ਸੂਬੇ ਦੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਜ਼ਰੂਰੀ-ਛਿੰਦਾ
ਠੱਠੀ ਭਾਈ, 17 ਨਵੰਬਰ (ਜਗਰੂਪ ਸਿੰਘ ਮਠਾੜੂ)-ਪੰਜਾਬ ਦੀ ਤਰੱਕੀ ਅਤੇ ਚੁਤਰਫਾ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਰਕਾਰ ਬਣਾਉਣੀ ਬੇਹੱਦ ਜ਼ਰੂਰੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ।
ਠੱਠੀ ਭਾਈ, 17 ਨਵੰਬਰ (ਜਗਰੂਪ ਸਿੰਘ ਮਠਾੜੂ)-ਪੰਜਾਬ ਦੀ ਤਰੱਕੀ ਅਤੇ ਚੁਤਰਫਾ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਰਕਾਰ ਬਣਾਉਣੀ ਬੇਹੱਦ ਜ਼ਰੂਰੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸਹੀ ਤਰਜਮਾਨੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੀ ਜਾਣਕਾਰੀ ਸਥਾਨਕ ਨੇਤਾਵਾਂ ਨੂੰ ਵਧੇਰੇ ਹੁੰਦੀ ਹੈ। ਪੰਜਾਬ ਦੇ ਹਿਤਾਂ ਦੀ ਰਾਖੀ ਕਰਨ ਅਤੇ ਸੂਬੇ ਨੂੰ ਤਰੱਕੀ ਦੇ ਰਾਹ ’ਤੇ ਅੱਗੇ ਲਿਜਾਣ ਲਈ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਹਮੇਸ਼ਾ ਹੀ ਸਾਰਥਿਕ ਭੂਮਿਕਾ ਰਹੀ ਹੈ। ਉਨ੍ਹਾਂ ਸਮੂਹ ਪੰਜਾਬ ਨਿਵਾਸੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਰਾਜਸੀ ਤੌਰ ’ਤੇ ਮਜ਼ਬੂਤ ਕਰਨ ਦੀ ਅਪੀਲ ਕਰਦਿਆਂ ਹੋਰਨਾਂ ਰਾਜਸੀ ਪਾਰਟੀਆਂ ਨੂੰ ਨਕਾਰਨ ਦਾ ਸੱਦਾ ਦਿੱਤਾ।