16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਜਵਾਨੀ ਸੰਭਾਲ ਸਾਈਕਲ ਯਾਤਰਾ ਤਹਿਤ ਸਾਬਕਾ ਮੁੱਖ ਮੰਤਰੀ ਚੰਨੀ ਨਿਹਾਲ ਸਿੰਘ ਵਾਲਾ ਪੁੱਜੇ

ਮੋਗਾ, 16 ਨਵੰਬਰ (ਸੁਰਿੰਦਰਪਾਲ ਸਿੰਘ)- ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਮੋਗਾ ਵਲੋਂ ਗੁਰਸ਼ਬਦ ਪ੍ਰਚਾਰ ਮਿਸ਼ਨ ਤਹਿਤ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਕਰਵਾਇਆ ਗਿਆ ਗੁਰਮਤਿ ਕੀਰਤਨ ਸਮਾਗਮ ਯਾਦਗਾਰੀ ਹੋ ਨਿੱਬੜਿਆ। ਲਗਾਤਾਰ 6 ਘੰਟੇ ਦੇਰ ਰਾਤ ਤੱਕ ਚੱਲੇ ਇਸ ਸਮਾਗਮ ਦਾ ਹਜ਼ਾਰਾਂ ਦੀ ਤਾਦਾਦ ’ਚ ਪੁੱਜੀ ਸੰਗਤ ਨੇ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ।

Ad Position 21
No active advertisement
ਪ੍ਰਧਾਨ ਬਲਜੀਤ ਸਿੰਘ ਵਿੱਕੀ ਨੇ ਸਮਾਗਮ ’ਚ ਪੁੱਜੀਆਂ ਸੰਗਤਾਂ ਦਾ ਕੀਤਾ ਧੰਨਵਾਦ 17-11-2026
ਮੋਗਾ, 16 ਨਵੰਬਰ (ਸੁਰਿੰਦਰਪਾਲ ਸਿੰਘ)- ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਮੋਗਾ ਵਲੋਂ ਗੁਰਸ਼ਬਦ ਪ੍ਰਚਾਰ ਮਿਸ਼ਨ ਤਹਿਤ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਕਰਵਾਇਆ ਗਿਆ ਗੁਰਮਤਿ ਕੀਰਤਨ ਸਮਾਗਮ ਯਾਦਗਾਰੀ ਹੋ ਨਿੱਬੜਿਆ। ਲਗਾਤਾਰ 6 ਘੰਟੇ ਦੇਰ ਰਾਤ ਤੱਕ ਚੱਲੇ ਇਸ ਸਮਾਗਮ ਦਾ ਹਜ਼ਾਰਾਂ ਦੀ ਤਾਦਾਦ ’ਚ ਪੁੱਜੀ ਸੰਗਤ ਨੇ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ। ਗੁਰਮਤਿ ਸਮਾਗਮ ਦੀ ਅਰੰਭਤਾ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਈ। ਉਪਰੰਤ ਇਸਤਰੀ ਸਤਿਸੰਗ ਸਭਾਵਾਂ ਦੇ ਜਥੇ ਵਲੋਂ ਸ਼ਬਦ ਕੀਰਤਨ ਰਾਹੀਂ ਹਾਜ਼ਰੀ ਲਗਵਾਈ ਗਈ। ਛੋਟੇ ਛੋਟੇ ਬੱਚਿਆਂ ਵਲੋਂ ਗੁਰਬਾਣੀ ਗਾਇਨ ਨੂੰ ਸੰਗਤਾਂ ਵਲੋਂ ਭਰਪੂਰ ਹੁੰਗਾਰਾ ਮਿਲਿਆ। ਭਾਈ ਰਣਜੀਤ ਸਿੰਘ ਮਾਲਵਾ ਦੇ ਜਥੇ ਤੋਂ ਬਾਅਦ ਭਾਈ ਪਰਮਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬੀਬੀ ਕਾਹਨ ਕੌਰ ਤੇ ਭਾਈ ਹਰਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਨੇ ਆਪਣੇ ਜਥਿਆਂ ਸਮੇਤ ਭਰਵੀਂ ਹਾਜ਼ਰੀ ਲਗਵਾਈ। ਸਮਾਗਮ ਵਿਚ ਵਿਸ਼ੇਸ਼ ਤੌਰ ‘ਤੇ ਪੁੱਜੇ ਸਿੱਖ ਪੰਥ ਦੇ ਸਿਰਮੌਰ ਕੀਰਤਨੀ ਭਾਈ ਅੰਮ੍ਰਿਤਪਾਲ ਸਿੰਘ ਢਪਈ, ਭਾਈ ਨਿਰਮਲ ਸਿੰਘ ਨਾਗਪੁਰੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਪ੍ਰਿੰਸੀਪਲ ਉਸਤਾਦ ਸੁਖਵੰਤ ਸਿੰਘ ਜਵੱਦੀ ਟਕਸਾਲ ਪਦਮ ਸ੍ਰੀ ਭਾਈ ਹਰਜਿੰਦਰ ਸਿੰਘ ਸ੍ਰੀ ਨਗਰ ਵਾਲਿਆਂ ਨੇ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਮੰਤਰ ਮੁਗਧ ਕੀਤਾ। ਸਮਾਗਮ ਦੇ ਅਖੀਰ ਵਿਚ ਭਾਈ ਅਨੰਤਵੀਰ ਸਿੰਘ ਯੂ.ਐਸ.ਏ. ਵਾਲਿਆਂ ਨੇ ਆਪਣੀ ਸੁਰੀਲੀ ਤੇ ਬੁਲੰਦ ਆਵਾਜ਼ ਦੁਆਰਾ ਗੁਰਬਾਣੀ ਗਾਇਣ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੀ ਸੰਪੂਰਨਤਾ ਭਾਈ ਚਰਨ ਸਿੰਘ ਹੈੱਡ ਗ੍ਰੰਥੀ ਵਲੋਂ ਅਰਦਾਸ ਬੇਨਤੀ ਨਾਲ ਕੀਤੀ ਗਈ। ਸਟੇਜ ਦਾ ਸਮੁੱਚਾ ਸੰਚਾਲਨ ਬਲਜਿੰਦਰ ਸਿੰਘ ਸਹਿਗਲ ਵਲੋਂ ਨਿਭਾਇਆ ਗਿਆ। ਸਮਾਗਮ ਦੌਰਾਨ ਸਮਾਗਮ ਵਿਚ ਵਡਮੁੱਲਾ ਸਹਿਯੋਗ ਦੇਣ ਵਾਲੀਆਂ ਸ਼ਖ਼ਸੀਅਤਾਂ ਤੇ ਸੰਸਥਾਵਾਂ ਨੂੰ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ। ਸਮਾਗਮ ’ਚ ਹੋਰਨਾਂ ਤੋਂ ਇਲਾਵਾ ਸੰਤ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ, ਬਾਬਾ ਮਹਿੰਦਰ ਸਿੰਘ ਜਨੇਰ ਟਕਸਾਲ, ਬਲਜੀਤ ਸਿੰਘ ਵਿੱਕੀ ਮੁੱਖ ਸੇਵਾਦਾਰ, ਰਸ਼ਪਾਲ ਸਿੰਘ ਅਰੋੜਾ, ਸਤਨਾਮ ਸਿੰਘ ਬੀ.ਏ., ਸਰਬਜੀਤ ਸਿੰਘ ਐਡਵੋਕੇਟ, ਸੁਰਿੰਦਰਪਾਲ ਸਿੰਘ ਮੁੱਖ ਸੇਵਾਦਾਰ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ, ਜਸਵੀਰ ਸਿੰਘ ਯੂ.ਕੇ., ਕੁਲਦੀਪ ਸਿੰਘ ਗਿਆਨੀ ਬ੍ਰਦਰਜ਼, ਉੱਘੇ ਸਮਾਜ ਸੇਵੀ ਤੇ ਸਮਾਗਮ ਦੇ ਮੁੱਖ ਪ੍ਰਬੰਧਕ ਭੁਪਿੰਦਰ ਸਿੰਘ ਬਬਲੂ ਕੰਡਾ, ਰਜਿੰਦਰ ਵਧਵਾ ਉੱਘੇ ਬਿਜ਼ਨਸਮੈਨ, ਅਜੀਤ ਸਿੰਘ ਰੋਹਨੀ, ਵਿਧਾਇਕ (ਬਾਕੀ ਸਫ਼ਾ 8 ’ ਤੇ)
Ad Position 22
No active advertisement
ਪਿਛਲੀ ਖ਼ਬਰ ਪੂਰੀ ਤਰ੍ਹਾਂ ਜਨ ਆਧਾਰ ਗੁਆ ਚੁੱਕੀ ਆਮ ਆਦਮੀ ਪਾਰਟੀ ਨੇ ਹੋਂਦ ਬਚਾਉਣ ਲਈ ਚੋਣਾਂ ਵਿੱਚ ਉਤਾਰੇ ਦੋ ਮੈਂਬਰ ਪਾਰਲੀਮੈਂਟ - ਕ... ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਵਲੋਂ ਕਰਵਾਇਆ ਕੀਰਤਨ ਸਮਾਗਮ ਯਾਦਗਾਰੀ ਹੋ ਨਿੱਬੜਿਆ
Ad Position 24