ਨਗਰ ਕੌਂਸਲ ਬਾਘਾ ਪੁਰਾਣਾ ਚੋਣਾਂ ਲਈ 21 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ
ਬਾਘਾ ਪੁਰਾਣਾ, 17 ਨਵੰਬਰ (ਟਿੰਕੂ ਕਾਠਪਾਲ)- ਸਥਾਨਕ ਨਗਰ ਕੌਂਸਲ ਦੀਆਂ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਚੱਲ ਰਹੀ ਪ੍ਰਕਿਰਿਆ ਤਹਿਤ ਅੱਜ ਤੱਕ ਕੁੱਲ 21 ਉਮੀਦਵਾਰਾਂ ਵਲੋਂ ਆਪਣੇ ਕਾਗਜ਼ ਦਾਖਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫਸਰ ਬਾਘਾ ਪੁਰਾਣਾ ਗਗਨਦੀਪ ਨੇ ਦੱਸਿਆ ਕਿ ਹੁਣ ਤੱਕ ਪ੍ਰਾਪਤ ਹੋਈਆਂ ਨਾਮਜ਼ਦਗੀਆਂ ’ਚੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ 16 ਉਮੀਦਵਾਰਾਂ (ਜਿਨ੍ਹਾਂ ਵਿਚ ਇਕ ਕਵਰਿੰਗ ਉਮੀਦਵਾਰ ਵੀ ਸ਼ਾਮਿਲ ਹੈ), ਕਾਂਗਰਸ ਪਾਰਟੀ ਦੇ 2 ਉਮੀਦਵਾਰਾਂ ਅਤੇ 3 ਆਜ਼ਾਦ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ।
ਬਾਘਾ ਪੁਰਾਣਾ, 17 ਨਵੰਬਰ (ਟਿੰਕੂ ਕਾਠਪਾਲ)- ਸਥਾਨਕ ਨਗਰ ਕੌਂਸਲ ਦੀਆਂ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਚੱਲ ਰਹੀ ਪ੍ਰਕਿਰਿਆ ਤਹਿਤ ਅੱਜ ਤੱਕ ਕੁੱਲ 21 ਉਮੀਦਵਾਰਾਂ ਵਲੋਂ ਆਪਣੇ ਕਾਗਜ਼ ਦਾਖਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫਸਰ ਬਾਘਾ ਪੁਰਾਣਾ ਗਗਨਦੀਪ ਨੇ ਦੱਸਿਆ ਕਿ ਹੁਣ ਤੱਕ ਪ੍ਰਾਪਤ ਹੋਈਆਂ ਨਾਮਜ਼ਦਗੀਆਂ ’ਚੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ 16 ਉਮੀਦਵਾਰਾਂ (ਜਿਨ੍ਹਾਂ ਵਿਚ ਇਕ ਕਵਰਿੰਗ ਉਮੀਦਵਾਰ ਵੀ ਸ਼ਾਮਿਲ ਹੈ), ਕਾਂਗਰਸ ਪਾਰਟੀ ਦੇ 2 ਉਮੀਦਵਾਰਾਂ ਅਤੇ 3 ਆਜ਼ਾਦ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ। ਰਿਟਰਨਿੰਗ ਅਫਸਰ ਨੇ ਅੱਗੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ 19 ਨਵੰਬਰ ਤਹਿ ਕੀਤੀ ਗਈ ਹੈ, ਜਦੋਂ ਕਿ ਦਾਖਲ ਹੋਏ ਕਾਗਜ਼ਾਂ ਦੀ ਪੜਤਾਲ 20 ਨਵੰਬਰ ਨੂੰ ਕੀਤੀ ਜਾਵੇਗੀ। ਉਨ੍ਹਾਂ ਸਮੂਹ ਚੋਣ ਲੜਨ ਦੇ ਇੱਛੁਕ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਸਮਾਂ-ਸੀਮਾ ਦੇ ਅੰਦਰ-ਅੰਦਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਨੂੰ ਯਕੀਨੀ ਬਣਾਉਣ।