18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਜਨਗਣਨਾ-2027 ਸੰਬੰਧੀ ਬਾਘਾ ਪੁਰਾਣਾ ਦੇ ਪਿੰਡਾਂ ’ਚ ਜਾਗਰੂਕਤਾ ਫੈਲਾਅ ਰਹੀ ਡਿਜੀਟਲ ਵੈਨ

ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਜਨਗਣਨਾ-2027 ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਅਹਿਮ ਕੌਮੀ ਪ੍ਰਕਿਰਿਆ ਵਿਚ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਜ਼ਿਲ੍ਹਾ ਮੋਗਾ ਵਿਚ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਡਿਜੀਟਲ ਐਲ. ਈ.

Ad Position 21
No active advertisement
ਜਨਗਣਨਾ-2027 ਸੰਬੰਧੀ ਪਿੰਡਾਂ ‘ਚ ਲੋਕਾਂ ਨੂੰ ਜਾਗਰੂਕ ਕਰਦੀ ਡਿਜੀਟਲ ਵੈਨ। ਅਜੀਤ ਤਸਵੀਰ 19-11-2026
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਜਨਗਣਨਾ-2027 ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਅਹਿਮ ਕੌਮੀ ਪ੍ਰਕਿਰਿਆ ਵਿਚ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਜ਼ਿਲ੍ਹਾ ਮੋਗਾ ਵਿਚ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਡਿਜੀਟਲ ਐਲ.ਈ.ਡੀ. ਵੈਨ ਵਲੋਂ ਬਾਘਾ ਪੁਰਾਣਾ ਸਬ-ਡਵੀਜ਼ਨ ਦੇ ਵੱਖ-ਵੱਖ ਪਿੰਡਾਂ ਵਿਚ ਪਹੁੰਚ ਕਰ ਕੇ ਲੋਕਾਂ ਨੂੰ ਜਨਗਣਨਾ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਕਮ ਪ੍ਰਿੰਸੀਪਲ ਜਨਗਣਨਾ ਅਧਿਕਾਰੀ ਸਾਗਰ ਸੇਤੀਆ ਨੇ ਦੱਸਿਆ ਕਿ ਸਾਡੀ ਜਨਗਣਨਾ ਸਾਡਾ ਵਿਕਾਸ ਦੇ ਸੰਦੇਸ਼ ਨਾਲ ਲੈਸ ਇਹ ਡਿਜੀਟਲ ਵੈਨ 13 ਨਵੰਬਰ ਤੋਂ 30 ਨਵੰਬਰ 2026 ਤੱਕ ਜ਼ਿਲ੍ਹੇ ਦੇ ਵੱਖ-ਵੱਖ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ। ਵੈਨ ਰਾਹੀਂ ਆਡੀਓ ਵੀਡੀਓ ਸੰਦੇਸ਼ਾਂ ਦੇ ਮਾਧਿਅਮ ਨਾਲ ਜਨਗਣਨਾ-2027 ਦੀ ਮਹੱਤਤਾ, ਇਸ ਦੀ ਪ੍ਰਕਿਰਿਆ ਅਤੇ ਸਵੈ-ਗਣਨਾ ਦੀ ਆਨਲਾਈਨ ਸਹੂਲਤ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਸਹੀ ਅਤੇ ਭਰੋਸੇਯੋਗ ਅੰਕੜੇ ਦੇਸ਼ ਦੀ ਵਿਕਾਸ ਯੋਜਨਾਬੰਦੀ, ਲੋਕ ਭਲਾਈ ਸਕੀਮਾਂ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਨ ਲਈ ਬੇਹੱਦ ਮਹੱਤਵਪੂਰਨ ਹਨ। ਇਸ ਲਈ ਹਰੇਕ ਨਾਗਰਿਕ ਨੂੰ ਇਸ ਕੌਮੀ ਕਾਰਜ ਵਿਚ ਆਪਣੀ ਜ਼ਿੰਮੇਵਾਰੀ ਸਮਝਦਿਆਂ ਸਰਗਰਮ ਭਾਗੀਦਾਰੀ ਕਰਨੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨਗਣਨਾ-2027 ਤਹਿਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਸਵੈ-ਗਣਨਾ ਦੀ ਸਹੂਲਤ ਉਪਲਬਧ ਕਰਵਾਈ ਗਈ ਹੈ। ਇਸ ਤਹਿਤ ਲੋਕ ਅਧਿਕਾਰਤ ਪੋਰਟਲ ਰਾਹੀਂ ਘਰ ਬੈਠੇ ਹੀ ਆਪਣੇ ਮਕਾਨ ਅਤੇ ਪਰਿਵਾਰ ਸਬੰਧੀ ਲੋੜੀਂਦੀ ਜਾਣਕਾਰੀ ਆਨਲਾਈਨ ਦਰਜ ਕਰਵਾ ਸਕਦੇ ਹਨ। ਆਨਲਾਈਨ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਹਰੇਕ ਪਰਿਵਾਰ ਨੂੰ ਇਕ ਵਿਲੱਖਣ ਸਵੈ-ਗਣਨਾ ਪਛਾਣ ਨੰਬਰ (ਐਸ.ਈ. ਆਈ.ਡੀ.) ਜਾਰੀ ਕੀਤਾ ਜਾਵੇਗਾ, ਜਿਸ ਨੂੰ ਘਰ-ਘਰ ਜਨਗਣਨਾ ਕਰਨ ਲਈ ਆਉਣ ਵਾਲੇ ਅਧਿਕਾਰਤ ਕਰਮਚਾਰੀ ਨਾਲ ਸਾਂਝਾ ਕਰਨਾ ਲਾਜ਼ਮੀ ਹੋਵੇਗਾ। ਉਨ੍ਹਾਂ ਬਾਘਾ ਪੁਰਾਣਾ ਸਬ-ਡਵੀਜ਼ਨ ਦੇ ਸਮੂਹ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਡਿਜੀਟਲ ਵੈਨ ਰਾਹੀਂ ਦਿੱਤੀ ਜਾ ਰਹੀ ਜਾਣਕਾਰੀ ਦਾ ਲਾਭ ਉਠਾਉਣ ਅਤੇ ਨਿਰਧਾਰਿਤ ਸਮੇਂ ਅੰਦਰ ਆਪਣੀ ਸਵੈ-ਗਣਨਾ ਜ਼ਰੂਰ ਪੂਰੀ ਕਰਨ।
Ad Position 22
No active advertisement
ਪਿਛਲੀ ਖ਼ਬਰ ਲੋਕਤੰਤਰੀ ਪ੍ਰਕਿਰਿਆ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਕਰਵਾਏ ਕੁਇਜ਼ ਅਤੇ ਲੇਖ ਮੁਕਾਬਲੇ-ਜੇਤੂਆਂ ਨੂੰ ਕੀਤਾ... ਅਗਲੀ ਖ਼ਬਰ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ-ਡਾ. ਸੰਦੀਪ ਸਿੰਘ
Ad Position 24