16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਭਾਕਿਯੂ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦਾ ਡੈਲੀਗੇਟ ਇਜਲਾਸ ਅੱਜ-ਬਲੌਰ ਸਿੰਘ ਘੱਲ ਕਲਾਂ

ਮੋਗਾ, 16 ਨਵੰਬਰ (ਸੁਰਿੰਦਰਪਾਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਕਮੇਟੀ ਦੀ ਚੋਣ ਲਈ ਜ਼ਿਲ੍ਹਾ ਡੈਲੀਗੇਟ ਇਜਲਾਸ ਮਿਤੀ 17 ਨਵੰਬਰ ਨੂੰ ਭਾਲਿਆ ਵਾਲਾ ਮੰਦਰ ਪੁਰਾਣਾ ਬਾਜ਼ਾਰ ਨੇੜੇ ਸ਼ਿਵ ਮੰਦਰ ਬੱਧਨੀ ਕਲਾਂ ਵਿਖੇ 11 ਵਜੇ ਸੱਦਣ ਦਾ ਫ਼ੈਸਲਾ ਕੀਤਾ ਗਿਆ। ਡੈਲੀਗੇਟ ਇਜਲਾਸ ਵਿਚ ਸੂਬਾ ਕਮੇਟੀ ਦੇ ਮੈਂਬਰ ਚੋਣ ਨਿਗਰਾਨ ਵਜੋਂ ਸ਼ਾਮਿਲ ਹੋਣਗੇ।

Ad Position 21
No active advertisement
ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਮੀਟਿੰਗ ਕਰਦੇ ਹੋਏ। ਤਸਵੀਰ : ਹਰਜੀਤ ਸਿੰਘ 17-11-2026
ਮੋਗਾ, 16 ਨਵੰਬਰ (ਸੁਰਿੰਦਰਪਾਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਕਮੇਟੀ ਦੀ ਚੋਣ ਲਈ ਜ਼ਿਲ੍ਹਾ ਡੈਲੀਗੇਟ ਇਜਲਾਸ ਮਿਤੀ 17 ਨਵੰਬਰ ਨੂੰ ਭਾਲਿਆ ਵਾਲਾ ਮੰਦਰ ਪੁਰਾਣਾ ਬਾਜ਼ਾਰ ਨੇੜੇ ਸ਼ਿਵ ਮੰਦਰ ਬੱਧਨੀ ਕਲਾਂ ਵਿਖੇ 11 ਵਜੇ ਸੱਦਣ ਦਾ ਫ਼ੈਸਲਾ ਕੀਤਾ ਗਿਆ। ਡੈਲੀਗੇਟ ਇਜਲਾਸ ਵਿਚ ਸੂਬਾ ਕਮੇਟੀ ਦੇ ਮੈਂਬਰ ਚੋਣ ਨਿਗਰਾਨ ਵਜੋਂ ਸ਼ਾਮਿਲ ਹੋਣਗੇ। ਡੈਲੀਗੇਟ ਇਜਲਾਸ ਵਿਚ ਪਿਛਲੇ ਸਮੇਂ ਵਿਚ ਕੀਤੇ ਗਏ ਕੰਮਾਂ ਕਾਰਾਂ ਦੀ ਰਿਪੋਰਟ ਅਤੇ ਹਿਸਾਬ ਕਿਤਾਬ ਦੀ ਰਿਪੋਰਟ ਡੈਲੀਗੇਟ ਇਜਲਾਸ ਵਿਚ ਪੇਸ਼ ਕੀਤੀ ਜਾਵੇਗੀ। ਰਿਪੋਰਟਾਂ ਪਾਸ ਕਰਾਉਣ ਤੋਂ ਬਾਅਦ ਨਵੀਂ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਜਾਵੇਗੀ। ਆਗੂਆਂ ਨੇ ਇਹ ਵੀ ਦੱਸਿਆ ਕਿ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਰਮੇਸ਼ ਮਾਲੜੀ ਨੂੰ ਤਲਵੰਡੀ ਸਲੇਮ ਦੇ ਸਰਪੰਚ ਵਲੋਂ ਜਦੋਂ ਕੁਝ ਸਮਾਂ ਪਹਿਲਾਂ ਅਵਤਾਰ ਪਾਸ਼ ਦਾ ਜਨਮ ਦਿਨ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ ਤਾਂ ਗ਼ਲਤ ਜਾਤੀ ਸੂਚਕ ਸ਼ਬਦ ਦੀ ਵਰਤੋਂ ਕੀਤੀ ਗਈ ਅਤੇ ਹੋਰ ਵੀ ਕਈ ਗ਼ਲਤ ਸ਼ਬਦ ਵਰਤੇ ਗਏ ਜਿਸ ਖ਼ਿਲਾਫ਼ ਸੰਘਰਸ਼ ਦੇ ਦਬਾਅ ਕਾਰਨ ਪਰਚਾ ਤਾਂ ਦਰਜ ਹੋ ਗਿਆ ਸੀ ਪਰੰਤੂ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉਸ ਦੀ ਗ੍ਰਿਫ਼ਤਾਰੀ ਲਈ 22 ਨਵੰਬਰ ਨੂੰ ਜੋ ਭਰਾਤਰੀ ਜਥੇਬੰਦੀਆਂ ਵਲੋਂ ਡੀ.ਐਸ.ਪੀ. ਨਕੋਦਰ ਦੇ ਦਫ਼ਤਰ ਮੂਹਰੇ ਧਰਨਾ ਲਾਇਆ ਜਾ ਰਿਹਾ ਹੈ ਉਸ ਵਿਚ ਸਾਡੀ ਜਥੇਬੰਦੀ ਵੱਡੀ ਗਿਣਤੀ ਸ਼ਮੂਲੀਅਤ ਕਰਵਾਏਗੀ । ਅੱਜ ਦੀ ਮੀਟਿੰਗ ਵਿਚ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ, ਜਗੀਰ ਸਿੰਘ ਹਿੰਮਤਪੁਰਾ, ਕਰਮਜੀਤ ਕੌਰ ਹਿੰਮਤਪੁਰਾ, ਜਗਜੀਤ ਸਿੰਘ ਬੱਧਨੀ ਕਲਾਂ, ਬੂਟਾ ਸਿੰਘ ਭਾਗੀਕੇ, ਲਖਬੀਰ ਸਿੰਘ ਚੜਿੱਕ, ਇਕਬਾਲ ਸਿੰਘ ਸਿੰਘਾਂਵਾਲਾ, ਕੇਵਲ ਕ੍ਰਿਸ਼ਨ ਬੱਧਨੀ, ਸੁਖਜੀਤ ਸਿੰਘ ਲੰਢੇਕੇ, ਬਲਜੀਤ ਸਿੰਘ ਸੁਖਾਨੰਦ, ਗਗਨਦੀਪ ਸਿੰਘ ਡਰੋਲੀ ਭਾਈ ਆਦਿ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੂੰ ਲੋਕਾਂ ਦਾ ਮਿਲ ਰਿਹਾ ਵੱਡਾ ਹੁੰਗਾਰਾ-ਔਲਖ, ਸ਼ਾਹ ਅਗਲੀ ਖ਼ਬਰ ਬਾਪੂ ਨਿਰਭੈ ਸਿੰਘ ਦੇ ਦਿਹਾਂਤ ’ਤੇ ਸਰਪੰਚ ਗੁਰਜੀਤ ਸਿੰਘ ਕੋਟਲਾ ਨਾਲ ਆਗੂਆਂ ਨੇ ਕੀਤਾ ਦੁੱਖ ਸਾਂਝਾ
Ad Position 24