧੱਕੇਸ਼ਾਹੀਆਂ, ਭ੍ਰਿਸ਼ਟਾਚਾਰ, ਨਸ਼ਾ, ਜ਼ਮੀਨਾਂ ‘ਤੇ ਕਬਜ਼ੇ ਤੇ ਇਨ੍ਹਾਂ ਦੇ ਆਗੂਆਂ ਦੀਆਂ ਗਲਤ ਬਿਆਨਬਾਜ਼ੀਆਂ ਨੇ ਲੋਕਾਂ ਦੇ ਪੱਲੇ ਨਿਰਾਸ਼ਾ ਹੀ ਪਾਈ ਤੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਆਪ ਨੂੰ ਚਲਦਾ ਕਰਨ ਲਈ ਕਾਹਲੇ ਹਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੀ ਸਾਰ ਨਹੀਂ ਲੈ ਰਹੀ ਪੰਜਾਬ ਸਰਕਾਰ-ਐਡਵੋਕੇਟ ਧਰਮਪਾਲ ਸਿੰਘ ਡੀ.ਪੀ. ਕਿਹਾ, ਝੋਨੇ ਦੀ ਖਰੀਦ ਅਤੇ ਚੁਕਾਈ ਵਿਚ... ਅਗਲੀ ਖ਼ਬਰ ਡਾ. ਸੈਫੂਦੀਨ ਕਿਚਲੂ ਸਕੂਲ ’ਚ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਮਨਾਇਆ
Ad Position 24