ਵਾਰਡ ਨੰਬਰ 13 ਤੋਂ ਅਕਾਲੀ ਦਲ (ਬ) ਦੇ ਉਮੀਦਵਾਰ ਪਵਨ ਢੰਡ ਦੀ ਚੋਣ ਮੁਹਿੰਮ ਨੇ ਫੜਿਆ ਜ਼ੋਰ
ਬਾਘਾ ਪੁਰਾਣਾ, 18 ਨਵੰਬਰ (ਟਿੰਕੂ ਕਾਠਪਾਲ)-ਨਗਰ ਕੌਂਸਲ ਬਾਘਾ ਪੁਰਾਣਾ ਦੀਆਂ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਤਹਿਤ ਵਾਰਡ ਨੰਬਰ 13 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਬਾਘਾ ਪੁਰਾਣਾ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦੇ ਅਤਿ ਕਰੀਬੀ ਪਵਨ ਢੰਡ ਵਲੋਂ ਆਪਣੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ।
ਬਾਘਾ ਪੁਰਾਣਾ, 18 ਨਵੰਬਰ (ਟਿੰਕੂ ਕਾਠਪਾਲ)-ਨਗਰ ਕੌਂਸਲ ਬਾਘਾ ਪੁਰਾਣਾ ਦੀਆਂ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਤਹਿਤ ਵਾਰਡ ਨੰਬਰ 13 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਬਾਘਾ ਪੁਰਾਣਾ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦੇ ਅਤਿ ਕਰੀਬੀ ਪਵਨ ਢੰਡ ਵਲੋਂ ਆਪਣੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਵਾਰਡ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਨਾਲ ਉਨ੍ਹਾਂ ਦੇ ਸਮਰਥਕਾਂ ਵਿਚ ਵੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜ਼ਿਕਰਯੋਗ ਹੈ ਕਿ ਪਵਨ ਢੰਡ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਵਜੋਂ ਵੀ ਸ਼ਹਿਰ ਅੰਦਰ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਦੀ ਮਿਲਣਸਾਰ ਸ਼ਖ਼ਸੀਅਤ, ਮਿਹਨਤੀ ਸੁਭਾਅ ਅਤੇ ਲੋਕਾਂ ਨਾਲ ਨਿਰੰਤਰ ਸੰਪਰਕ ਕਾਰਨ ਸ਼ਹਿਰ ਅੰਦਰ ਉਨ੍ਹਾਂ ਦਾ ਚੰਗਾ ਆਧਾਰ ਮੰਨਿਆਂ ਜਾਂਦਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਪਵਨ ਢੰਡ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਚੋਣ ਜਿੱਤ ਕੇ ਕੌਂਸਲਰ ਬਣਨਾ ਹੀ ਨਹੀਂ, ਸਗੋਂ ਵਾਰਡ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉੱਤਰਨਾ ਅਤੇ ਇਲਾਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਹੈ।