18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ੍ਰੀ ਰਾਮ ਮਹਾਵੀਰ ਦਲ ਅਤੇ ਸੰਕੀਰਤਨ ਮੰਡਲ ਨੇ ਲਗਾਇਆ ਲੰਗਰ

ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਆਰਾ ਰੋਡ ਸਥਿਤ ਸ੍ਰੀ ਪੰਚਮੁਖੀ ਧਾਮ ਮੰਦਰ ਵਿਖੇ ਸ਼ਰਧਾ ਨਾਲ ਬਾਲਾ ਜੀ ਮਹਾਰਾਜ ਦੇ ਸੰਕੀਰਤਨ ਅਤੇ ਵਿਸ਼ਾਲ ਭੰਡਾਰਾ ਲਗਾਇਆ ਗਿਆ। ਇਸ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਦਿਆਂ ਬਾਲਾ ਜੀ ਮਹਾਰਾਜ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਪਰਿਵਾਰਾਂ ਦੀ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

Ad Position 21
No active advertisement
ਅਜੀਤ ਡੈਸਕ 19-11-2026
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਆਰਾ ਰੋਡ ਸਥਿਤ ਸ੍ਰੀ ਪੰਚਮੁਖੀ ਧਾਮ ਮੰਦਰ ਵਿਖੇ ਸ਼ਰਧਾ ਨਾਲ ਬਾਲਾ ਜੀ ਮਹਾਰਾਜ ਦੇ ਸੰਕੀਰਤਨ ਅਤੇ ਵਿਸ਼ਾਲ ਭੰਡਾਰਾ ਲਗਾਇਆ ਗਿਆ। ਇਸ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਦਿਆਂ ਬਾਲਾ ਜੀ ਮਹਾਰਾਜ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਪਰਿਵਾਰਾਂ ਦੀ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸਮਾਗਮ ਦੌਰਾਨ ਮੰਦਰ ਦਾ ਸਮੁੱਚਾ ਪੰਡਾਲ ਭਜਨਾਂ ਅਤੇ ਜੈਕਾਰਿਆਂ ਨਾਲ ਗੂੰਜ ਉੱਠਿਆ। ਇਸ ਮੌਕੇ ਸ੍ਰੀ ਰਾਮ ਮਹਾਵੀਰ ਦਲ ਅਤੇ ਸੰਕੀਰਤਨ ਮੰਡਲ ਵਲੋਂ ਸ਼ਰਧਾਲੂਆਂ ਲਈ ਵਿਸ਼ੇਸ਼ ਲੰਗਰ ਸੇਵਾ ਦਾ ਪ੍ਰਬੰਧ ਕੀਤਾ ਗਿਆ। ਸਭ ਤੋਂ ਪਹਿਲਾਂ ਲੰਗਰ ਦਾ ਭੋਗ ਲਗਾਉਣ ਦੀ ਪਵਿੱਤਰ ਰਸਮ ਮੰਦਰ ਦੇ ਪੁਜਾਰੀ ਪੰਡਤ ਪੁਸ਼ਪ ਰਾਜ ਸ਼ਰਮਾ ਦੀ ਅਗਵਾਈ ਹੇਠ ਸਮਾਜ ਸੇਵੀ ਦਲੀਪ ਕੁਮਾਰ, ਉਨ੍ਹਾਂ ਦੀ ਧਰਮ-ਪਤਨੀ ਮੀਨਾਕਸ਼ੀ ਅਤੇ ਲਾਡੀ ਵਲੋਂ ਪੂਰੀ ਸ਼ਰਧਾ ਅਤੇ ਮਰਿਆਦਾ ਨਾਲ ਨਿਭਾਈ ਗਈ। ਇਸ ਦੌਰਾਨ ਵਿਧੀਵਤ ਪੂਜਾ-ਅਰਚਨਾ ਕਰ ਕੇ ਬਾਲਾ ਜੀ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸੰਕੀਰਤਨ ਦੌਰਾਨ ਬਾਲਾ ਜੀ ਮਹਾਰਾਜ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਸੁੰਦਰ ਭਜਨਾਂ ਦੀਆਂ ਮਿੱਠੀਆਂ ਧੁਨਾਂ ਨਾਲ ਸ਼ਰਧਾਲੂ ਭਗਤੀ ਰਸ ਵਿਚ ਲੀਨ ਦਿਖਾਈ ਦਿੱਤੇ। ਇਸ ਮੌਕੇ ਮੰਦਰ ਕਮੇਟੀ ਵਲੋਂ ਧਾਰਮਿਕ ਸਮਾਗਮ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਮੁੱਖ ਜਜਮਾਨਾਂ ਅਤੇ ਸੇਵਾਦਾਰਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿਚ ਮਨੋਜ ਟੰਡਨ, ਦੀਪਕ ਕੌੜਾ, ਪਿੰਟੂ ਤਾਇਲ, ਸ਼ਿਵ ਟੰਡਨ, ਅਮਨ ਮਦਾਨ, ਸ਼ੁਭਮ ਗੁਪਤਾ, ਸੁਸ਼ੀਲ ਮਿੱਢਾ, ਸੁਮਿਤ ਪੁਜਾਨਾ, ਰਵੀ ਸ਼ਰਮਾ, ਸੌਰਵ ਗੋਇਲ, ਨਿਤਿਨ ਗੁਪਤਾ, ਸੋਨੂੰ ਢੀਂਗਰਾ, ਨਰੇਸ਼ ਬੋਹਤ, ਲੱਕੀ ਗਿੱਲ, ਰਵਿੰਦਰ ਗਰਗ, ਰਾਜਿੰਦਰ ਗੋਇਲ, ਰਜਿੰਦਰ ਸਿੰਗਲਾ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਵਿਅਕਤੀ, ਸਮਾਜ ਸੇਵੀ ਅਤੇ ਸ਼ਰਧਾਲੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਘਾ ਪੁਰਾਣਾ ਇਲਾਕੇ ਦੇ ਸਾਬਕਾ ਸੈਨਿਕਾਂ ਦੀ ਹੋਈ ਮੀਟਿੰਗ ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਦੇ ਤੀਰ-ਅੰਦਾਜ਼ਾਂ ਨੇ 70ਵੀਆਂ ਪੰਜਾਬ ਰਾਜ ਪੱਧਰੀ ਸਕੂਲ ਖੇਡਾਂ ਵਿਚ ਚਮਕਾਇਆ ਨਾਂਅ
Ad Position 24