ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕੀਤਾ ਮੋਗਾ ਦਾ ਦੌਰਾ
ਸਿਵਲ ਹਸਪਤਾਲ ਅਤੇ ਸਬ-ਜੇਲ੍ਹ ਦਾ ਕੀਤਾ ਨਿਰੀਖਣ
ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)- ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਅਤੇ ਪਦਮਸ੍ਰੀ ਸਨਮਾਨ ਨਾਲ ਸਨਮਾਨਿਤ ਸਮਾਜ ਸੇਵੀ ਜਤਿੰਦਰ ਸਿੰਘ ਸ਼ੰਟੀ ਨੇ ਆਪਣੇ ਮੋਗਾ ਦੌਰੇ ਦੌਰਾਨ ਸਿਵਲ ਹਸਪਤਾਲ ਅਤੇ ਸਬ-ਜੇਲ੍ਹ ਦਾ ਨਿਰੀਖਣ ਕਰਕੇ ਉੱਥੇ ਉਪਲੱਬਧ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਹਸਪਤਾਲ ’ਚ ਇਲਾਜ ਅਧੀਨ ਮਰੀਜ਼ਾਂ ਅਤੇ ਸਬ-ਜੇਲ੍ਹ ਵਿਚ ਬੰਦ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਬੁਨਿਆਦੀ ਸਹੂਲਤਾਂ ਬਾਰੇ ਜਾਣਕਾਰੀ ਹਾਸਿਲ ਕੀਤੀ।
ਮ
ਮੋਗਾ ਦੇ ਸਿਵਲ ਹਸਪਤਾਲ ਦੌਰਾ ਕਰਨ ਪੁੱਜੇ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ, ਨਾਲ ਹੋਰ ਅਧਿਕਾਰੀ। ਅਜੀਤ ਤਸਵੀਰ
18-11-2026
ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)- ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਅਤੇ ਪਦਮਸ੍ਰੀ ਸਨਮਾਨ ਨਾਲ ਸਨਮਾਨਿਤ ਸਮਾਜ ਸੇਵੀ ਜਤਿੰਦਰ ਸਿੰਘ ਸ਼ੰਟੀ ਨੇ ਆਪਣੇ ਮੋਗਾ ਦੌਰੇ ਦੌਰਾਨ ਸਿਵਲ ਹਸਪਤਾਲ ਅਤੇ ਸਬ-ਜੇਲ੍ਹ ਦਾ ਨਿਰੀਖਣ ਕਰਕੇ ਉੱਥੇ ਉਪਲੱਬਧ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਹਸਪਤਾਲ ’ਚ ਇਲਾਜ ਅਧੀਨ ਮਰੀਜ਼ਾਂ ਅਤੇ ਸਬ-ਜੇਲ੍ਹ ਵਿਚ ਬੰਦ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਬੁਨਿਆਦੀ ਸਹੂਲਤਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਨੇ ਸੰਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਹਰੇਕ ਵਿਅਕਤੀ ਨੂੰ ਸਨਮਾਨਜਨਕ ਸਹੂਲਤਾਂ ਮੁਹੱਈਆ ਕਰਵਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਜਤਿੰਦਰ ਸਿੰਘ ਸ਼ੰਟੀ ਨੇ ਮੋਗਾ ਜ਼ਿਲ੍ਹਾ ਮਨੁੱਖੀ ਅਧਿਕਾਰ ਕਮਿਸ਼ਨ ਦੀ ਕੋਰ ਕਮੇਟੀ ਦੀ ਮੈਂਬਰ ਭਾਵਨਾ ਬਾਂਸਲ ਦੇ ਵਿਸ਼ੇਸ਼ ਸੱਦੇ ‘ਤੇ ਮੋਗਾ ਦਾ ਦੌਰਾ ਕੀਤਾ। ਇਸ ਮੌਕੇ ਸਥਾਨਕ ਹੋਟਲ ਰੋਜ਼ੇਲ ਵਿਖੇ ਇਕ ਵਿਸ਼ੇਸ਼ ਸਮਾਗਮ ਵੀ ਕਰਵਾਇਆ ਗਿਆ, ਜਿਸ ਵਿਚ ਉਨ੍ਹਾਂ ਨੇ ਸ਼ਿਰਕਤ ਕੀਤੀ। ਹੋਟਲ ਪਹੁੰਚਣ ‘ਤੇ ਡਾ. ਰਜਤ ਬਾਂਸਲ, ਭਾਵਨਾ ਬਾਂਸਲ ਅਤੇ ਉਨ੍ਹਾਂ ਦੇ ਪੁੱਤਰ ਪ੍ਰਣਵ ਬਾਂਸਲ ਵਲੋਂ ਜਤਿੰਦਰ ਸਿੰਘ ਸ਼ੰਟੀ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਸਮਾਜ ਅਤੇ ਮਨੁੱਖਤਾ ਦੀ ਸੇਵਾ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ। ਮੋਗਾ ਦੇ ਸਿਵਲ ਹਸਪਤਾਲ ਦੇ ਨਿਰੀਖਣ ਦੌਰਾਨ ਜਤਿੰਦਰ ਸਿੰਘ ਸ਼ੰਟੀ ਨੇ ਸਿਹਤ ਸੇਵਾਵਾਂ, ਮਰੀਜ਼ਾਂ ਲਈ ਉਪਲਬਧ ਬੁਨਿਆਦੀ ਸਹੂਲਤਾਂ, ਇਲਾਜ ਪ੍ਰਬੰਧਾਂ ਅਤੇ ਹਸਪਤਾਲ ਵਿਚ ਸਫ਼ਾਈ ਸ ਮੇਤ ਵੱਖ-ਵੱਖ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਹਸਪਤਾਲ ਵਿਚ ਦਾਖ਼ਲ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਸਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਇਸ ਗੱਲ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਕਿ ਹਸਪਤਾਲ ਵਿਚ ਆਉਣ ਵਾਲੇ ਹਰੇਕ ਮਰੀਜ਼ ਨੂੰ ਬਿਨਾਂ ਕਿਸੇ ਭੇਦਭਾਵ ਦੇ ਢੁਕਵੀਆਂ ਸਿਹਤ ਸਹੂਲਤਾਂ ਅਤੇ ਸਨਮਾਨਜਨਕ ਵਿਵਹਾਰ ਮਿਲਣਾ ਚਾਹੀਦਾ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਮੋਗਾ ਦੀ ਸਬ-ਜੇਲ੍ਹ ਦਾ ਦੌਰਾ ਕੀਤਾ। ਇੱਥੇ ਉਨ੍ਹਾਂ ਨੇ ਜੇਲ੍ਹ ਵਿਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਜੇਲ੍ਹ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਨੂੰਨ ਅਨੁਸਾਰ ਸਜ਼ਾ ਕੱਟ ਰਹੇ ਜਾਂ ਨਿਆਇਕ ਪ੍ਰਕਿਰਿਆ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨਾ ਵੀ ਬੇਹੱਦ ਜ਼ਰੂਰੀ ਹੈ। ਕਿਸੇ ਵੀ ਵਿਅਕਤੀ ਨਾਲ ਅਣਮਨੁੱਖੀ ਜਾਂ ਭੇਦਭਾਵ ਵਾਲਾ ਵਿਵਹਾਰ ਨਹੀਂ ਹੋਣਾ ਚਾਹੀਦਾ। ਸਮਾਗਮ ਦੇ ਅੰਤ ਵਿਚ ਡਾ. ਰਜਤ ਬਾਂਸਲ, ਭਾਵਨਾ ਬਾਂਸਲ ਅਤੇ ਪ੍ਰਣਵ ਬਾਂਸਲ ਨੇ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਦਾ ਮੋਗਾ ਆਉਣ ‘ਤੇ ਧੰਨਵਾਦ ਕੀਤਾ।