18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਰਾਜ ਪੱਧਰੀ ਖੇਡਾਂ ’ਚ ਐਸ.ਐਮ.ਡੀ. ਵਰਲਡ ਸਕੂਲ ਦੀ ਚੜ੍ਹਤ

ਨੱਥੂਵਾਲਾ ਗਰਬੀ, 18 ਨਵੰਬਰ (ਨਵਦੀਪ ਸਿੰਘ)- ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਐਸ. ਐਮ.

Ad Position 21
No active advertisement
ਐਸ.ਐਮ.ਡੀ. ਵਰਲਡ ਸਕੂਲ ਦੀ ਹੋਣਹਾਰ ਖਿਡਾਰਨ ਸਕੂਲ ਸਟਾਫ਼ ਨਾਲ। ਤਸਵੀਰ : ਨਵਦੀਪ ਸਿੰਘ 19-11-2026
ਨੱਥੂਵਾਲਾ ਗਰਬੀ, 18 ਨਵੰਬਰ (ਨਵਦੀਪ ਸਿੰਘ)- ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਐਸ.ਐਮ.ਡੀ. ਵਰਲਡ ਸਕੂਲ, ਕੋਟ ਸੁਖੀਆ ਦੇ ਖਿਡਾਰੀਆਂ ਨੇ ਜ਼ਿਲ੍ਹਾ ਜਲੰਧਰ ਵਿਖੇ ਹੋਈਆਂ 70 ਵੀਂਆਂ ਪੰਜਾਬ ਰਾਜ ਸਕੂਲ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕੁਰਾਸ਼ ਮੁਕਾਬਲਿਆਂ ‘ਚ ਸ਼ਾਨਦਾਰ ਪੁਜ਼ੀਸ਼ਨ ਹਾਸਿਲ ਕੀਤੀ। ਸੰਸਥਾ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸਕੂਲ ਦੀ ਖਿਡਾਰਨ ਨੇ ਕੁਰਾਸ਼ ਖੇਡ ਦੇ ਮੁਕਾਬਲਿਆਂ ਵਿਚ ਨੂਰਦੀਪ ਕੌਰ ਜਮਾਤ ਦਸਵੀਂ ਨੇ ਉਮਰ ਵਰਗ ਅੰਡਰ-17 (ਲੜਕੀਆਂ ਭਾਰ +63 ਕਿੱਲੋ) ‘ਚ ਤੀਜਾ ਸਥਾਨ ਪ੍ਰਾਪਤ ਕਰਦੇ ਹੋਏ ਕਾਂਸੀ ਦਾ ਤਗਮਾ ਜਿੱਤ ਕੇ ਮਾਣਮੱਤੀ ਪ੍ਰਾਪਤੀ ਕੀਤੀ। ਇਸ ਮੌਕੇ ਇਸ ਖਿਡਾਰਨ ਦਾ ਸਕੂਲ ਕੈਂਪਸ ਪਹੁੰਚਣ ਤੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ। ਇਸ ਮੌਕੇ ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਕਿਹਾ ਕਿ ਇਹ ਪ੍ਰਾਪਤੀ ਖਿਡਾਰਨ ਦੀ ਸਖ਼ਤ ਮਿਹਨਤ ਤੇ ਸਪੋਰਟਸ ਕੋਆਰਡੀਨੇਟਰ ਰਾਜ ਕੁਮਾਰ ਦੀ ਯੋਗ ਅਗਵਾਈ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੇ ਪ੍ਰਬੰਧਕੀ ਕਮੇਟੀ ਦੇ ਮੈਂਬਰ ਮੈਡਮ ਮੇਘਾ ਥਾਪਰ, ਪ੍ਰਿੰਸੀਪਲ ਐਚ. ਐਸ. ਸਾਹਨੀ, ਕੈਪਸ ਇੰਚਾਰਜ ਮਨਜੀਤ ਕੌਰ, ਕੁਆਰਡੀਨੇਟਰ ਅਮਨਪ੍ਰੀਤ ਕੌਰ, ਮੋਹਨ ਸਿੰਘ, ਜਸਪਾਲ ਸਿੰਘ, ਹੁਸਨਦੀਪ ਕੌਰ ਤੇ ਸਮੂਹ ਸਟਾਫ਼ ਵਲੋਂ ਖਿਡਾਰੀਆਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਸਫਲਤਾ ’ਤੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਬਾਘਾ ਪੁਰਾਣਾ ਅਤੇ ਧਰਮਕੋਟ ਦੀਆਂ ਚੋਣਾਂ ਲਈ ਚੋਣ ਅਬਜ਼ਰਵਰ ਰਿਸ਼ੀਪਾਲ ਸਿੰਘ ਮੋਗਾ ਪੁੱਜੇ ਅਗਲੀ ਖ਼ਬਰ ਡੇਂਗੂ ਤੋਂ ਬਚਾਅ ਸੰਬੰਧੀ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ - ਸਿਹਤ ਵਿਭਾਗ
Ad Position 24