17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਨਗਰ ਕੌਂਸਲ ਬਾਘਾ ਪੁਰਾਣਾ ਅਤੇ ਧਰਮਕੋਟ ਦੀਆਂ ਚੋਣਾਂ ਸੰਬੰਧੀ ਜ਼ਿਲ੍ਹਾ ਪੱਧਰੀ ਸ਼ਿਕਾਇਤ ਸੈੱਲ ਸਥਾਪਤ ਡਾ. ਮਨੂ ਗਰਗ ਸ਼ਾਰਦਾ ਨੋਡਲ ਅਫ਼ਸਰ ਨਿਯੁਕਤ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)- ਰਾਜ ਚੋਣ ਕਮਿਸ਼ਨ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਕੌਂਸਲ ਬਾਘਾ ਪੁਰਾਣਾ ਅਤੇ ਧਰਮਕੋਟ ਦੀਆਂ ਚੋਣਾਂ ਨੂੰ ਸੁਚਾਰੂ, ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰੀ ਸ਼ਿਕਾਇਤ ਸੈੱਲ ਸਥਾਪਤ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਨਗਰ ਕੌਂਸਲ ਬਾਘਾ ਪੁਰਾਣਾ ਦੇ ਵਾਰਡ ਨੰਬਰ 1 ਤੋਂ 15 ਅਤੇ ਨਗਰ ਕੌਂਸਲ ਧਰਮਕੋਟ ਦੇ ਵਾਰਡ ਨੰਬਰ 1, 2, 3, 4, 7, 9 ਅਤੇ 13 ਦੀਆਂ ਚੋਣਾਂ ਨਾਲ ਸੰਬੰਧਿਤ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਪ੍ਰਾਪਤ ਸ਼ਿਕਾਇਤਾਂ ਦੀ ਨਿਗਰਾਨੀ ਲਈ ਡਾ.

Ad Position 21
No active advertisement
ਅਜੀਤ ਡੈਸਕ 18-11-2026
ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)- ਰਾਜ ਚੋਣ ਕਮਿਸ਼ਨ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਕੌਂਸਲ ਬਾਘਾ ਪੁਰਾਣਾ ਅਤੇ ਧਰਮਕੋਟ ਦੀਆਂ ਚੋਣਾਂ ਨੂੰ ਸੁਚਾਰੂ, ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰੀ ਸ਼ਿਕਾਇਤ ਸੈੱਲ ਸਥਾਪਤ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਨਗਰ ਕੌਂਸਲ ਬਾਘਾ ਪੁਰਾਣਾ ਦੇ ਵਾਰਡ ਨੰਬਰ 1 ਤੋਂ 15 ਅਤੇ ਨਗਰ ਕੌਂਸਲ ਧਰਮਕੋਟ ਦੇ ਵਾਰਡ ਨੰਬਰ 1, 2, 3, 4, 7, 9 ਅਤੇ 13 ਦੀਆਂ ਚੋਣਾਂ ਨਾਲ ਸੰਬੰਧਿਤ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਪ੍ਰਾਪਤ ਸ਼ਿਕਾਇਤਾਂ ਦੀ ਨਿਗਰਾਨੀ ਲਈ ਡਾ. ਮਨੂ ਗਰਗ ਸ਼ਾਰਦਾ, ਸਹਾਇਕ ਕਮਿਸ਼ਨਰ (ਸਟੇਟ ਟੈਕਸ), ਮੋਗਾ ਨੂੰ ਜ਼ਿਲ੍ਹਾ ਪੱਧਰੀ ਸ਼ਿਕਾਇਤ ਸੈੱਲ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਨਾਲ ਸੰਬੰਧਿਤ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਜਾਂ ਜਾਣਕਾਰੀ ਲਈ ਆਮ ਲੋਕ ਅਤੇ ਸੰਬੰਧਿਤ ਵਿਅਕਤੀ ਨੋਡਲ ਅਫ਼ਸਰ ਦੇ ਮੋਬਾਈਲ ਨੰਬਰ 798729-10033,78889 -75186 ਜਾਂ ਈ-ਮੇਲ ਰਾਹੀਂ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਸ਼ਿਕਾਇਤ ਬਿਆਸ ਕੰਪਲੈਕਸ, ਮੋਗਾ ਵਿਖੇ ਸਥਾਪਤ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸਰਪੰਚ ਗੁਰਜੀਤ ਕੋਟਲਾ ਨਾਲ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸੂਬੇ ਦੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਜ਼ਰੂਰੀ-ਛਿੰਦਾ
Ad Position 24